PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮਾਸਟਰ ਸਲੀਮ ਨੂੰ ਵੱਡਾ ਸਦਮਾ: ਨਹੀਂ ਰਹੇ ਗਾਇਕ ਉਸਤਾਦ ਪੂਰਨ ਸ਼ਾਹ ਕੋਟੀ

ਜਲੰਧਰ-  ਗਾਇਕ ਮਾਸਟਰ ਸਲੀਮ ਦੇ ਪਿਤਾ ਉਸਤਾਦ ਪੂਰਨ ਸ਼ਾਹ ਕੋਟੀ ਦਾ ਸੰਖੇਪ ਬਿਮਾਰੀ ਉਪਰੰਤ ਅੱਜ ਦੇਹਾਂਤ ਹੋ ਗਿਆ ਹੈ। ਉਹ 72 ਸਾਲਾਂ ਦੇ ਸਨ। ਮਰਹੂਮ ਉਸਤਾਦ ਪੂਰਨ ਸ਼ਾਹ ਕੋਟੀ ਸੂਬੇ ਦੇ ਸਾਬਕਾ ਰਾਜ ਗਾਇਕ ਹੰਸ ਰਾਜ ਹੰਸ ਦੇ ਸੰਗੀਤ ਗੁਰੂ ਸਨ। ਉਸਤਾਦ ਪੂਰਨ ਸ਼ਾਹ ਕੋਟੀ ਦੀ ਮੌਤ ਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਗਾਇਕ ਅਤੇ ਕਲਾਕਾਰਾਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਸਤਾਦ ਪੂਰਨ ਸ਼ਾਹ ਕੋਟੀ ਨੂੰ ਪੰਜਾਬੀ ਸੰਗੀਤ ਜਗਤ ਵਿੱਚ ਬਹੁਤ ਵੱਡਾ ਆਦਰ ਅਤੇ ਮਾਣ ਹਾਸਲ ਸੀ। ਉਨ੍ਹਾਂ ਨੇ ਆਪਣੇ ਸੰਗੀਤਕ ਸਫ਼ਰ ਦੌਰਾਨ ਮਾਸਟਰ ਸਲੀਮ, ਹੰਸ ਰਾਜ ਹੰਸ ਅਤੇ ਸਾਬਰ ਕੋਟੀ ਵਰਗੇ ਕਈ ਮਸ਼ਹੂਰ ਗਾਇਕਾਂ ਨੂੰ ਤਰਾਸ਼ ਕੇ ਪੰਜਾਬੀ ਸੰਗੀਤ ਨੂੰ ਨਵੀਂ ਪਹਿਚਾਣ ਦਿੱਤੀ। ਉਨ੍ਹਾਂ ਦੀ ਸਾਦਗੀ, ਰਿਆਜ਼ ਅਤੇ ਸੰਗੀਤ ਪ੍ਰਤੀ ਸਮਰਪਣ ਨੂੰ ਹਮੇਸ਼ਾਂ ਯਾਦ ਕੀਤਾ ਜਾਵੇਗਾ।

Related posts

ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਲਈ ਕੇਂਦਰੀ ਮੰਤਰੀ ਚੰਡੀਗੜ੍ਹ ਪੁੱਜੇ

On Punjab

ਪ੍ਰਸ਼ਾਂਤ ਭੂਸ਼ਣ ਖਿਲਾਫ ਅਦਾਲਤੀ ਹੱਤਕ ਕੇਸ ਦੀ ਸੁਣਵਾਈ ਮੁਲਤਵੀ, ਸੁਪਰੀਮ ਕੋਰਟਾ ਦਾ ਨਵਾਂ ਬੈਂਚ ਕਰੇਗਾ ਸੁਣਵਾਈ

On Punjab

ਪਾਕਿਸਤਾਨ ਵੱਲੋਂ ਭਾਰਤ ਨੂੰ ਸਿੰਧੂ ਜਲ ਸੰਧੀ ’ਤੇ ਮੁੜ ਵਿਚਾਰ ਕਰਨ ਦੀ ਅਪੀਲ

On Punjab