43.9 F
New York, US
March 29, 2024
PreetNama
ਖਾਸ-ਖਬਰਾਂ/Important News

ਮਿਸ਼ਨ ਫ਼ਤਹਿਵੀਰ: NDRF ਦੇ ਹੱਥ ਖੜ੍ਹੇ, ਫੌਜ ਦੇ ਹੱਥ ਕਮਾਨ, ਕੈਪਟਨ ਨੇ ਮੰਗੀ ਰਿਪੋਰਟ

ਸੰਗਰੂਰ: ਬੋਰਵੈੱਲ ਵਿੱਚ ਫਸੇ ਫ਼ਤਹਿਵੀਰ ਨੂੰ ਬਾਹਰ ਕੱਢਣ ਦਾ ਬਚਾਅ ਕਾਰਜ ਲੋੜ ਤੋਂ ਵੱਧ ਸਮਾਂ ਲੈ ਰਿਹਾ ਹੈ। ਬੱਚੇ ਨੂੰ ਬੋਰਵੈੱਲ ਵਿੱਚੋਂ ਬਾਹਰ ਕੱਢਣ ਲਈ ਅਸਫਲ ਰਹੀ NDRF ਟੀਮ ਨੇ ਆਪਣੇ ਹੱਥ ਖੜ੍ਹੇ ਕਰ ਲਏ ਹਨ। ਇਸ ਲਈ ਹੁਣ ਫੌਜ ਨੂੰ ਬੁਲਾਇਆ ਗਿਆ ਹੈ ਤੇ ਫੌਜ ਨੇ ਮੋਰਚਾ ਸਾਂਭ ਲਿਆ ਹੈ। ਉੱਧਰ ਕੈਪਟਨ ਅਮਰਿੰਦਰ ਸਿੰਘ ਨੇ 5 ਦਿਨਾਂ ਬਾਅਦ ਇੱਕ ਤੋਂ ਬਾਅਦ ਇੱਕ ਟਵੀਟ ਕੀਤੇ ਹਨ।

ਕੈਪਟਨ ਨੇ ਇਸ ਮਾਮਲੇ ਸਬੰਧੀ ਟਵੀਟ ਕੀਤਾ ਹੈ ਕਿ ਉਹ ਐਨਡੀਆਰਐਫ, ਸਥਾਨਕ ਪ੍ਰਸ਼ਾਸਨ ਤੇ ਬਾਹਰਲੇ ਮਾਹਰਾਂ ਵੱਲੋਂ ਲਗਾਤਾਰ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੰਤਰੀ ਵਿਜੇਇੰਦਰ ਸਿੰਗਲਾ ਤੇ ਡਿਪਟੀ ਕਮਿਸ਼ਨਰ ਵੀ ਬਚਾਅ ਕਾਰਜ ‘ਤੇ ਨਜ਼ਰ ਰੱਖ ਰਹੇ ਹਨ। ਉਹ ਫ਼ਤਹਿਵੀਰ ਦੇ ਪਰਿਵਾਰ ਦੇ ਨਾਲ ਖੜ੍ਹੇ ਹਨ ਤੇ ਬੱਚੇ ਦੀ ਭਲਾਈ ਲਈ ਦੁਆ ਕਰਦੇ ਹਨ।ਇਸ ਤੋਂ ਬਾਅਦ ਕੈਪਟਨ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਕਿ ਉਨ੍ਹਾਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ 24 ਘੰਟਿਆ ਦੇ ਅੰਦਰ ਮਾਮਲੇ ਦੀ ਰਿਪੋਰਟ ਮੰਗੀ ਹੈ। ਇਸ ਤੋਂ ਇਲਾਵਾ ਉਨ੍ਹਾਂ ਐਲਾਨ ਕੀਤਾ ਹੈ ਕਿ ਕਿਤੇ ਵੀ ਜੇ ਕੋਈ ਖੁੱਲ੍ਹੇ ਬੋਰਵੈਲ ਮੌਜੂਦ ਹਨ, ਉਨ੍ਹਾਂ ਨੂੰ ਤੁਰੰਤ ਬੰਦ ਕਰਵਾਇਆ ਜਾਵੇ।

Related posts

ਕਸ਼ਮੀਰ ਮੁੱਦੇ ‘ਤੇ ਮੋਦੀ ਦਾ ਟਰੰਪ ਨੂੰ ਦੋ-ਟੁਕ ਜਵਾਬ, ‘ਨਹੀਂ ਚਾਹੀਦੀ ਵਿਚੋਲਗੀ’

On Punjab

ਚੀਨ ਜਲਦ ਹੀ ਪਾਕਿਸਤਾਨ ਦੇ ਇਸ ਸ਼ਹਿਰ ‘ਚ ਖੋਲ੍ਹੇਗਾ ਵੀਜ਼ਾ ਦਫ਼ਤਰ

On Punjab

ਭਾਰਤਵੰਸ਼ੀ ਅਰੁਣ ਵੈਂਕਟਰਮਣ ਨੇ ਅਮਰੀਕਾ ਦੇ ਸਹਾਇਕ ਵਣਜ ਮੰਤਰੀ ਵਜੋਂ ਚੁੱਕੀ ਸਹੁੰ

On Punjab