70.43 F
New York, US
October 13, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮੀਰੀ ਪੀਰੀ ਖਾਲਸਾ ਮਾਰਚ ਅਗਲੇ ਪੜਾਅ ਲਈ ਰਵਾਨਾ

ਲੌਂਗੋਵਾਲ-  ਅਕਾਲ ਤਖ਼ਤ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਜੇ ਪੜਾਅ ਤਹਿਤ ਅੱਜ ਗੁਰਦੁਆਰਾ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਤੋਂ ਪੰਥਕ ਰਵਾਇਤਾਂ ਨਾਲ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਪਿੰਡ ਗਾਗਾ ਲਈ ਰਵਾਨਾ ਹੋਇਆ। ਇਸ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ, ਦਰਬਾਰ ਸਾਹਿਬ ਦੇ ਗ੍ਰੰਥੀ ਰਾਜਦੀਪ ਸਿੰਘ ਹਾਜ਼ਰ ਸਨ।

ਖ਼ਾਲਸਾ ਮਾਰਚ ਦੀ ਰਵਾਨਗੀ ਮਗਰੋਂ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਜੀ ਵਿੱਚ ਬੰਦੀ ਸਿੰਘ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਅਖੰਡ ਪਾਠ ਆਰੰਭ ਕੀਤਾ ਗਿਆ। ਇਸ ਦੀ ਅਰਦਾਸ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਬਲਬੀਰ ਸਿੰਘ ਘੁੰਨਸ, ਗੁਰਲਾਲ ਸਿੰਘ, ਮਲਕੀਤ ਸਿੰਘ ਚੰਗਾਲ, ਬੀਬੀ ਜਸਪਾਲ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ, ਸਾਬਕਾ ਮੈਂਬਰ ਜਥੇਦਾਰ ਉਦੈ ਸਿੰਘ ਤੇ ਗੁਰਮੇਜ ਸਿੰਘ ਸਿੱਧੂ ਮੌਜੂਦ ਸਨ।

Related posts

ਗ੍ਰਾਹਮ ਸਟੇਨਜ਼ ਹੱਤਿਆਕਾਂਡ: ਉੜੀਸਾ ਸਰਕਾਰ ਨੇ ਦਾਰਾ ਸਿੰਘ ਦੀ ਜ਼ਮਾਨਤ/ਰਿਹਾਈ ਯਾਚਿਕਾ ਖਾਰਜ ਕੀਤੀ

On Punjab

ਕਰੋ ਅਰਦਾਸ! NDRF ਦੀ ਟੀਮ ਪਤਾਲ ‘ਚ ਚੱਲੀ ਫ਼ਤਹਿਵੀਰ ਨੂੰ ਬਚਾਉਣ

On Punjab

ਬਸਪਾ ਪੰਜਾਬ ਦੇ ਸਾਬਕਾ ਪ੍ਰਧਾਨ ਜਸਵੀਰ ਗੜ੍ਹੀ ‘ਆਪ’ ਵਿਚ ਸ਼ਾਮਲ

On Punjab