59.11 F
New York, US
October 12, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮੁਅੱਤਲ ਡੀਆਈਜੀ ਭੁੱਲਰ ਨੂੰ ਅਦਾਲਤ ਨੇ 8 ਦਿਨਾਂ ਲਈ ਈਡੀ ਹਿਰਾਸਤ ‘ਚ ਭੇਜਿਆ

ਚੰਡੀਗੜ੍ਹ-  ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਪੁਲੀਸ ਦੀ ਰੋਪੜ ਰੇਂਜ ਦੇ ਤਤਕਾਲੀ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਚਰਨ ਸਿੰਘ ਭੁੱਲਰ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਤਹਿਤ ਗ੍ਰਿਫ਼ਤਾਰ ਕੀਤਾ ਹੋਇਆ ਹੈ। ਹੁਣ ਇਸ ਮਾਮਲੇ ਵਿੱਚ ਚੰਡੀਗੜ੍ਹ ਦੀ ਇੱਕ ਵਿਸ਼ੇਸ਼ ਪੀਐੱਮਐੱਲਏ ਅਦਾਲਤ ਨੇ ਉਨ੍ਹਾਂ ਨੂੰ ਪੁੱਛਗਿੱਛ ਲਈ 8 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਈਡੀ ਦੇ ਚੰਡੀਗੜ੍ਹ ਜ਼ੋਨਲ ਦਫ਼ਤਰ-1 ਵੱਲੋਂ ਜਾਰੀ ਪ੍ਰੈੱਸ ਨੋਟ ਮੁਤਾਬਕ, ਭ੍ਰਿਸ਼ਟਾਚਾਰ ਅਤੇ ਆਮਦਨ ਦੇ ਜਾਣੂ ਸਰੋਤਾਂ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਚੱਲ ਰਹੀ ਜਾਂਚ ਦੇ ਆਧਾਰ ‘ਤੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਬੀਤੇ ਦਿਨੀਂ ਭਾਵ 9 ਅਕਤੂਬਰ ਨੂੰ ਪੀ.ਐੱਮ.ਐੱਲ.ਏ., 2002 ਦੀ ਧਾਰਾ 19 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸ ਤੋਂ ਪਹਿਲਾਂ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏ.ਸੀ.ਬੀ.), ਚੰਡੀਗੜ੍ਹ ਵੱਲੋਂ ਦਰਜ ਕੀਤੀਆਂ ਗਈਆਂ ਦੋ ਐੱਫ.7ਆਈ.ਆਰਜ਼ ਦੇ ਆਧਾਰ ‘ਤੇ ਈਡੀ ਨੇ ਇਹ ਮਨੀ ਲਾਂਡਰਿੰਗ ਜਾਂਚ ਸ਼ੁਰੂ ਕੀਤੀ ਸੀ। ਇਸੇ ਮਾਮਲੇ ਵਿੱਚ ਈਡੀ ਨੇ 18 ਸਤੰਬਰ 2026 ਨੂੰ ਹਰਚਰਨ ਸਿੰਘ ਭੁੱਲਰ ਦੇ ਵਿਚੋਲੇ (ਕੋਡਵਿਨ) ਵਜੋਂ ਕੰਮ ਕਰਨ ਵਾਲੇ ਕ੍ਰਿਸ਼ਾਨੂ ਸ਼ਾਰਦਾ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਜਾਂਚ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਹਰਚਰਨ ਸਿੰਘ ਭੁੱਲਰ ਨੇ ਕ੍ਰਿਸ਼ਾਨੂ ਸ਼ਾਰਦਾ ਰਾਹੀਂ ਇੱਕ ਅਪਰਾਧਿਕ ਮਾਮਲੇ ਨੂੰ ਰਫਾ-ਦਫਾ ਕਰਨ ਅਤੇ ਸ਼ਿਕਾਇਤਕਰਤਾ ਨੂੰ ਬਿਨਾਂ ਕਿਸੇ ਪੁਲੀਸ ਦਖ਼ਲਅੰਦਾਜ਼ੀ ਦੇ ਆਪਣਾ ਕਾਰੋਬਾਰ ਜਾਰੀ ਰੱਖਣ ਦੀ ਇਜਾਜ਼ਤ ਦੇਣ ਬਦਲ 8 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਵਿੱਚੋਂ 5 ਲੱਖ ਰੁਪਏ ਕ੍ਰਿਸ਼ਾਨੂ ਸ਼ਾਰਦਾ ਜ਼ਰੀਏ ਸਵੀਕਾਰ ਵੀ ਕੀਤੇ ਗਏ ਸਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੀਬੀਆਈ ਵੱਲੋਂ ਹਰਚਰਨ ਸਿੰਘ ਭੁੱਲਰ ਦੇ ਘਰ ਛਾਪੇਮਾਰੀ ਦੌਰਾਨ 7.37 ਕਰੋੜ ਰੁਪਏ ਦੀ ਨਕਦੀ ਅਤੇ 2.32 ਕਰੋੜ ਰੁਪਏ ਦੇ ਗਹਿਣੇ ਬਰਾਮਦ ਕੀਤੇ ਗਏ ਸਨ। ਇਸ ਤੋਂ ਇਲਾਵਾ ਲਗ્ਜ਼ਰੀ ਘੜੀਆਂ, ਮਹਿੰਗੀਆਂ ਗੱਡੀਆਂ, ਬੈਂਕ ਜਮ੍ਹਾਂ ਰਾਸ਼ੀ ਅਤੇ ਵੱਡੀ ਪੱਧਰ ‘ਤੇ ਅਚੱਲ ਜਾਇਦਾਦਾਂ ਦੇ ਦਸਤਾਵੇਜ਼ ਵੀ ਹੱਥ ਲੱਗੇ ਸਨ। ਈਡੀ ਵੱਲੋਂ ਪੀ.ਐੱਮ.ਐੱਲ.ਏ. ਦੀ ਧਾਰਾ 17 ਤਹਿਤ ਕੀਤੀ ਗਈ ਵੱਖਰੀ ਛਾਪੇਮਾਰੀ ਦੌਰਾਨ 8.35 ਲੱਖ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ ਅਤੇ ਕਰੀਬ 1.42 ਕਰੋੜ ਰੁਪਏ ਦੇ ਬੈਂਕ ਖਾਤੇ ਫਰੀਜ਼ ਕੀਤੇ ਗਏ ਹਨ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਰਚਰਨ ਸਿੰਘ ਭੁੱਲਰ ਅਪਰਾਧ ਤੋਂ ਬਣੀ ਗੈਰ-ਕਾਨੂੰਨੀ ਕਮਾਈ ਨੂੰ ਹਾਸਲ ਕਰਨ, ਲੁਕਾਉਣ ਅਤੇ ਵਰਤਣ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਸਨ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

Related posts

ਜਦੋਂ ਡਾ. ਮਨਮੋਹਨ ਸਿੰਘ ਨੇ ਰਾਹੁਲ ਦੀ ਅਗਵਾਈ ’ਚ ਕੰਮ ਕਰਨ ਦੀ ਜਤਾਈ ਸੀ ਇੱਛਾ ਸਾਬਕਾ ਪ੍ਰਧਾਨ ਮੰਤਰੀ ਦੀ 11 ਸਾਲ ਪੁਰਾਣੀ ਟਵੀਟ ਹੋਈ ਵਾਇਰਲ

On Punjab

1984 ਦੰਗੇ: ਸੱਜਣ ਕੁਮਾਰ ਦੀ ਅਪੀਲ ’ਤੇ ਸੁਣਵਾਈ ਦੀਵਾਲੀ ਤੋਂ ਬਾਅਦ

On Punjab

ਭੁੱਖ ਨਾਲ ਤੜਫ਼ ਰਹੇ ਬੱਚੇ ਨੂੰ ਪਰਿਵਾਰ ਨੇ 37 ਹਜ਼ਾਰ ‘ਚ ਵੇਚਿਆ, ਅਫ਼ਗਾਨਿਸਤਾਨ ‘ਚ ਹਾਲਾਤ ਨਾਜ਼ੁਕ

On Punjab