PreetNama
ਰਾਜਨੀਤੀ/Politics

ਮੁਆਫ਼ ਨਹੀਂ ਹੋਈ ਰਾਜੋਆਣਾ ਦੀ ਫਾਂਸੀ: ਅਮਿਤ ਸ਼ਾਹ

Amit shah rajoana punishment: ਨਵੀਂ ਦਿੱਲੀ: ਲੋਕ ਸਭਾ ਵਿਚ ਮੰਗਲਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਇੱਕ ਵੱਡਾ ਬਿਆਨ ਦਿੱਤਾ ਗਿਆ ਹੈ । ਜਿਸ ਵਿੱਚ ਉਨ੍ਹਾਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦਾ ਮੁੱਖ ਦੋਸ਼ੀ ਹੈ । ਜਿਸ ਕਾਰਨ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਨਹੀਂ ਕੀਤੀ ਜਾਵੇਗੀ ।

ਦਰਅਸਲ, ਇਸ ਮਾਮਲੇ ਵਿੱਚ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋਂ ਰਾਜੋਆਣਾ ਦੀ ਸਜ਼ਾ ਮੁਆਫ਼ੀ ਨੂੰ ਲੈ ਕੇ ਸਵਾਲ ਕੀਤਾ ਗਿਆ ਸੀ । ਜਿਸ ਦਾ ਜਵਾਬ ਦਿੰਦੇ ਹੋਏ ਅਮਿਤ ਸ਼ਾਹ ਨੇ ਮੀਡੀਆ ਰਿਪੋਰਟਾਂ ‘ਤੇ ਨਾ ਜਾਣ ਲਈ ਕਿਹਾ ਗਿਆ ਤੇ ਉਨ੍ਹਾਂ ਕਿਹਾ ਕਿ ਰਾਜੋਆਣਾ ਦੀ ਫਾਂਸੀ ਮੁਆਫ਼ ਨਹੀਂ ਹੋਈ ਹੈ ।

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਦੱਸਿਆ ਜਾ ਰਿਹਾ ਸੀ ਕਿ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਢ ਮਾਮਲੇ ਵਿੱਚ ਸਜ਼ਾਯਾਫ਼ਤਾ ਬੇਅੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਕੇਂਦਰ ਸਰਕਾਰ ਵੱਲੋਂ ਮੁਆਫ਼ ਕਰ ਦਿੱਤੀ ਗਈ ਹੈ । ਦੱਸਿਆ ਜਾ ਰਿਹਾ ਸੀ ਕਿ ਸਤੰਬਰ ਵਿੱਚ ਮੋਦੀ ਸਰਕਾਰ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕੀਤੀ ਗਈ ਸੀ । ਜਿਸਨੂੰ ਕੇਂਦਰ ਸਰਕਾਰ ਵੱਲ਼ੋਂ 550ਵੇਂ ਗੁਰਪੁਰਬ ਦੇ ਮੱਦੇਨਜ਼ਰ 9 ਸਿੱਖ ਕੈਦੀਆਂ ਨੂੰ ਰਾਹਤ ਦੇਣ ਦਾ ਐਲਾਨ ਕੀਤਾ ਗਿਆ ਸੀ ।

Related posts

PM ਮੋਦੀ ਨੇ RBI ਦੇ ਐਲਾਨਾਂ ਦੀ ਕੀਤੀ ਤਾਰੀਫ਼, ਕਿਹਾ….

On Punjab

ਦਿੱਲੀ ‘ਚ ਸਿਨੇਮਾ ਹਾਲ ਖੁੱਲ੍ਹਣਗੇ ਜਾਂ ਨਹੀਂ? ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਐਲਾਨ

On Punjab

ਧਨਖੜ ਨੂੰ ਕਿਸੇ ਨੇ ਘਰ ’ਚ ਨਜ਼ਰਬੰਦ ਨਹੀਂ ਕੀਤਾ: ਸ਼ਾਹ

On Punjab