36.12 F
New York, US
January 22, 2026
PreetNama
religonਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਮੁਰਮੂ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਦੇਸ਼ ਵਾਸੀਆਂ ਨੂੰ ਵਧਾਈ

ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਸਾਰਿਆਂ ਨੂੰ ਧਰਮ, ਸ਼ਾਂਤੀ ਤੇ ਸਦਭਾਵਨਾ ਦੇ ਮਾਰਗ ’ਤੇ ਲੈ ਕੇ ਜਾਣਗੀਆਂ।

ਰਾਸ਼ਟਰਪਤੀ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਕਿਹਾ, ‘‘ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਪਵਿੱਤਰ ਮੌਕੇ ’ਤੇ ਸਾਰਿਆਂ ਨੂੰ ਵਧਾਈ। ਮਨੁੱਖਤਾ ਦੀ ਭਲਾਈ ਲਈ ਉਨ੍ਹਾਂ ਦੀ ਬਿਨਾ ਕਿਸੇ ਸਵਾਰਥ ਤੋਂ ਸੇਵਾ ਸਾਨੂੰ ਪ੍ਰੇਰਿਤ ਕਰਦੀ ਰਹਿੰਦੀ ਹੈ। ਗੁਰੂ ਗੋਬਿੰਦ ਸਿੰਘ ਜੀ ਨੇ ਹਮੇਸ਼ਾ ਸਮਾਨਤਾ ਤੇ ਨਿਆਂ ’ਤੇ ਜ਼ੋਰ ਦਿੱਤਾ। ਉਨ੍ਹਾਂ ਕਾਮਨਾ ਕੀਤੀ, ‘‘ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਧਰਮ, ਸ਼ਾਂਤੀ ਤੇ ਸਦਭਾਵਨਾ ਦੇ ਮਾਰਗ ’ਤੇ ਲੈ ਜਾਣ।’’

ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਗੋਬਿੰਦ ਸਿੰਘ ਦੀ ਜੈਅੰਤੀ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਮੋਦੀ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਪਾਈ ਇਕ ਪੋਸਟ ਵਿੱਚ ਕਿਹਾ, ‘‘ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਦਿਹਾੜੇ ’ਤੇ ਸ਼ਰਧਾ ਭੇਟ ਕਰਦਾ ਹਾਂ। ਉਨ੍ਹਾਂ ਦੇ ਵਿਚਾਰ ਸਾਨੂੰ ਇਕ ਅਜਿਹੇ ਸਮਾਜ ਦੇ ਨਿਰਮਾਣ ਲਈ ਪ੍ਰੇਰਿਤ ਕਰਦੇ ਹਨ ਜੋ ਪ੍ਰਗਤੀਸ਼ੀਲ, ਖੁਸ਼ਹਾਲ ਤੇ ਦਯਾਲੂ ਹੋਵੇ।’’

ਇਸੇ ਤਰ੍ਹਾਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਗੁਰੂ ਗੋਬਿੰਦ ਸਿੰਘ ਦੀ ਜੈਅੰਤੀ ਮੌਕੇ ਅੱਜ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ‘ਐਕਸ’ ਉੱਤੇ ਲਿਖਿਆ, ‘‘ਮਹਾਨ ਸੰਤ, ਸਿੱਖਾਂ ਦੇ ਦਸਮ ਗੁਰੂ ਤੇ ਖਾਲਸਾ ਪੰਥ ਦੇ ਸੰਸਥਾਪਕ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪਵਿੱਤਰ ਪ੍ਰਕਾਸ਼ ਦਿਹਾੜੇ  ’ਤੇ ਕੋਟੀ-ਕੋਟੀ ਨਮਨ।’’ ਉਨ੍ਹਾਂ ਕਿਹਾ, ‘‘ਧਰਮ ਤੇ ਮਨੁੱਖਤਾ ਦੀ ਰੱਖਿਆ ਲਈ ਸਮਰਪਿਤ ਉਨ੍ਹਾਂ ਦਾ ਜੀਵਨ ਸਾਨੂੰ ਸਾਰਿਆਂ ਨੂੰ ਸੱਚ, ਸੇਵਾ ਤੇ ਤਿਆਗ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਪ੍ਰਦਾਨ ਕਰਦਾ ਹੈ।’’

Related posts

ਚੀਨ ਜਲਦ ਹੀ ਪਾਕਿਸਤਾਨ ਦੇ ਇਸ ਸ਼ਹਿਰ ‘ਚ ਖੋਲ੍ਹੇਗਾ ਵੀਜ਼ਾ ਦਫ਼ਤਰ

On Punjab

ਨਵਾਂ ਫਰਮਾਨ : ਵਿਦੇਸ਼ੀ ਕਰੰਸੀ ‘ਤੇ ਲਗੀ ਰੋਕ, ਅਰਥਵਿਵਸਥਾ ‘ਤੇ ਪਵੇਗਾ ਅਸਰ

On Punjab

ਕੈਨੇਡਾ: ਵਰਕ ਤੇ ਸਟੱਡੀ ਪਰਮਿਟ ਨਵਿਆਉਣ ਲਈ ਫਲੈਗਪੋਲ ਦੀ ਸ਼ਰਤ ਖ਼ਤਮ

On Punjab