58.78 F
New York, US
October 15, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮੁਲਜ਼ਮਾਂ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼; 25 ਅਕਤੂਬਰ ਤੱਕ ਮਿਲਿਆ ਪੁਲੀਸ ਰਿਮਾਂਡ

ਮਾਨਸਾ- ਮਾਨਸਾ ਪੁਲੀਸ ਵੱਲੋਂ ਅੱਜ ਪਰਵਿੰਦਰ ਸਿੰਘ ਝੋਟੇ ਦੇ ਕੇਸ ਵਿੱਚ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਅਤੇ ਉਸ ਨੂੰ ਪਨਾਹ ਦੇਣ ਵਾਲੇ ਵਿਪਨ ਗਰਗ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੀ ਜੀ ਐੱਮ ਸ੍ਰੀ ਰਾਜਿੰਦਰ ਪ੍ਰਸ਼ਾਦ ਦੀ ਅਦਾਲਤ ਵੱਲੋਂ ਦੋਵਾਂ ਮੁਲਜ਼ਮਾਂ ਨੂੰ 25 ਅਕਤੂਬਰ ਤੱਕ ਪੁਲੀਸ ਰਿਮਾਂਡ ਉੱਤੇ ਭੇਜ ਦਿੱਤਾ ਗਿਆ ਹੈ। ਵੇਰਵਿਆਂ ਅਨੁਸਾਰ ਮੁਲਜ਼ਮਾਂ ਨੂੰ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਪੇਸ਼ ਕੀਤਾ ਗਿਆ। ਮਾਨਸਾ ਪੁਲੀਸ ਦੇ ਇੱਕ ਅਧਿਕਾਰੀ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ।

ਪਰਵਿੰਦਰ ਝੋਟੇ ਦੀ ਹੱਤਿਆ ਕਰਨ ਮਗਰੋਂ ਫਰਾਰ ਹੋਏ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨੂੰ ਬੀਤੇ ਦਿਨ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਥਾਣਾ ਸਿਟੀ-2 ਪੁਲੀਸ ਨੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਫ਼ੌਜੀ ਭੀਮ ਸਿੰਘ ਦੇ ਬਿਆਨ ’ਤੇ ਦੁਕਾਨਦਾਰ ਅਸ਼ਵਨੀ ਕੁਮਾਰ ਅਤੇ ਹੋਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਬਠਿੰਡਾ ਰੇਂਜ ਦੇ ਡੀ ਆਈ ਜੀ ਹਰਜੀਤ ਸਿੰਘ ਨੇ ਦੱਸਿਆ ਸੀ ਕਿ ਮਾਮਲੇ ’ਚ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉੱਥੇ ਹੀ ਇਸ ਮਾਮਲੇ ‘ਚ ਮਾਨਸਾ ਦੇ ਥਾਣਾ ਸਿਟੀ -2 ਦੀ ਮਹਿਲਾ ਐੱਸ ਐੱਚ ਓ ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਪਰਵਿੰਦਰ ਸਿੰਘ ਝੋਟਾ ਵੱਲੋਂ ਕਈ ਸ਼ਿਕਾਇਤਾਂ ਤੇ ਨਸ਼ਾ ਤਸਕਰਾਂ ਸੰਬੰਧੀ ਜਾਣਕਾਰੀ ਦੇਣ ‘ਤੇ ਕੋਈ ਕਾਰਵਾਈ ਨਾ ਕਰਨ ਦੀ ਵੀ ਗੱਲ ਕਹੀ ਗਈ ਸੀ। ਐੱਸ ਐੱਸ ਪੀ ਮਾਨਸਾ ਵੈਭਵ ਚੌਧਰੀ ਨੇ ਦੱਸਿਆ ਕਿ ਥਾਣਾ ਸਿਟੀ 2 ਦੀ ਮਹਿਲਾ ਐੱਸ ਐੱਚ ਓ ਬੇਅੰਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਉਸ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਅਤੇ ਉਸ ਦਾ ਤਬਾਦਲਾ ਜ਼ਿਲ੍ਹੇ ਤੋਂ ਬਾਹਰ ਕਰ ਦਿੱਤਾ ਗਿਆ ਹੈ।

Related posts

ਨੋਬਲ ਸ਼ਾਂਤੀ ਪੁਰਸਕਾਰ ਜੇਤੂ ਨੂੰ ਚਾਰ ਸਾਲ ਦੀ ਜੇਲ੍ਹ, ਫੌਜ ਖਿਲਾਫ ਹਿੰਸਾ ਭੜਕਾਉਣ ਦਾ ਦੋਸ਼

On Punjab

ਰੂਸੀ ਪੱਤਰਕਾਰ ਨੇ ਯੂਕਰੇਨ ਦੇ ਸਮਰਥਨ ‘ਚ ਨੋਬਲ ਸ਼ਾਂਤੀ ਮੈਡਲ ਵੇਚਣ ਦਾ ਕੀਤਾ ਐਲਾਨ, ਕਿਹਾ ਸ਼ਰਨਾਰਥੀ ਸਾਡੇ ਵਲੋਂ ਕੁਝ ਖ਼ਾਸ

On Punjab

ਦਿੱਲੀ ‘ਚ ਕੌਮੀ ਔਸਤ ਨਾਲੋਂ 5 ਗੁਣਾ ਵੱਧ ਕੋਰੋਨਾ ਟੈਸਟ, ਇਸੇ ਕਾਰਨ ਵਧੇ ਕੇਸ : ਕੇਜਰੀਵਾਲ

On Punjab