PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਤਨਖਾਹ ਸਕੇਲਾਂ ਵਾਲੇ ਪੱਤਰ ਸਾੜੇ

ਸੰਗਰੂਰ- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਡਿਪਟੀ ਕਮਿਸ਼ਨਰ ਕੰਪਲੈਕਸ ਦੇ ਮੁੱਖ ਗੇਟ ਅੱਗੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਵੱਲੋਂ 20/7/2020 ਨੂੰ ਜਾਰੀ ਕੀਤੇ ਪੱਤਰ ਦੀਆਂ ਕਾਪੀਆਂ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੁਖਦੇਵ ਸਿੰਘ ਚੰਗਾਲੀਵਾਲਾ, ਫਲਜੀਤ ਸਿੰਘ, ਦਵਿੰਦਰ ਪਸੌਰ, ਗੁਰਪ੍ਰੀਤ ਕੌਰ, ਫਕੀਰ ਸਿੰਘ ਟਿੱਬਾ, ਸਰਬਜੀਤ ਸਿੰਘ ਪੁੰਨਾਵਾਲ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੁਗਾਉਣ ਤੋਂ ਮੁਨਕਰ ਹੋ ਗਈ ਹੈ। ਮੁੱਖ ਮੰਤਰੀ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਜਥੇਬੰਦੀਆਂ ਨਾਲ ਕੋਈ ਵੀ ਮੀਟਿੰਗ ਨਹੀਂ ਕੀਤੀ ਗਈ। ਅੱਜ ਦੇ ਦਿਨ ਹੀ 17 ਜੁਲਾਈ 2020 ਨੂੰ ਪੰਜਾਬ ਸਰਕਾਰ ਵੱਲੋਂ ਨਵੇਂ ਭਰਤੀ ਮੁਲਾਜ਼ਮਾਂ ਤੇ ਕੇਂਦਰੀ ਸਕੇਲ ਲਾਗੂ ਕਰਨ ਦਾ ਪੱਤਰ ਜਾਰੀ ਕੀਤਾ ਗਿਆ ਸੀ ਪਰ ਸਿਰਫ ਤਨਖਾਹ ਸਕੇਲ ਹੀ ਲਾਗੂ ਕੀਤੇ ਗਏ ਹਨ ਜਦ ਕਿ ਕੇਂਦਰ ਦੇ ਮੁਲਾਜ਼ਮਾਂ ਨੂੰ ਮਿਲ ਰਹੇ ਭੱਤੇ ਤੇ ਹੋਰ ਸਹੂਲਤਾਂ ਵੀ ਲਾਗੂ ਕਰਨੀਆਂ ਬਣਦੀਆਂ ਸਨ। ਉਨ੍ਹਾਂ ਦੱਸਿਆ ਕਿ 7 ਅਗਸਤ ਨੂੰ ਮੁਹਾਲੀ ਵਿਖੇ ਹੋਣ ਵਾਲੀ ਮਹਾਂ ਰੈਲੀ ਅਤੇ ਰੋਸ ਮੁਜ਼ਾਹਰੇ ਵਿੱਚ ਸ਼ਾਮਲ ਹੋਣਗੇ।

ਬਲਾਕ ਪਾਤੜਾਂ ਦੇ ਸਕੂਲਾਂ ਵਿੱਚ ਵਿਰੋਧ ਪ੍ਰਦਰਸ਼ਨ ਕਰਦਿਆਂ ਫਰੰਟ ਅਤਿੰਦਰਪਾਲ ਘੱਗਾ, ਜਸਪਾਲ ਖਾਂਗ, ਰਾਜੀਵ ਕੁਮਾਰ, ਸ਼ੰਕਰ ਸਿੰਘ ਅਤੇ ਗੁਰਧਿਆਨ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਕਾਂਗਰਸ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਵਾਅਦਾ ਕੀਤਾ ਸੀ ਉਨ੍ਹਾਂ ਦੀ ਸਰਕਾਰ ਬਣਦਿਆਂ ਹੀ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਜਾਵੇਗਾ। ਪਰ ਹੁਣ ਮੌਜੂੁਦਾ ਸਰਕਾਰ ਵਾਅਦਿਆਂ ਮੁੱਕਰ ਚੁੱਕੀ ਹੈ।  ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਅੱਜ ਗੌਰਮਿੰਟ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਭਵਾਨੀਗੜ੍ਹ ਵੱਲੋਂ ਕਾਲਾ ਦਿਵਸ ਮਨਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਪੇਅ ਸਕੇਲ ਲਾਗੂ ਕਰਨ ਵਾਲੇ 2020 ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਐਸੋਸ਼ੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ, ਜਨਰਲ ਸਕੱਤਰ ਕੇਵਲ ਸਿੰਘ ਸਿੱਧੂ, ਜ਼ਿਲ੍ਹਾ ਸਕੱਤਰ ਜਨਰਲ ਸੁਖਦੇਵ ਸਿੰਘ, ਮੁੱਖ ਸਰਪ੍ਰਸਤ ਚਰਨ ਸਿੰਘ ਚੋਪੜਾ ਨੇ ਦੱਸਿਆ ਕਿ ਪੰਜਾਬ ਨਾਲੋਂ ਕੇਂਦਰ ਦੇ ਪੇਅ ਸਕੇਲ ਘੱਟ ਹੋਣ ਕਾਰਨ ਪੰਜਾਬ ਦੇ ਮੁਲਾਜ਼ਮਾਂ ਨੂੰ ਘਾਟਾ ਝੱਲਣਾ ਪੈ ਰਿਹਾ ਹੈ। ਮੀਟਿੰਗ ਦੌਰਾਨ 29 ਜੁਲਾਈ ਨੂੰ ਸੰਗਰੂਰ ਰੈਲੀ ’ਚ ਸ਼ਾਮਲ ਹੋਣ ਲਈ ਤਿਆਰੀ ਕੀਤੀ ਗਈ। ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਸਕੱਤਰ ਹਰਦੀਪ ਟੋਡਰਪੁਰ ਅਤੇ ਡੀਟੀਐੱਫ਼ ਪਟਿਆਲਾ ਦੇ ਜ਼ਿਲ੍ਹਾ ਆਗੂ ਰਾਜਿੰਦਰ ਸਮਾਣਾ ਨੇ ਦੱਸਿਆ ਕਿ ਜਥੇਬੰਦੀ ਦੇ ਮੈਂਬਰ 7 ਅਗਸਤ ਨੂੰ ਚੰਡੀਗੜ੍ਹ ਰੈਲੀ ਵਿੱਚ ਸ਼ਾਮਲ ਹੋਣਗੇ।­

ਪੰਜਾਬ ਦੇ ਤਨਖ਼ਾਹ ਸਕੇਲ ਲਾਗੂ ਕਰਨ ਦੀ ਮੰਗ-  ਪਟਿਆਲਾ (ਸਰਬਜੀਤ ਸਿੰਘ ਭੰਗੂ): ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਦੇ ਮੁਲਾਜ਼ਮ ਆਗੂਆਂ ਨੇ ਦੋਸ਼ ਲਾਇਆ ਕਿ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਥੋਪੇ ਗਏ ਅਧੂਰੇ ਕੇਂਦਰੀ ਪੇਅ-ਸਕੇਲ ਕਾਰਨ ਨਵੀਂ ਭਰਤੀ ਵਾਲਿਆਂ ਦੀਆਂ ਤਨਖ਼ਾਹਾਂ ’ਤੇ ਵੱਡਾ ਕੱਟ ਲੱਗਿਆ ਹੈ। ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੂਬਾ ਕਨਵੀਨਰ ਅਤਿੰਦਰ ਘੱਗਾ ਨੇ ਕਿਹਾ ਕਿ ‘ਆਪ’ ਸਰਕਾਰ ਵੀ ਚਾਰ ਸਾਲਾਂ ਤੋਂ ਵਾਅਦੇ ਮੁਤਾਬਕ ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਡੀ ਏ ਬਹਾਲ ਕਰਨ ਤੋਂ ਮੁੱਕਰ ਚੁੱਕੀ ਹੈ। ਮੰਗ ਕੀਤੀ ਗਈ ਕਿ ਮੁਲਾਜ਼ਮ ਵਿਰੋਧੀ ਪੱਤਰ ਰੱਦ ਕਰ ਕੇ ਛੇਵੇਂ ਪੰਜਾਬ ਪੇਅ-ਕਮਿਸ਼ਨ ਤਹਿਤ 15% ਵਾਧੇ ਨਾਲ ਤਨਖ਼ਾਹਾਂ ਫਿਕਸ ਕੀਤੀਆਂ ਜਾਣ। ਇਸ ਸਬੰਧੀ 7 ਅਗਸਤ ਨੂੰ ਚੰਡੀਗੜ੍ਹ ’ਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।

ਸਰਕਾਰ ’ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼-  ਮੁਲਾਜ਼ਮ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਨੇ ਅੱਜ ਡੀ ਸੀ ਦਫਤਰ ਮਾਲੇਰਕੋਟਲਾ ਸਾਹਮਣੇ ਜਬਰਦਸਤ ਰੋਸ ਪ੍ਰਦਰਸ਼ਨ ਕਰ ਕੇ 2020 ਦੇ ਪੱਤਰ ਦੀਆਂ ਕਾਪੀਆਂ ਸਾੜੀਆਂ ਅਤੇ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ । ਪ੍ਰਦਰਸ਼ਨ ਵਿਚ ਵੱਡੀ ਗਿਣਤੀ ਮੁਲਾਜ਼ਮ, ਪੈਨਸ਼ਨਰ ਅਤੇ ਠੇਕਾ ਕਰਮੀ ਸ਼ਾਮਲ ਹੋਏ। ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਕਰਮੀਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਐਲਾਨ ਕੀਤਾ ਕਿ 7 ਅਗਸਤ 2026 ਚੰਡੀਗੜ੍ਹ ਮਹਾਂ ਰੈਲੀ ਵਿਚ ਜ਼ਿਲ੍ਹਾ ਮਾਲੇਰਕੋਟਲਾ ਤੋਂ ਕਾਫਲੇ ਬੰਨ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਪੈਨਸ਼ਨਰ ਐਸੋਸ਼ੀਏਸ਼ਨ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਜਸਵੰਤ ਸਿੰਘ ਬਨਭੌਰੀ, ਕੌਰ ਸਿੰਘ ਸੋਹੀ, ਨਿਰਮਲ ਸਿੰਘ ਫਲੌਂਡ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਜਮਾਂ ਅਤੇ ਪੈਨਸ਼ਨਰਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ 18 ਫੀਸਦੀ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸਤਾਂ ਜਾਰੀ ਕੀਤੀਆਂ ਜਾਣ, ਏ ਸੀ ਪੀ ਸਕੀਮ ਲਾਗੂ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਕੇ 15 ਜਨਵਰੀ 2015 ਦੇ ਪ੍ਰੋਬੇਸ਼ਨ ਪੀਰੀਅਡ ਵਿਚ ਵਾਧੇ ਵਾਲੇ ਪੱਤਰ ਵਾਪਸ ਲਏ ਜਾਣ। ਆਗੂਆਂ ਨੇ ਐਲਾਨ ਕੀਤਾ ਕਿ ਜੇ ਸਰਕਾਰ ਨੇ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Related posts

ਸੁਖਵਿੰਦਰ ਸਿੰਘ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਜਲ ਸੈੱਸ ਦੇ ਮੁੱਦੇ ‘ਤੇ ਕੀਤੀ ਚਰਚਾ

On Punjab

ਸਿੱਧੂ ਤੇ ਉਨ੍ਹਾਂ ਦੇ ਸਮਰਥਕ ਬਣੇ ਕਾਂਗਰਸ ਹਾਈ ਕਮਾਨ ਲਈ ਸਿਰ ਪੀੜ, ਦਬਾਅ ’ਚ ਰਾਵਤ ਹੋਏ ਨਰਮ

On Punjab

ਭਾਰਤ ਦਾ AI ਬਾਜ਼ਾਰ 2027 ਤੱਕ 17 ਅਰਬ ਡਾਲਰ ਨੂੰ ਛੂਹ ਸਕਦੈ

On Punjab