PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮੁਹਾਲੀ ਵਿਚ ਸੰਗੀਤਸਾਜ਼ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਚੱਲੀਆਂ ਗੋਲੀਆਂ

ਮੁਹਾਲੀ- ਅਣਪਛਾਤੇ ਅਨਸਰਾਂ ਨੇ ਵੀਰਵਾਰ ਸ਼ਾਮੀਂ ਇਥੇ ਸੈਕਟਰ 70 ਵਿਚ ਪੰਜਾਬੀ ਮਿਊਜ਼ਿਕ ਡਾਇਰੈਕਟਰ ਪੁਸ਼ਪਿੰਦਰ ਪਾਲ ਸਿੰਘ ਧਾਲੀਵਾਲ ਉਰਫ਼ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ। ਇਸ ਘਟਨਾ ਮੌਕੇ ਧਾਲੀਵਾਲ ਪਰਿਵਾਰ ਘਰ ਵਿਚ ਮੌਜੂਦ ਸੀ ਜਾਂ ਨਹੀਂ, ਪੁਲੀਸ ਨੇ ਅਜੇ ਤੱਕ ਇਸ ਬਾਰੇ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਉਂਝ ਪੁਲੀਸ ਮੁਤਾਬਕ ਫਾਇਰਿੰਗ ਕਰ ਕੇ ਕਿਸੇ ਨੂੰ ਸੱਟ ਫੇਟ ਲੱਗਣ ਤੋਂ ਬਚਾਅ ਰਿਹਾ।

ਘਟਨਾ ਦਾ ਪਤਾ ਲੱਗਦੇ ਹੀ ਵੱਡੀ ਗਿਣਤੀ ਪੁਲੀਸ ਅਮਲਾ ਮੌਕੇ ’ਤੇ ਪਹੁੰਚ ਗਿਆ ਜਿਸ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ। ਪੁਲੀਸ ਨੇ ਜਾਂਚ ਵਿੱਢ ਦਿੱਤੀ ਹੈ ਅਤੇ ਕੋਈ ਪੁਰਾਣੀ ਨਿੱਜੀ ਰੰਜਿਸ਼ ਤੇ ਫਿਰੌਤੀ ਸਣੇ ਸਾਰੇ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਇਸ ਸਾਲ ਮਾਰਚ ਵਿਚ ਗਾਇਕ ਸੁਨੰਦਾ ਸ਼ਰਮਾ ਵੱਲੋਂ ਲਾਏ ਵਿੱਤੀ ਧੋਖਾਧੜੀ ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਮਗਰੋਂ ਪੁਲੀਸ ਨੇ ਪਿੰਕੀ ਧਾਲੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹਾਲਾਂਕਿ ਧਾਲੀਵਾਲ ਦੀ ਗ੍ਰਿਫ਼ਤਾਰੀ ਨੂੰ ਗੈਰਕਾਨੂੰਨੀ ਕਰਾਰ ਦਿੱਤਾ ਸੀ। ਸੰਗੀਤਸਾਜ਼ ਨੇ ਗਾਇਕਾ ਨਾਲ ਮਗਰੋਂ ਸਮਝੌਤਾ ਕਰ ਲਿਆ ਸੀ।

Related posts

ਆਈਐੱਸਆਈ ਹੀ ਦੇਖ ਰਹੀ ਹੈ ਅਫ਼ਗਾਨਿਸਤਾਨ ‘ਚ ਤਾਲਿਬਾਨ ਦੇ ਸਾਰੇ ਕੰਮ

On Punjab

ਕੁਲਭੂਸ਼ਨ ਜਾਧਵ ਮਾਮਲੇ ‘ਚ ਪਾਕਿਸਤਾਨ ਵੱਲੋਂ ਸਾਰੇ ਕਾਨੂੰਨੀ ਰਾਹ ਬੰਦ

On Punjab

ਪੰਜਾਬ ‘ਚ ਮੀਂਹ ਤੋਂ ਬਾਅਦ 14 ਡਿਗਰੀ ਤੱਕ ਡਿੱਗਿਆ ਤਾਪਮਾਨ, 4 ਤੇ 5 ਮਈ ਨੂੰ ਵੀ ਛਾਏ ਰਹਿਣਗੇ ਬੱਦਲ

On Punjab