PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮੁਹਾਲੀ ਵਿੱਚ ਜਿਮ ਮਾਲਕ ’ਤੇ ਬਾਈਕ ਸਵਾਰਾਂ ਵੱਲੋਂ ਫਾਇਰਿੰਗ, ਹਾਲਤ ਗੰਭੀਰ

ਮੁਹਾਲੀ- ਮੁਹਾਲੀ ਦੇ ਫੇਜ਼ 2 ਦੇ ਇੱਕ ਜਿਮ ਮਾਲਕ ਉੱਤੇ ਅੱਜ ਸਵੇਰੇ 5 ਵਜੇ ਦੇ ਕਰੀਬ ਮੋਟਰਸਾਈਕਲ ਉੱਤੇ ਆਏ ਹਮਲਾਵਰਾਂ ਨੇ ਗੋਲੀਆਂ ਚਲਾਈਆਂ। ਵਿੱਕੀ ਨਾਮ ਦੇ ਇਸ ਜਿਮ ਮਾਲਕ ਦੀਆਂ ਲੱਤਾਂ ਵਿੱਚ ਚਾਰ ਦੇ ਕਰੀਬ ਗੋਲੀਆਂ ਲੱਗੀਆਂ ਅਤੇ ਉਸ ਨੂੰ ਗੰਭੀਰ ਹਾਲਤ ਵਿੱਚ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਹਮਲਾਵਰ ਮੋਟਰਸਾਈਕਲ ’ਤੇ ਸਵਾਰ ਸਨ ਅਤੇ ਜਿਮ ਮਾਲਕ ਆਪਣੇ ਜਿਮ ਦੇ ਬਾਹਰ ਗੱਡੀ ਵਿੱਚ ਪਿਆ ਸੀ ਜਦੋਂ ਉਸ ਉੱਤੇ ਗੋਲੀਆਂ ਚਲਾਈਆਂ ਗਈਆਂ। ਜਿਮ ਟਰੇਨਰ ਅਤੇ ਜਿਮ ਵਿੱਚ ਆਏ ਨੌਜਵਾਨਾਂ ਨੇ ਜ਼ਖ਼ਮੀ ਹੋਏ ਜਿਮ ਮਾਲਕ ਨੂੰ ਹਸਪਤਾਲ ਪਹੁੰਚਾਇਆ। ਮਾਰਕੀਟ ਦੇ ਚੌਕੀਦਾਰਾਂ ਨੇ ਮਾਮਲੇ ਦੀ ਸੂਚਨਾ ਤੁਰੰਤ ਪੁਲੀਸ ਨੂੰ ਦਿੱਤੀ ਅਤੇ ਮੁਹਾਲੀ ਦੇ ਫੇਜ਼ ਇੱਕ ਥਾਣੇ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਿਮ ਮਾਲਕ ਦੀ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪੁਲੀਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਵੀ ਘੋਖ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਹਮਲਾਵਰ ਸੀਸੀਟੀਵੀ ਕੈਮਰਿਆਂ ਵਿੱਚ ਘਟਨਾ ਵਾਲੇ ਸਥਾਨ ਤੋਂ ਮੋਟਰਸਾਈਕਲ ਉੱਤੇ ਜਾਂਦੇ ਵਿਖਾਈ ਦੇ ਰਹੇ ਹਨ। ਜਿਮ ਮਾਲਕ ਇੱਥੇ ਪਿਛਲੇ ਸੱਤ ਸਾਲ‌ ਤੋਂ ਜਿਮ ਚਲਾ ਰਿਹਾ ਹੈ। ਪੁਲੀਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

Related posts

ਆਰਥਿਕ ਮੰਦੀ ਵੱਲ ਵਧ ਰਿਹਾ ਕੈਨੇਡਾ ?

On Punjab

ਸੁਣੋ ਮੋਦੀ ਦੇ ‘ਮਨ ਕੀ ਬਾਤ’, ਦਸਹਿਰੇ ‘ਤੇ ਕਹੀਆਂ ਇਹ ਵੱਡੀਆਂ ਗੱਲਾਂ

On Punjab

ਅਮਰੀਕੀ ਸਦਨ ਵੱਲੋਂ ਰਾਸ਼ਟਰੀ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ TikTok ‘ਤੇ ਪਾਬੰਦੀ ਲਗਾਉਣ ਲਈ ਬਿੱਲ ਪਾਸ

On Punjab