PreetNama
ਸਮਾਜ/Socialਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politics

ਮੁੰਬਈ ਪੁਲੀਸ ਹੈਲਪਲਾਈਨ ’ਤੇ ਸਲਮਾਨ ਖਾਨ ਲਈ ਧਮਕੀ ਭਰਿਆ ਸੁਨੇਹਾ, ਮਾਮਲਾ ਦਰਜ

ਮੁੰਬਈ:  ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਮੁੰਬਈ ਟ੍ਰੈਫਿਕ ਪੁਲੀਸ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਇਕ ਸੁਨੇਹਾ ਮਿਲਿਆ ਹੈ ਅਤੇ ਇਸ ਸਬੰਧ ਵਿਚ ਇਕ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਨੂੰ ਟ੍ਰੈਫਿਕ ਪੁਲੀਸ ਦੀ ਵਟਸਐਪ ਹੈਲਪਲਾਈਨ ‘ਤੇ ਪ੍ਰਾਪਤ ਹੋਏ ਸੁਨੇਹੇ ਵਿੱਚ ਅਦਾਕਾਰ ਦੀ ਕਾਰ ਨੂੰ ਉਡਾਉਣ ਅਤੇ ਉਸਦੇ ਘਰ ਵਿਚ ਦਾਖਲ ਹੋ ਕੇ ਉਸਨੂੰ ਕੁੱਟਣ ਦੀ ਧਮਕੀ ਦਿੱਤੀ। ਸੀਨੀਅਰ ਅਧਿਕਾਰੀਆਂ ਨੂੰ ਸੂਚਨਾ ਦੇਣ ਉਪਰੰਤ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ।

ਅਧਿਕਾਰੀ ਨੇ ਅੱਗੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ। ਟ੍ਰੈਫਿਕ ਪੁਲੀਸ ਹੈਲਪਲਾਈਨ ਨੂੰ ਹਾਲ ਹੀ ਵਿਚ 59 ਸਾਲਾ ਅਦਾਕਾਰ ਨੂੰ ਨਿਸ਼ਾਨਾ ਬਣਾਉਣ ਵਾਲੇ ਕਈ ਧਮਕੀ ਭਰੇ ਸੁਨੇਹੇ ਮਿਲੇ ਹਨ।

Related posts

ਸੜਕ ਹਾਦਸੇ ਵਿਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ

On Punjab

ਮੀਡੀਆ ਮੁਗਲ Rupert Murdoch 91 ਸਾਲ ਦੀ ਉਮਰ ‘ਚ ਚੌਥੀ ਵਾਰ ਲੈਣਗੇ ਤਲਾਕ, ਆਪਣੀ 30 ਸਾਲ ਛੋਟੀ ਪਤਨੀ ਤੋਂ ਹੋਣਗੇ ਵੱਖ

On Punjab

ਚੀਨ ਨਾਲ ਪੰਗੇ ਮਗਰੋਂ ਭਾਰਤ ਨਾਲ ਡਟਿਆ ਅਮਰੀਕਾ, ਟਰੰਪ ਨੇ ਕਹੀ ਵੱਡੀ ਗੱਲ

On Punjab