PreetNama
ਰਾਜਨੀਤੀ/Politics

ਮੁੱਖ ਮੰਤਰੀ ਚੰਨੀ ਵੱਲੋਂ ਟਿਕਰੀ ਬਾਰਡਰ ਹਾਦਸੇ ‘ਚ ਮ੍ਰਿਤਕ ਔਰਤਾਂ ਦੇ ਪਰਿਵਾਰਾਂ ਲਈ ਵੱਡੇ ਐਲਾਨ, ਟਵੀਟ ਕਰ ਕੇ ਦਿੱਤੀ ਜਾਣਕਾਰੀ

 ਟਿਕਰੀ ਬਾਰਡਰ ਤੇ ਭਿਆਨਕ ਹਾਦਸੇ ‘ਚ ਸ਼ਿਕਾਰ ਹੋਈਆਂ ਮ੍ਰਿਤਕ ਔਰਤਾਂ ਦੇ ਪਰਿਵਾਰ ਨੂੰ ਮੁੱਖ ਮੰਤਰੀ ਚੰਨੀ ਨੇ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਕਿ ਜ਼ਖ਼ਮੀ ਔਰਤਾਂ ਦਾ ਇਲਾਜ ਚੰਨੀ ਸਰਕਾਰ ਮੁਫਤ ਕਰਵਾਏਗੀ।

ਟਿਕਰੀ ਬਾਰਡਰ ‘ਤੇ ਟਰੱਕ ਹੇਠਾਂ ਆਉਣ ਕਾਰਨ 3 ਔਰਤਾਂ ਦੀ ਜਾਨ ਚਲੀ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹਨ। ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰ ਕੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਦੁਖਦਾਈ ਹੈ। ਉਨ੍ਹਾਂ ਦੀ ਆਤਮਾ ਨੂੰ ਰੱਬ ਸ਼ਾਂਤੀ ਦੇਵੇ, ਨਾਲ ਹੀ ਉਨ੍ਹਾਂ ਨੇ ਹਰਿਆਣਾ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਦੋਸ਼ੀਆਂ ਨੂੰ ਲੱਭ ਕੇ ਉਨ੍ਹਾਂ ਨੇ ਸਲਾਖਾਂ ਪਿੱਛੇ ਦਿੱਤਾ ਜਾਵੇ।

Related posts

ਅਮਰੀਕਾ ਵਿੱਚ ਸਿੱਖ ਬਜ਼ੁਰਗ ’ਤੇ ਹਮਲਾ ਕਰਨ ਵਾਲਾ ਗ੍ਰਿਫ਼ਤਾਰ

On Punjab

ਟਰੰਪ ਨੂੰ ਭਾਰਤ ਵਿੱਚ ਐਪਲ ਦੇ ਵਿਸਥਾਰ ’ਤੇ ਇਤਰਾਜ਼

On Punjab

PM Modi Nepal Visit : PM Modi 16 ਮਈ ਨੂੰ ਜਾਣਗੇ ਨੇਪਾਲ, ਪ੍ਰਧਾਨ ਮੰਤਰੀ ਦੇਉਬਾ ਨਾਲ ਕਰਨਗੇ ਗੱਲਬਾਤ

On Punjab