82.54 F
New York, US
August 3, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮੁੱਖ ਮੰਤਰੀ ਨੇ ਔਰਤਾਂ ਦਾ ਅਪਮਾਨ ਕੀਤਾ: ਬਾਜਵਾ

ਚੰਡੀਗਡ਼੍ਹ- ਪੰਜਾਬ ਵਿਧਾਨ ਸਭਾ ’ਚੋਂ ਵਾਕਆਊਟ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਸਰਕਾਰ ’ਤੇ ਸ਼ਬਦੀ ਵਾਰ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਸਦਨ ਦੇ ਅੰਦਰ ਅਤੇ ਬਾਹਰ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਕਿਹਾ ਕਿ ਸੁਖਪਾਲ ਖਹਿਰਾ ’ਤੇ ਔਰਤਾਂ ਦੇ ਅਪਮਾਨ ਦਾ ਦੋਸ਼ ਲਾਉਣਾ ਗਲਤ ਹੈ। ਅਸਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਹੀ ਕੌਮਾਂਤਰੀ ਮਹਿਲਾ ਦਿਵਸ ’ਤੇ ਅਪਮਾਨਜਨਕ ਸ਼ਬਦਾਵਲੀ ਵਰਤ ਕੇ ਔਰਤਾਂ ਦਾ ਨਿਰਾਦਰ ਕੀਤਾ ਹੈ।

ਉਨ੍ਹਾਂ ਵਿਧਾਨ ਸਭਾ ਸਪੀਕਰ ਦੀ ਭੂਮਿਕਾ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਨੇ ਮੁੱਖ ਮੰਤਰੀ ਖ਼ਿਲਾਫ਼ ਨਿੰਦਾ ਮਤਾ ਲਿਆਉਣ ਦੀ ਮੰਗ ਕੀਤੀ ਤਾਂ ਉਸ ਨੂੰ ਬਿਨਾਂ ਦਲੀਲ ਠੁਕਰਾ ਦਿੱਤਾ ਗਿਆ, ਜਦਕਿ ਖਹਿਰਾ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਵੀ ਨਹੀਂ ਦਿੱਤਾ ਗਿਆ। ਉਨ੍ਹਾਂ ਸਿੱਖਿਆ ਅਤੇ ਸਿਹਤ ਮਾਡਲ ’ਤੇ ਸਵਾਲ ਕਰਦਿਆਂ ਕਿਹਾ ਕਿ ਜੇ ਸਰਕਾਰੀ ਸਕੂਲ ਇੰਨੇ ਵਧੀਆ ਹਨ ਤਾਂ ‘ਆਪ’ ਵਿਧਾਇਕਾਂ ਦੇ ਬੱਚੇ ਉੱਥੇ ਕਿਉਂ ਨਹੀਂ ਪੜ੍ਹਦੇ? ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਪੱਸ਼ਟ ਕੀਤਾ ਕਿ ਖਹਿਰਾ ਇਸ ਲੜਾਈ ਵਿੱਚ ਇਕੱਲੇ ਨਹੀਂ ਹਨ। ਕਾਂਗਰਸ ਦਾ ਹਰ ਵਰਕਰ ਉਨ੍ਹਾਂ ਨਾਲ ਡਟ ਕੇ ਖੜ੍ਹਾ ਹੈ।

ਖਹਿਰਾ ਦਾ ਮੁਆਫ਼ੀ ਮੰਗਣ ਤੋਂ ਇਨਕਾਰ- ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਪੱਸ਼ਟ ਕੀਤਾ ਕਿ ਜਦੋਂ ਉਨ੍ਹਾਂ ਨੇ ਔਰਤਾਂ ਦਾ ਅਪਮਾਨ ਹੀ ਨਹੀਂ ਕੀਤਾ ਤਾਂ ਉਹ ਮੁਆਫੀ ਕਿਸ ਗੱਲ ਦੀ ਮੰਗਣ? ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਔਰਤਾਂ ’ਤੇ ਅੱਤਿਆਚਾਰ ਕਰ ਰਹੀ ਹੈ, ਜਿਸ ਦੀ ਤਾਜ਼ਾ ਮਿਸਾਲ ਆਂਗਣਵਾੜੀ ਵਰਕਰਾਂ ਅਤੇ ਅਧਿਆਪਕਾਂ ’ਤੇ ਪਾਣੀ ਦੀਆਂ ਬੁਛਾੜਾਂ ਮਾਰਨਾ ਹੈ, ਜੇ ਉਨ੍ਹਾਂ ਖ਼ਿਲਾਫ਼ ਨਿੰਦਾ ਮਤਾ ਲਿਆਂਦਾ ਜਾ ਸਕਦਾ ਹੈ ਤਾਂ ਮੁੱਖ ਮੰਤਰੀ ਖ਼ਿਲਾਫ਼ ਕਿਉਂ ਨਹੀਂ।

Related posts

ਅਹੁਦਾ ਸੰਭਾਲਦਿਆਂ ਮੇਅਰ ਹਰਪ੍ਰੀਤ ਬਬਲਾ ਨੇ ਸਰਗਰਮੀਆਂ ਭਖ਼ਾਈਆਂ

On Punjab

ਕਿਸਾਨਾਂ ਦੀ ਮਹਾ ਪੰਚਾਇਤ ’ਚ ਤਿੰਨ ਵੱਡੇ ਫ਼ੈਸਲੇ, ਸਰਕਾਰ ਨੇ ਨਹੀਂ ਮੰਨੀ ਮੰਗ ਤਾਂ 7 ਸਤੰਬਰ ਤੋਂ ਕਰਨਗੇ ਰੋਸ ਪ੍ਰਦਰਸ਼ਨ

On Punjab

Ramnath Kovind: ਰਾਮਨਾਥ ਕੋਵਿੰਦ ਰਿਟਾਇਰਮੈਂਟ ਤੋਂ ਬਾਅਦ ਕਿੱਥੇ ਰਹਿਣਗੇ? ਜਾਣੋ- ਕਿੰਨੀ ਮਿਲੇਗੀ ਪੈਨਸ਼ਨ ਤੇ ਸਹੂਲਤਾਂ?

On Punjab