PreetNama
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਆਪਣੀ ਅਧਿਕਾਰਕ ਰਿਹਾਇਸ਼ ‘ਤੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।
ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ।
ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ, ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ ਆਦਿ ਹਾਜ਼ਰ ਸਨ।

Related posts

ਪਰਿਵਾਰ ਦੇ ਸੱਤ ਮੈਂਬਰ ਨਦੀ ‘ਚ ਡੁੱਬੇ, ਪੰਜ ਦੀ ਮੌਤ

On Punjab

ਏਸ਼ੀਆ ਕੱਪ 2025: ਭਾਰਤ ਦੀ ਖ਼ਿਤਾਬੀ ਜਿੱਤ ਵਿੱਚ ਜਲੰਧਰ ਦੇ ਸਿਤਾਰਿਆਂ ਦੀ ਅਹਿਮ ਭੂਮਿਕਾ

On Punjab

ਭਾਰਤੀ ਅਮਰੀਕੀ ਕਿਰਨ ਆਹੂਜਾ ਨੂੰ ਅਮਰੀਕਾ ‘ਚ ਮਿਲ ਰਿਹੈ ਅਹਿਮ ਅਹੁਦਾ, ਵੋਟਿੰਗ ‘ਚ ਸ਼ਾਮਲ ਹੋਈ ਉਪ ਰਾਸ਼ਟਰਪਤੀ ਹੈਰਿਸ

On Punjab