PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮੁੱਖ ਮੰਤਰੀ ਭਗਵੰਤ ਮਾਨ ਅੱਜ ਆਉਣਗੇ ਫ਼ਰੀਦਕੋਟ

ਫ਼ਰੀਦਕੋਟ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਦਿਹਾੜੇ ਦੇ ਸੂਬਾ ਪੱਧਰੀ ਸਮਾਗਮਾਂ ਦੀ ਪ੍ਰਧਾਨਗੀ ਕਰਨ ਲਈ ਅੱਜ ਇੱਥੇ ਸ਼ਾਮ ਨੂੰ ਪੁੱਜਣਗੇ। ਉਹ ਭਲਕੇ 15 ਅਗਸਤ ਨੂੰ ਨਹਿਰੂ ਸਟੇਡੀਅਮ ਵਿੱਚ ਕੌਮੀ ਝੰਡਾ ਲਹਿਰਾਉਣਗੇ ਅਤੇ ਫ਼ਰੀਦਕੋਟ ਜ਼ਿਲ੍ਹੇ ਵਿੱਚ 35 ਦੇ ਕਰੀਬ ਤਿਆਰ ਹੋ ਚੁੱਕੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।

ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਲਾਂ ਤੋਂ ਲਮਕ ਰਹੇ ਕੰਮ ਮੁਕੰਮਲ ਕਰ ਲਏ ਹਨ। ਸ਼ਹਿਰ ਵਿੱਚ ਟੁੱਟੀਆਂ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ ਤੇ ਕੂੜੇ ਦੇ ਢੇਰ ਚੁੱਕ ਦਿੱਤੇ ਗਏ ਹਨ। ਮੁੱਖ ਮੰਤਰੀ ਇੱਥੇ ਪੁੱਜਣ ਸਾਰ ਸਭ ਤੋਂ ਪਹਿਲਾਂ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕਣ ਲਈ ਜਾਣਗੇ।

ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੁੱਜੇ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸਾਰੇ ਪ੍ਰੋਜੈਕਟਾਂ ਦਾ ਉਦਘਾਟਨ ਆਨਲਾਈਨ ਹੀ ਕੀਤਾ ਜਾਵੇਗਾ। ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਕੀਤੀ ਗਈ ਸਾਫ ਸਫਾਈ ਤੋਂ ਸ਼ਹਿਰ ਵਾਸੀ ਖੁਸ਼ ਹਨ।

Related posts

ਪਾਕਿ ’ਚ ਈਂਧਨ ਸਬਸਿਡੀ ਖ਼ਤਮ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਰਿਕਾਰਡ ਉੱਚਾਈ ’ਤੇ, ਲੋਕਾਂ ਦਾ ਬੁਰਾ ਹਾਲ

On Punjab

ਰਾਹੁਲ ਗਾਂਧੀ ਨੇ ਡੀਟੀਸੀ ਕਰਮਚਾਰੀਆਂ ਲਈ ‘ਬਰਾਬਰ ਕੰਮ ਅਤੇ ਬਰਾਬਰ ਤਨਖਾਹ’ ਦੀ ਮੰਗ ਕੀਤੀ

On Punjab

ਹਾਈਕੋਰਟ ਵਲੋਂ ਮਾਣਹਾਨੀ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਕੰਗਨਾ ਰਣੌਤ ਦੀ ਪਟੀਸ਼ਨ ਰੱਦ

On Punjab