ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਅੱਜ ਸ਼ਾਮ ਵਕਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ। ਦੋ ਦਿਨਾਂ ਤੋਂ ਮੁੱਖ ਮੰਤਰੀ ਬਿਮਾਰ ਚੱਲੇ ਆ ਰਹੇ ਸਨ ਅਤੇ ਉਨ੍ਹਾਂ ਦੀ ਰਿਹਾਇਸ਼ ’ਤੇ ਹੀ ਡਾਕਟਰਾਂ ਦੀ ਟੀਮ ਇਲਾਜ ਕਰ ਰਹੀ ਸੀ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਇਨਫੈਕਸ਼ਨ ਤੋਂ ਪੀੜਤ ਹਨ।ਦੱਸ ਦਈਏ ਕਿ ਮੁੱਖ ਮੰਤਰੀ ਨੂੰ ਤੁੰਰਤ ICU ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਪਤਨੀ ਡਾ.ਗੁਰਪ੍ਰੀਤ ਕੌਰ ਵੀ ਮੌਜੂਦ ਹਨ।