36.12 F
New York, US
January 22, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਬੰਧਨ ਲਈ ਚੰਡੀਗੜ੍ਹ ਵਿੱਚ ਉੱਚ ਪੱਧਰੀ ਮੀਟਿੰਗ ਸੱਦੀ

ਚੰਡੀਗੜ੍ਹ- ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪੈ ਰਹੇ ਮੀਂਹ ਕਰਕੇ ਪੰਜਾਬ ਦੇ 7 ਜ਼ਿਲ੍ਹੇ ਹੜਾਂ ਦੀ ਲਪੇਟ ਵਿੱਚ ਆ ਚੁੱਕੇ ਹਨ। ਸੂਬੇ ਦੇ ਅਜਿਹੇ ਹਾਲਾਤ ਨੂੰ ਵੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਹੜ੍ਹ ਪ੍ਰਬੰਧਨ ਲਈ ਚੰਡੀਗੜ੍ਹ ਵਿੱਚ ਉੱਚ ਪੱਧਰੀ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਵਿੱਚ ਪੰਜਾਬ ਦੇ ਸਾਰੇ ਕੈਬਨਿਟ ਮੰਤਰੀ ਅਤੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ। ਮੁੱਖ ਮੰਤਰੀ ਵੱਲੋਂ ਮੀਟਿੰਗ ਵਿੱਚ ਹੜ੍ਹ ਪ੍ਰਬੰਧਨ ਲਈ ਜ਼ਮੀਨੀ ਪੱਧਰ ਉੱਤੇ ਚੁੱਕੇ ਜਾ ਰਹੇ ਕਦਮਾਂ ਦੀ ਸਮੀਖਿਆ ਕੀਤੀ ਜਾਵੇਗੀ। ਇਸ ਦੇ ਨਾਲ ਹੀ ਲੋਕਾਂ ਦੀ ਸਹੂਲਤ ਲਈ ਹੋਰ ਵੀ ਅਹਿਮ ਫੈਸਲੇ ਲਏ ਜਾਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਪਿਛਲੇ ਦੋ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਦੌਰਾ ਕਰ ਰਹੇ ਹਨ। ਜਿਨ੍ਹਾਂ ਨੇ ਆਪਣਾ ਸਰਕਾਰੀ ਹੈਲੀਕਾਪਟਰ ਵੀ ਲੋਕਾਂ ਦੀ ਸੇਵਾ ਵਿੱਚ ਲਗਾ ਦਿੱਤਾ ਹੈ। ਦੂਜੇ ਪਾਸੇ ਪੰਜਾਬ ਦੇ ਸਾਰੇ ਕੈਬਨਿਟ ਮੰਤਰੀ ਅਤੇ ਹੋਰ ਵਿਧਾਇਕ ਵੀ ਵੱਖ ਵੱਖ ਇਲਾਕਿਆਂ ਵਿੱਚ ਜੁਟੇ ਹੋਏ ਹਨ। ਉਨ੍ਹਾਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਲੋੜੀਂਦੀ ਮਦਦ ਮੁਹੱਈਆ ਕਰਵਾਉਣ ਅਤੇ ਉਨਾਂ ਨੂੰ ਸੁਰੱਖਿਤ ਥਾਵਾਂ ਤੇ ਪਹੁੰਚਾਉਣ ਲਈ ਚਾਰਾਜੋਈ ਕੀਤੀ ਜਾ ਰਹੀ ਹੈ।

Related posts

ਚੀਨ ਦੇ ਖਤਰੇ ਦਾ ਮੁਕਾਬਲਾ ਕਰਨ ਲਈ ਗੁਆਮ ਸਥਿਤ ਫ਼ੌਜੀ ਅੱਡੇ ਦਾ ਆਧੁਨਿਕੀਕਰਨ ਕਰੇਗਾ ਅਮਰੀਕਾ

On Punjab

ਬ੍ਰਿਜ ਭੂਸ਼ਣ ਸਿੰਘ ਨੂੰ ਅਦਾਲਤ ‘ਚ ਪੇਸ਼ ਹੋਣਾ ਪਵੇਗਾ, ਮਹਿਲਾ ਪਹਿਲਵਾਨਾਂ ਦੇ ਮਾਮਲੇ ‘ਚ ਅਦਾਲਤ ਨੇ ਕੀਤਾ ਤਲਬ

On Punjab

Amit Shah : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਹਿਕਾਰਤਾ ਮੰਤਰੀਆਂ ਨਾਲ ਬੈਠਕ ਕੀਤੀ, ਵੱਖ-ਵੱਖ ਮੁੱਦਿਆਂ ‘ਤੇ ਕੀਤੀ ਚਰਚਾ

On Punjab