PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਣੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਨਤਮਸਤਕ

ਰੂਪਨਗਰ-ਇੱਥੇ ਅੱਜ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਸੀ।

ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਕੀਰਤਨ ਸਰਵਣ ਕਰਨ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਇਸ ਦੌਰਾਨ ਉਨ੍ਹਾਂ ਸਮੂਹ ਸੰਗਤ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।

Related posts

ਅੰਤਰਿੰਗ ਕਮੇਟੀ ਦੀ ਬੈਠਕ: ਧਾਮੀ ਦੇ ਅਸਤੀਫ਼ੇ ਬਾਰੇ ਅਗਲੀ ਮੀਟਿੰਗ ’ਚ ਹੋਵੇਗਾ ਵਿਚਾਰ

On Punjab

ਦਬਾਅ ਤੇ ਤਣਾਅ ਹੇਠ ਪੁਲਿਸ

Pritpal Kaur

ਕੋਵਿਡ -19 ਦੇ 30 ਟੀਕਿਆਂ ‘ਤੇ ਖੋਜ ਜਾਰੀ, ਵਿਗਿਆਨੀਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਾਣਕਾਰੀ : ਰਿਪੋਰਟ

On Punjab