PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮੁੱਖ ਮੰਤਰੀ ਮਾਨ ਦੇ ਦਾਅਵਿਆਂ ਵਿਚਾਲੇ ਜਗਰਾਉਂ ‘ਚ ਨਸ਼ੇ ਨਾਲ ਦੋ ਨੌਜਵਾਨਾਂ ਦੀ ਮੌਤ ‘ਤੇ ਭਾਜਪਾ ਦਾ ਤਿੱਖਾ ਹਮਲਾ

ਚੰਡੀਗੜ੍ਹ-  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਿਰਫ਼ ਪ੍ਰਚਾਰ ਤੱਕ ਸੀਮਿਤ ਰਹਿ ਗਈ ਹੈ, ਜਦਕਿ ਹਕੀਕਤ ਇਹ ਹੈ ਕਿ ਪੰਜਾਬ ਦਾ ਨੌਜਵਾਨ ਅਤੇ ਖਿਡਾਰੀ ਵਰਗ ਅੱਜ ਵੀ ਨਸ਼ਿਆਂ ਦੀ ਭੇਂਟ ਚੜ੍ਹ ਰਿਹਾ ਹੈ।
ਢਿੱਲੋਂ ਨੇ ਕਿਹਾ ਕਿ ਦੋ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿੱਚ ਨਸ਼ਿਆਂ ਵਿਰੁੱਧ ਵੱਡਾ ਸਮਾਗਮ ਕਰਕੇ ਸਰਕਾਰ ਦੀਆਂ ਪ੍ਰਾਪਤੀਆਂ ਦੇ ਦਾਅਵੇ ਕੀਤੇ, ਪਰ ਉਸੇ ਦਿਨ ਇਸੇ ਜ਼ਿਲ੍ਹੇ ਦੇ ਜਗਰਾਉਂ ਨੇੜੇ ਇੱਕੋ ਪਿੰਡ ਦੇ ਦੋ ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ਹੋ ਗਈ। ਇਹ ਘਟਨਾ ਸਰਕਾਰ ਦੇ ਦਾਅਵਿਆਂ ਦੀ ਅਸਲੀਅਤ ਬਿਆਨ ਕਰਦੀ ਹੈ ਅਤੇ ਦੱਸਦੀ ਹੈ ਕਿ ਜ਼ਮੀਨੀ ਹਾਲਾਤ ਇਸ਼ਤਿਹਾਰਾਂ ਤੋਂ ਬਿਲਕੁਲ ਵੱਖਰੇ ਹਨ। ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਜਨਤਾ ਨਾਲ ਸਰਕਾਰ ਬਣਨ ਤੋਂ ਪਹਿਲਾਂ ਤਿੰਨ ਮਹੀਨਿਆਂ ਵਿੱਚ ਨਸ਼ਾ ਖਤਮ ਕਰਨ ਦੀ ਗਾਰੰਟੀ ਦਿੱਤੀ ਸੀ, ਪਰ ਅੱਜ ਸਾਢੇ ਚਾਰ ਸਾਲ ਬਾਅਦ ਵੀ ਪੰਜਾਬ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਿਹਾ ਹੈ। ਹਰ ਰੋਜ਼ ਸਾਹਮਣੇ ਆ ਰਹੀਆਂ ਮੌਤਾਂ ਅਤੇ ਨਸ਼ਾ ਤਸਕਰੀ ਦੇ ਮਾਮਲੇ ਸਰਕਾਰ ਦੀ ਨਾਕਾਮੀ ਦੀ ਗਵਾਹੀ ਦੇ ਰਹੇ ਹਨ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਾਤੜਾਂ ਨੇੜੇ ਇੱਕ ਖਿਡਾਰੀ ਦੀ ਨਸ਼ੇ ਨਾਲ ਮੌਤ ‘ਤੇ ਕਿਹਾ ਕਿ ਇਹ ਹੋਰ ਵੀ ਚਿੰਤਾ ਦਾ ਵਿਸ਼ਾ ਹੈ ਕਿ ਕਬੱਡੀ ਖਿਡਾਰੀ ਤੱਕ ਨਸ਼ੇ ਦੀ ਭੇਂਟ ਚੜ੍ਹ ਲੱਗੇ ਹਨ। ਉਹਨਾਂ ਕਿਹਾ ਕਿ ਮਾਨਸੇ ਵਿੱਚ ਇੱਕ ਕੌਮੀ ਖਿਡਾਰਨ ਵਲੋਂ ਨਸ਼ੇ ਕਾਰਨ ਆਪਣੇ ਬੱਚੇ ਨੂੰ ਵੇਚਣ ਦਾ ਮਾਮਲਾ ਵੀ ਬਹੁਤ ਗੰਭੀਰ ਹੈ। ਇਹ ਘਟਨਾਵਾਂ ਸਾਬਤ ਕਰ ਰਹੀਆਂ ਹਨ ਕਿ ਪੰਜਾਬ ਸਰਕਾਰ ਦੀ ਖੇਡ ਨੀਤੀ ਅਤੇ ਨਸ਼ਾ ਰੋਕੂ ਨੀਤੀ ਦੋਵੇਂ ਹੀ ਫੇਲ੍ਹ ਹੋ ਚੁੱਕੀਆਂ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਨਸ਼ੇ ਖ਼ਿਲਾਫ਼ ਅਸਲ ਕਾਰਵਾਈ ਕਰਨ ਦੀ ਬਜਾਏ ਅੰਕੜਿਆਂ ਦੀ ਖੇਡ ਅਤੇ ਇਸ਼ਤਿਹਾਰਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਜਦੋਂ ਜ਼ਮੀਨ ‘ਤੇ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹੋਣ ਤਾਂ ਸਰਕਾਰ ਲਈ ਆਪਣੀ ਪਿੱਠ ਥਾਪੜਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਰਹਿ ਜਾਂਦਾ।

Related posts

ਕਮਲਾ ਹੈਰਿਸ ਇਤਿਹਾਸਕ ਰਾਸ਼ਟਰਪਤੀ ਹੋਵੇਗੀ: ਬਾਇਡਨ

On Punjab

ਮਿਡਲ ਈਸਟ ‘ਚ ਫਸੇ ਹਜ਼ਾਰਾਂ ਭਾਰਤੀਆਂ ਨੂੰ ਵਿਸ਼ੇਸ਼ ਜਹਾਜ਼ ਦੁਆਰਾ ਵਾਪਿਸ ਲਿਆਏ ਸਰਕਾਰ : ਰਾਹੁਲ ਗਾਂਧੀ

On Punjab

PM Modi Nepal Visit : PM Modi 16 ਮਈ ਨੂੰ ਜਾਣਗੇ ਨੇਪਾਲ, ਪ੍ਰਧਾਨ ਮੰਤਰੀ ਦੇਉਬਾ ਨਾਲ ਕਰਨਗੇ ਗੱਲਬਾਤ

On Punjab