68.9 F
New York, US
June 9, 2026
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਮੁੱਖ ਮੰਤਰੀ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਫਿਰੋਜ਼ਪੁਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ ਹਨ।
ਇਸ ਦਰਦਨਾਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਦੀ ਆਤਮਕ ਸ਼ਾਂਤੀ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹਨ ਅਤੇ ਸਥਿਤੀ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਉਨ੍ਹਾਂ ਨੇ ਸਾਰੇ ਜ਼ਖਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ।

Related posts

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਕਰੇਗੀ 16 ਜਨਵਰੀ ਨੂੰ ਕੈਬਨਿਟ ਮੰਤਰੀ ਰਜੀਆ ਸੁਲਤਾਨਾ ਦੀ ਰਿਹਾਇਸ਼ ਦਾ ਘੇਰਾਓ

Pritpal Kaur

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਸਮਾਗਮਾਂ ਦੀ ਲੜੀ ਕਰਵਾਉਣ ਨੂੰ ਦਿੱਤੀ ਪ੍ਰਵਾਨਗੀ

On Punjab

ਗਾਜ਼ਾ ’ਤੇ ਕਬਜ਼ਾ ਛੱਡੇਗਾ ਹਮਾਸ; ਟਰੰਪ ਦੀ ਧਮਕੀ ਤੋਂ ਬਾਅਦ ਜੰਗਬੰਦੀ ਲਈ ਰਾਜ਼ੀ

On Punjab