PreetNama
Chandigharਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਮੌਕੇ ’ਤੇ ਵਧਾਈ ਦਿੱਤੀ ਹੈ।ਆਪਣੇ ਸੁਨੇਹੇ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣੇ ਜੀਵਨ ਅਤੇ ਫਲਸਫੇ ਰਾਹੀਂ ਮਨੁੱਖਤਾ ਨੂੰ ਪਿਆਰ, ਦਇਆ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ਇਕਜੁਟਤਾ ਦਾ ਸੰਦੇਸ਼ ਦਿੱਤਾ ਹੈ ਅਤੇ ਜਾਤ-ਪਾਤ ਵਰਗੀ ਅਲਾਮਤ ਨੂੰ ਜੜ੍ਹੋ ਪੁੱਟਣ ਅਤੇ ਸਮਾਜ ਵਿਚ ਬਰਾਬਰਤਾ ਲਿਆਉਣ ’ਤੇ ਜ਼ੋਰ ਦਿੱਤਾ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਗੁਰੂ ਰਵਿਦਾਸ ਜੀ ਦਾ ਮਹਾਨ ਜੀਵਨ ਅਤੇ ਸਿੱਖਿਆਵਾਂ ਸਦਾ ਹੀ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ।
ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਮਨੁੱਖੀ ਕਦਰਾਂ ਕੀਮਤਾਂ ਦਾ ਪ੍ਰਚਾਰ ਕੀਤਾ ਜਿਨ੍ਹਾਂ ਦੀ ਅਜੋਕੇ ਪਦਾਰਥਵਾਦੀ ਯੁੱਗ ਵਿਚ ਉਨ੍ਹੀ ਹੀ ਸਾਰਥਿਕਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਜੀ ਦੇ ਵਿਖਾਏ ਮਾਰਗ ’ਤੇ ਚੱਲਣ ਅਤੇ ਗਰੀਬਾਂ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅੱਗੇ ਆਉਣ ਤਾਂ ਜੋ ਅਮੀਰ ਅਤੇ ਗਰੀਬ ਵਿਚਲੇ ਪਾੜੇ ਨੂੰ ਖਤਮ ਕਰਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਜਾਤ-ਪਾਤ, ਨਸਲ, ਰੰਗ, ਭੇਦ ਅਤੇ ਧਰਮ ਦੇ ਵਖਰੇਵਿਆਂ ਤੋਂ ਉਪਰ ਉਠ ਕੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਮਿਲ ਜੁਲ ਕੇ ਮਨਾਉਣ।     

Related posts

Santokh Singh Chaudhary : ਕਾਂਗਰਸੀ MP ਸੰਤੋਖ ਸਿੰਘ ਚੌਧਰੀ ਦਾ ਅਜਿਹਾ ਰਿਹਾ ਸਿਆਸੀ ਸਫ਼ਰ, 75 ਦੀ ਉਮਰ ‘ਚ ਵੀ ਕਰਦੇ ਸੀ ਜਿਮ

On Punjab

Peshawar Blast: ਪੇਸ਼ਾਵਰ ‘ਚ ਨਮਾਜ਼ ਤੋਂ ਬਾਅਦ ਮਸਜਿਦ ‘ਚ ਆਤਮਘਾਤੀ ਹਮਲਾ, ਹਮਲਾਵਰ ਨੇ ਖੁਦ ਨੂੰ ਉਡਾ ਲਿਆ; ਹੁਣ ਤਕ 28 ਲੋਕਾਂ ਦੀ ਮੌਤ

On Punjab

ਅਮਰੀਕਾ ਤੋਂ ਪਨਾਮਾ ਰਸਤੇ ਚਾਰ ਪੰਜਾਬੀ ਡਿਪੋਰਟ

On Punjab