77.2 F
New York, US
August 6, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮੁੱਖ ਮੰਤਰੀ ਵੱਲੋਂ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਜਾਰੀ

ਅੰਮ੍ਰਿਤਸਰ- ਪੰਜਾਬ ਵਿੱਚ ਆਏ ਹੜਾਂ ਦੇ ਨਾਲ ਹੋਏ ਨੁਕਸਾਨ ਦਾ ਪੀੜਤਾਂ ਨੂੰ ਮੁਆਵਜ਼ਾ ਦੇਣ ਦਾ ਕੰਮ ਅੱਜ ਸਰਕਾਰ ਵੱਲੋਂ ਮਾਝੇ ਦੇ ਅਜਨਾਲਾ ਹਲਕੇ ਤੋਂ ਸ਼ੁਰੂ ਕੀਤਾ ਗਿਆ ਹੈ। ਇੱਥੇ 52 ਪਿੰਡਾਂ ਦੇ ਲੋਕਾਂ ਨੂੰ ਪੰਜ ਕਰੋੜ 70 ਲੱਖ ਰੁਪਏ ਦਾ ਮੁਆਵਜ਼ਾ ਵੰਡਿਆ ਗਿਆ ਹੈ, ਜਿਸ ਵਿੱਚ ਘਰਾਂ, ਫਸਲਾਂ ਅਤੇ ਜਾਨਵਰਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਸ਼ਾਮਿਲ ਹੈ।

ਇੱਥੇ ਭਲਾ ਪਿੰਡ ਨੇੜੇ ਸ਼ੂਗਰ ਮਿਲ ਵਿੱਚ ਕੀਤੇ ਗਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਨਾਲਾ ਹਲਕੇ ਦੇ ਲਗਪਗ 52 ਪਿੰਡਾਂ ਦੇ ਪ੍ਰਭਾਵਿਤ ਲੋਕਾਂ ਨੂੰ ਮੁਆਵਜੇ ਦੇ ਚੈੱਕ ਸੌਂਪੇ ਹਨ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੁਕਸਾਨੀਆਂ ਗਈਆਂ ਫਸਲਾਂ ਲਈ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਚੈੱਕ ਦਿੱਤੇ ਗਏ ਹਨ।
ਇਹ ਮੁਆਵਜ਼ਾ ਰਾਸ਼ੀ ਪ੍ਰਭਾਵਿਤ ਲੋਕਾਂ ਦੇ ਖਾਤਿਆਂ ਵਿੱਚ ਸਿੱਧੀ ਤਬਦੀਲ ਕਰ ਦਿੱਤੀ ਗਈ ਹੈ ਅਤੇ ਵਧੇਰੇ ਲੋਕਾਂ ਨੂੰ ਦੀਵਾਲੀ ਤੋਂ ਪਹਿਲਾਂ ਇਹ ਮੁਆਵਜ਼ਾ ਰਕਮ ਮਿਲੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਨੁਕਸਾਨ ਦੇ ਕੀਤੇ ਗਏ ਮੁਲਾਂਕਨ ਤੋਂ ਬਾਅਦ ਸਾਹਮਣੇ ਆਇਆ ਹੈ ਕਿ ਲਗਪਗ 14 ਹਜਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਇਹ ਨੁਕਸਾਨ ਦੇ ਵੇਰਵੇ ਕੇਂਦਰ ਸਰਕਾਰ ਨੂੰ ਢੁਕਵਾਂ ਮੁਆਵਜ਼ਾ ਦੇਣ ਲਈ ਭੇਜੇ ਗਏ ਹਨ।
ਉਨ੍ਹਾਂ ਦੱਸਿਆ ਕਿ ਅਜਨਾਲਾ ਹਲਕੇ ਵਿੱਚ ਲਗਪਗ ਪੰਜ ਕਰੋੜ 70 ਲੱਖ ਰੁਪਏ ਦਾ ਮੁਆਵਜ਼ਾ ਵੰਡਿਆ ਜਾ ਰਿਹਾ ਹੈ। ਜਿਸ ਵਿੱਚ 3 ਕਰੋੜ 84 ਲੱਖ ਰੁਪਏ ਘਰਾਂ ਦੇ ਨੁਕਸਾਨ ਲਈ 1.16 ਕਰੋੜ ਰੁਪਏ ਫਸਲਾਂ ਦੇ ਨੁਕਸਾਨ ਲਈ ਅਤੇ ਲਗਪਗ 73 ਲੱਖ ਰੁਪਏ ਤੋਂ ਵੱਧ ਜਾਨਵਰਾਂ ਦੇ ਨੁਕਸਾਨ ਦਾ ਮੁਆਵਜ਼ਾ ਸ਼ਾਮਿਲ ਹੈ।

ਮੁੱਖ ਮੰਤਰੀ ਨੇ ਇੱਕ ਹੋਰ ਖੁਲਾਸਾ ਕੀਤਾ ਹੈ ਕਿ, ‘‘ਸਿੱਧੇ ਤੌਰ ’ਤੇ ਜ਼ਮੀਨਾਂ ’ਤੇ ਕਾਸ਼ਤ ਕਰਨ ਵਾਲੇ ਵਿਅਕਤੀ ਹੀ ਮੁਆਵਜ਼ਾ ਲੈ ਸਕਣਗੇ, ਨਾ ਕਿ ਜਮੀਨਾਂ ਨੂੰ ਠੇਕੇ ਤੇ ਦੇਣ ਵਾਲੇ ਵਿਅਕਤੀ।’’ ਮੁੱਖ ਮੰਤਰੀ ਨੇ ਦੱਸਿਆ ਕਿ ਕੱਲ੍ਹ ਤੋਂ ਸੂਬੇ ਦੇ ਹੋਰ ਪ੍ਰਭਾਵਿਤ ਜਿਲ੍ਹਿਆਂ ਵਿੱਚ ਵੀ ਪੀੜਿਤ ਲੋਕਾਂ ਨੂੰ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਹੋ ਜਾਵੇਗਾ।

Related posts

Bhool Bhulaiyaa 3 ‘ਚ ਹੋਈ ਦਿਲਜੀਤ ਦੁਸਾਂਝ ਤੇ Pitbull ਦੀ ਐਂਟਰੀ, ਟਾਈਟਲ ਟ੍ਰੈਕ ਸੁਣ ਕੇ ਬੋਲੇ ਫੈਨਜ਼- ਪਿਕਚਰ ਹਿੱਟ ਹੈ ਅਨੀਸ ਬਜ਼ਮੀ ਆਪਣੀ ਫਿਲਮ ਨੂੰ ਹਿੱਟ ਬਣਾਉਣ ‘ਚ ਕੋਈ ਕਸਰ ਛੱਡਦੇ ਨਜ਼ਰ ਨਹੀਂ ਆ ਰਹੇ ਹਨ। ਇਸ ਵਾਰ ਫਿਲਮ ‘ਰੂਹ ਬਾਬਾ’ ‘ਚ ਇਕ ਨਹੀਂ ਸਗੋਂ ਤਿੰਨ-ਤਿੰਨ ਮੰਜੁਲਿਕਾ ਨਾਲ ਸਾਹਮਣਾ ਹੋਵੇਗਾ। ਹਾਲਾਂਕਿ ਮੇਕਰਸ ਨੇ ਪ੍ਰਸ਼ੰਸਕਾਂ ਲਈ ਇੱਕ ਵੀ ਸਰਪ੍ਰਾਈਜ਼ ਨਹੀਂ ਰੱਖਿਆ ਹੈ।

On Punjab

ਪੰਜਾਬ ਦੇ ਸਰਪੰਚਾਂ ਬਾਰੇ ਛਪੀ ਡਾਇਰੈਕਟਰੀ ਲੋਕ ਅਰਪਣ

On Punjab

ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸਖ਼ਤੀ

On Punjab