PreetNama
ਰਾਜਨੀਤੀ/Politics

ਮੋਦੀ ਮੰਤਰੀ ਮੰਡਲ ਨੇ ਜੰਮੂ-ਕਸ਼ਮੀਰ ਲਈ ਲਿਆ ਵੱਡਾ ਫੈਸਲਾ, ਪੰਜ ਅਧਿਕਾਰਤ ਭਾਸ਼ਾਵਾਂ ਨੂੰ ਮਿਲੀ ਪ੍ਰਵਾਨਗੀ

ਨਵੀਂ ਦਿੱਲੀ: ਮੋਦੀ ਮੰਤਰੀ ਮੰਡਲ ਨੇ ਅੱਜ ਜੰਮੂ-ਕਸ਼ਮੀਰ ਲਈ 5 ਅਧਿਕਾਰਤ ਭਾਸ਼ਾਵਾਂ ਨੂੰ ਮਨਜ਼ੂਰੀ ਦੇ ਦਿੱਤੀ। ਸੰਸਦ ਤੋਂ ਪ੍ਰਵਾਨਗੀ ਮਿਲਣ ਮਗਰੋਂ ਕਸ਼ਮੀਰੀ, ਡੋਗਰੀ, ਉਰਦੂ, ਹਿੰਦੀ ਤੇ ਅੰਗਰੇਜ਼ੀ ਜੰਮੂ-ਕਸ਼ਮੀਰ ਵਿੱਚ ਅਧਿਕਾਰਤ ਭਾਸ਼ਾਵਾਂ ਹੋਵੇਗੀ।

ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਮੰਤਰੀ ਮੰਡਲ ਨੇ ਜੰਮੂ-ਕਸ਼ਮੀਰ ਸਰਕਾਰੀ ਭਾਸ਼ਾ ਬਿੱਲ, 2020 ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਦੁਆਰਾ ਪ੍ਰਵਾਨਿਤ ਨਵੇਂ ਬਿੱਲ ਤਹਿਤ ਉਰਦੂ, ਕਸ਼ਮੀਰੀ, ਡੋਗਰੀ, ਹਿੰਦੀ ਤੇ ਅੰਗਰੇਜ਼ੀ ਜੰਮੂ-ਕਸ਼ਮੀਰ ਦੀਆਂ ਅਧਿਕਾਰਤ ਭਾਸ਼ਾਵਾਂ ਹੋਣਗੀਆਂ। ਇਹ ਫੈਸਲਾ ਲੋਕਾਂ ਦੀ ਮੰਗ ਦੇ ਅਧਾਰ ‘ਤੇ ਲਿਆ ਗਿਆ ਹੈ।

ਦੱਸ ਦਈਏ ਕਿ ਇਸ ਸਮੇਂ ਜੰਮੂ-ਕਸ਼ਮੀਰ ਵਿੱਚ ਅੰਗਰੇਜ਼ੀ ਤੇ ਉਰਦੂ ਸੂਬੇ ਦੀਆਂ ਅਧਿਕਾਰਤ ਭਾਸ਼ਾਵਾਂ ਹਨ। ਜੰਮੂ-ਕਸ਼ਮੀਰ ਪੁਨਰਗਠਨ ਐਕਟ ਦੀ ਧਾਰਾ 47 ਮੁਤਾਬਕ ਰਾਜ ਵਿਧਾਨ ਸਭਾ ਨੂੰ ਇੱਕ ਜਾਂ ਵਧੇਰੇ ਭਾਸ਼ਾਵਾਂ ਨੂੰ ਅਧਿਕਾਰਤ ਕਰਨ ਦਾ ਅਧਿਕਾਰ ਹੈ।

ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਕਿਹਾ ਕਿ ਡੋਗਰੀ, ਹਿੰਦੀ ਤੇ ਕਸ਼ਮੀਰੀ ਨੂੰ ਜੰਮੂ-ਕਸ਼ਮੀਰ ਵਿੱਚ ਸਰਕਾਰੀ ਭਾਸ਼ਾਵਾਂ ਵਜੋਂ ਸ਼ਾਮਲ ਕਰਨਾ ਨਾ ਸਿਰਫ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਦੀ ਪੂਰਤੀ ਹੈ, ਬਲਕਿ 5 ਅਗਸਤ, 2019 ਤੋਂ ਬਾਅਦ ਸਮਾਨਤਾ ਦੀ ਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਫੈਸਲਾ ਹੈ।

Related posts

ਦੱਖਣੀ ਅਫ਼ਰੀਕੀ ਸੰਸਦੀ ਕੌਂਸਲ ਨੇ ਪਹਿਲਗਾਮ ਹਮਲੇ ਦੇ ਪੀੜਤਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

On Punjab

ਸੁਖਬੀਰ ਬਾਦਲ ਨੇ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, ਕਿਹਾ- ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ‘ਚ ਵਧਿਆ ਗੈਂਗਸਟਰਵਾਦ

On Punjab

ਟਰਾਂਸਫ਼ਾਰਮਰ ਤੋਂ ਅੱਗ ਲੱਗਣ ਕਾਰਨ 200 ਘਰ ਸੜੇ, ਇੱਕ ਵਿਅਕਤੀ ਝੁਲਸਿਆ

On Punjab