PreetNama
ਰਾਜਨੀਤੀ/Politics

ਮੋਦੀ ਸਰਕਾਰ ਦੀ ਪਹਿਲੀ ਪਾਰੀ ‘ਚ 413 ਜਵਾਨ ਵੀ ਸ਼ਹੀਦ, 963 ਅੱਤਵਾਦੀਆਂ ਦਾ ਸਫ਼ਾਇਆ

ਨਵੀਂ ਦਿੱਲੀ: ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ 413 ਜਵਾਨ ਸ਼ਹੀਦੇ ਹੋਏ। ਸਰਕਾਰ ਵੱਲੋਂ ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਨਾਲ ਨਜਿੱਠਣ ਦੀ ਖੁੱਲ੍ਹ ਦਿੱਤੀ ਗਈ ਸੀ। ਇਸ ਦੌਰਾਨ ਜਵਾਨਾਂ ਨੇ ਪੂਰੀ ਸ਼ਿੱਦਤ ਨਾਲ ਅੱਤਵਾਦੀਆਂ ਦਾ ਸਫ਼ਾਇਆ ਕੀਤਾ।

ਕੇਂਦਰੀ ਗ੍ਰਹਿ ਰਾਜ ਮੰਤਰੀ ਜੀ ਕਿਸ਼ਨ ਰੈਡੀ ਨੇ ਮੰਗਲਵਾਰ ਨੂੰ ਲੋਕ ਸਭਾ ਵਿੱਚ ਦੱਸਿਆ ਕਿ ਪਿਛਲੇ 5 ਸਾਲਾਂ ਦੌਰਾਨ ਸੁਰੱਖਿਆਬਲਾਂ ਨੇ ਹੁਣ ਤਕ 963 ਅੱਤਵਾਦੀਆਂ ਦਾ ਖ਼ਾਤਮਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਦੇ 413 ਜਵਾਨ ਵੀ ਸ਼ਹੀਦ ਹੋਏ ਹਨ।

ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲ ਅੱਤਵਾਦੀਆਂ ਖ਼ਿਲਾਫ਼ ਸਖ਼ਤੀ ਨਾਲ ਕਾਰਵਾਈ ਕਰ ਰਹੇ ਹਨ। ਅੱਤਵਾਦ ਪ੍ਰਤੀ ਸਰਕਾਰ ਜ਼ੀਰੋ ਟੋਲਰੈਂਸ ਦੀ ਨੀਤੀ ਨਾਲ ਕੰਮ ਕਰ ਰਹੀ ਹੈ। ਸਾਲ 2014 ਤੋਂ 2019 ਤਕ ਮੋਦੀ ਦੇ ਪਹਿਲੇ ਕਾਰਜਕਾਲ ਦੌਰਾਨ ਸੁਰੱਖਿਆ ਬਲਾਂ ਨੇ ਚੁਣ-ਚੁਣ ਕੇ ਅੱਤਵਾਦੀਆਂ ਦਾ ਸਫ਼ਾਇਆ ਕੀਤਾ। ਇਸ ਦੌਰਾਨ ਫੌਜ ਦੇ ਜਵਾਨਾਂ ਨੇ 963 ਅੱਤਵਾਦੀ ਖ਼ਤਮ ਕੀਤੇ।

ਗ੍ਰਹਿ ਰਾਜ ਮੰਤਰੀ ਜੀ ਕਿਸ਼ਨ ਰੈਡੀ ਨੇ ਦੱਸਿਆ ਕਿ ਪਿਛਲੇ ਪੰਜ ਸਾਲਾਂ ਦੌਰਾਨ ਅੱਤਵਾਦੀਆਂ ਨਾਲ ਲੜਦੇ ਵੇਲੇ ਸੁਰੱਖਿਆ ਬਲਾਂ ਦੇ 413 ਜਵਾਨ ਵੀ ਸ਼ਹੀਦ ਹੋਏ ਹਨ।

Related posts

‘ਜਨ ਸੁਣਵਾਈ’ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹਮਲਾ

On Punjab

ਹਾਈ ਕੋਰਟ ਵੱਲੋਂ ਵਿਧਾਇਕ ਲਾਲਪੁਰਾ ਨੂੰ ਝਟਕਾ; ਸਜ਼ਾ ’ਤੇ ਰੋਕ ਲਾਉਣ ਤੋਂ ਇਨਕਾਰ

On Punjab

G20 Summit : ਮੋਦੀ-ਬਾਇਡਨ ਵਿਚਾਲੇ ਦੇਖਣ ਨੂੰ ਮਿਲੀ ਅਦਭੁਤ ਕੈਮਿਸਟਰੀ, ਹੱਥ ਮਿਲਾਉਣ ਲਈ ਦੌੜੇ ਆਏ ਅਮਰੀਕੀ ਰਾਸ਼ਟਰਪਤੀ, Video

On Punjab