71.6 F
New York, US
September 16, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮੋਦੀ ਸਰਕਾਰ ਪੂਰੀ ਤਰ੍ਹਾਂ ਕਿਸਾਨ ਹਿਤੈਸ਼ੀ, PM-KISAN ਯੋਜਨਾ ਨੂੰ ਅਗਲੇ 5 ਸਾਲਾਂ ਲਈ ਵਧਾਉਣਾ ਇੱਕ ਇਤਿਹਾਸਕ ਫ਼ੈਸਲਾ

ਚੰਡੀਗੜ੍ਹ-  ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ‘ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ’ ਯੋਜਨਾ ਨੂੰ ਅਗਲੇ 5 ਸਾਲਾਂ ਲਈ ਵਧਾਉਣ ਦੇ ਇਤਿਹਾਸਕ ਫ਼ੈਸਲੇ ਦਾ ਪੁਰਜ਼ੋਰ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਕੈਬਨਿਟ ਵੱਲੋਂ ਇਸ ਯੋਜਨਾ ਨੂੰ ਵਿੱਤੀ ਸਾਲ 2026-27 ਤੋਂ 2030-31 ਤੱਕ ਜਾਰੀ ਰੱਖਣ ਲਈ 3.15 ਲੱਖ ਕਰੋੜ ਰੁਪਏ ਦੇ ਵਿੱਤੀ ਪ੍ਰਬੰਧ ਨੂੰ ਮਨਜ਼ੂਰੀ ਦੇਣਾ ਇਹ ਸਾਬਤ ਕਰਦਾ ਹੈ ਕਿ ਮੋਦੀ ਸਰਕਾਰ ਸੱਚੇ ਅਰਥਾਂ ਵਿੱਚ ਕਿਸਾਨ ਹਿਤੈਸ਼ੀ ਹੈ।
ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਫ਼ੈਸਲੇ ਨਾਲ ਪੰਜਾਬ ਦੇ ਲੱਖਾਂ ਕਿਸਾਨਾਂ ਸਮੇਤ ਦੇਸ਼ ਭਰ ਦੇ ਕਿਸਾਨ ਪਰਿਵਾਰਾਂ ਨੂੰ ਹਰ ਸਾਲ 6,000 ਰੁਪਏ ਦੀ ਵਿੱਤੀ ਸਹਾਇਤਾ ਤਿੰਨ ਬਰਾਬਰ ਕਿਸ਼ਤਾਂ ਵਿੱਚ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮਿਲਦੀ ਰਹੇਗੀ। ਇਸ ਨਾਲ ਕਿਸਾਨਾਂ ਦੀ ਖੇਤੀ ਵਿੱਚ ਨਿਵੇਸ਼ ਕਰਨ ਦੀ ਸਮਰੱਥਾ ਵਧੇਗੀ, ਖ਼ਤਰੇ ਘੱਟ ਹੋਣਗੇ ਅਤੇ ਪੇਂਡੂ ਅਰਥਚਾਰੇ ਨੂੰ ਵੱਡੀ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਫਰਵਰੀ 2019 ਵਿੱਚ ਸ਼ੁਰੂ ਹੋਈ ਇਹ ਯੋਜਨਾ ਦੇਸ਼ ਦੀਆਂ ਸਭ ਤੋਂ ਵੱਡੀਆਂ ਡਾਇਰੈਕਟ ਬੈਨੇਫਿਟ ਟ੍ਰਾਂਸਫਰ ਯੋਜਨਾਵਾਂ ਵਿੱਚੋਂ ਇੱਕ ਹੈ, ਜਿਸ ਦੇ ਤਹਿਤ ਹੁਣ ਤੱਕ 23 ਕਿਸ਼ਤਾਂ ਰਾਹੀਂ ਕਿਸਾਨਾਂ ਦੇ ਖਾਤਿਆਂ ਵਿੱਚ 4.7 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਭੇਜੀ ਜਾ ਚੁੱਕੀ ਹੈ।
ਕੇਵਲ ਸਿੰਘ ਢਿੱਲੋਂ ਨੇ ਅੱਗੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਲਈ ਵਚਨਬੱਧ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਅਤੇ ਕਣਕ ਦੀਆਂ ਫ਼ਸਲਾਂ ‘ਤੇ ਰਿਕਾਰਡ ਘੱਟੋ-ਘੱਟ ਸਮਰਥਨ ਮੁੱਲ ਦੇ ਕੇ ਸਿੱਧੀ ਤੇ ਨਿਰਵਿਘਨ ਸਰਕਾਰੀ ਖ਼ਰੀਦ ਸੁਨਿਸ਼ਚਿਤ ਕੀਤੀ ਜਾ ਰਹੀ ਹੈ, ਜਿਸ ਦਾ ਭੁਗਤਾਨ ਵੀ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਜਾਂਦਾ ਹੈ।
ਇਸ ਦੇ ਨਾਲ ਹੀ, ਖੇਤੀ ਦੀ ਲਾਗਤ ਘਟਾਉਣ ਲਈ ਕੇਂਦਰ ਸਰਕਾਰ ਵੱਲੋਂ ਯੂਰੀਆ ਅਤੇ ਡੀ.ਏ.ਪੀ. ਖਾਦਾਂ ਉੱਪਰ ਸਾਲਾਨਾ ਲੱਖਾਂ ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਗਲੋਬਲ ਪੱਧਰ ‘ਤੇ ਖਾਦਾਂ ਦੀਆਂ ਕੀਮਤਾਂ ਵਧਣ ਦੇ ਬਾਵਜੂਦ ਮੋਦੀ ਸਰਕਾਰ ਨੇ ਇਸ ਦਾ ਬੋਝ ਕਿਸਾਨਾਂ ‘ਤੇ ਨਹੀਂ ਪੈਣ ਦਿੱਤਾ ਅਤੇ ਯੂਰੀਆ ਸਸਤੇ ਰੇਟਾਂ ‘ਤੇ ਉਪਲਬਧ ਕਰਵਾਇਆ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੋਦੀ ਸਰਕਾਰ ਦਾ ਮੁੱਖ ਮਨੋਰਥ ਕਿਸਾਨਾਂ ਦੀ ਆਮਦਨ ਵਧਾਉਣਾ, ਖੇਤੀ ਨੂੰ ਜ਼ਿਆਦਾ ਟਿਕਾਊ ਬਣਾਉਣਾ ਅਤੇ ਪੇਂਡੂ ਅਰਥਚਾਰੇ ਨੂੰ ਰਫ਼ਤਾਰ ਦੇਣਾ ਹੈ। ਉਨ੍ਹਾਂ ਪੰਜਾਬ ਦੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਸ ਬਹਿਤਰੀਨ ਕਦਮ ਅਤੇ ਕਿਸਾਨ ਪੱਖੀ ਨੀਤੀਆਂ ਲਈ ਧੰਨਵਾਦ ਕੀਤਾ।

Related posts

ਯਮੁਨਾ ਐਕਸਪ੍ਰੈਸ ਵੇਅ ’ਤੇ ਬੱਸ-ਟਰੱਕ ਦੀ ਟੱਕਰ ’ਚ 5 ਲੋਕਾਂ ਦੀ ਮੌਤ

On Punjab

ਬਰਤਾਨੀਆ ‘ਚ ਓਮੀਕ੍ਰੋਨ ਦਾ ਕਹਿਰ, ਇਕ ਦਿਨ ’ਚ ਕੋਰੋਨਾ ਦੇ 1,83,037 ਮਾਮਲੇ ਆਏ ਸਾਹਮਣੇ, ਬੇਹਾਲ ਹੋਏ ਰੂਸ ਤੇ ਅਮਰੀਕਾ, ਜਾਣੋ ਬਾਕੀ ਮੁਲਕਾਂ ਦਾ ਹਾਲ

On Punjab

ਕੈਨੇਡਾ: ਸੜਕ ਹਾਦਸੇ ਵਿਚ ਪੰਜਾਬੀ ਡਰਾਈਵਰ ਹਲਾਕ

On Punjab