PreetNama
ਰਾਜਨੀਤੀ/Politics

ਮੋਦੀ ਸਰਕਾਰ ਹੁਣ ਸੋਸ਼ਲ ਮੀਡੀਆ ਨੂੰ ਪਾਏਗੀ ਨੱਥ..

Govt Trace Content Social Media: ਨਵੀਂ ਦਿੱਲੀ: ਭਾਰਤ ਸਰਕਾਰ ਵੱਲੋਂ ਸੋਸ਼ਲ ਮੀਡੀਆ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕੀਤੀ ਜਾ ਰਹੀ ਹੈ । ਸਰਕਾਰ ਵੱਲੋਂ ਦੱਸਿਆ ਗਿਆ ਹੈ ਕਿ ਸੋਸ਼ਲ ਮੀਡੀਆ ਕੰਪਨੀਆਂ ਲਈ ਨਵੇਂ ਆਈਟੀ ਨਿਯਮ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਤਹਿਤ ਸੋਸ਼ਲ ਮੀਡੀਆ ਕੰਪਨੀਆਂ ਨੂੰ ਭੜਕਾਊ ਸੂਚਨਾ ਨੂੰ ਹਟਾਉਣਾ ਲਾਜ਼ਮੀ ਹੋਵੇਗਾ ।

ਇਸ ਸਬੰਧੀ ਇਲੈਕਟ੍ਰਾਨਿਕਸ ਤੇ ਆਈਟੀ ਰਾਜ ਮੰਤਰੀ ਸੰਜੈ ਧੋਤਰੇ ਨੇ ਦੱਸਿਆ ਕਿ ਇਨ੍ਹਾਂ ਨਿਯਮਾਂ ਦਾ ਮਕਸਦ ਸੋਸ਼ਲ ਮੀਡੀਆ ਦੇ ਮੰਚਾਂ ਤੋਂ ਗ਼ੈਰ-ਕਾਨੂੰਨੀ ਸੂਚਨਾ ਤੇ ਸਮੱਗਰੀ ਹਟਾਉਣਾ ਹੈ । ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਸਰਕਾਰ ਵੱਲੋਂ ਸੋਸ਼ਲ ਮੀਡੀਆ ਬਾਰੇ ਨਿਯਮ ਸੋਧਨ ਸਬੰਧੀ ਜਨਤਾ ਦੀ ਰਾਏ ਮੰਗੀ ਗਈ ਸੀ ।

ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਦੇ ਆਧਾਰ ’ਤੇ ਇਹ ਨਵੇਂ ਨਿਯਮ ਬਣਾਏ ਜਾ ਰਹੇ ਹਨ । ਦੱਸ ਦਈਏ ਕਿ ਮੌਜੂਦਾ ਸਮੇਂ ਵਿੱਚ ਸੋਸ਼ਲ ਮੀਡੀਆ ਸਰਕਾਰ ਲਈ ਇੱਕ ਵੱਡੀ ਮੁਸੀਬਤ ਹੈ ।

ਜਿਸ ‘ਤੇ ਕਿਸੇ ਤਰ੍ਹਾਂ ਦਾ ਕੋਈ ਸਰਕਾਰੀ ਕੰਟਰੋਲ ਨਹੀਂ ਹੈ । ਜਿਸ ਕਾਰਨ ਹਰ ਬੰਦਾ ਖੁੱਲ੍ਹੇਆਮ ਆਪਣੇ ਵਿਚਾਰ ਪ੍ਰਗਟਾ ਸਕਦਾ ਹੈ, ਪਰ ਹੁਣ ਸਰਕਾਰ ਵੱਲੋਂ ਇਸ ‘ਤੇ ਲਗਾਮ ਕੱਸਣ ਦੀ ਤਿਆਰੀ ਕੀਤੀ ਜਾ ਰਹੀ ਹੈ ।

Related posts

ਸਿਹਤ ਮੰਤਰੀ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

On Punjab

BJP ਲੀਡਰ ਚਿਨਮਿਆਨੰਦ ‘ਤੇ ਜਿਣਸੀ ਸੋਸ਼ਣ ਦੇ ਇਲਜ਼ਾਮ ਲਾਉਣ ਵਾਲੀ ਕੁੜੀ ਰਾਜਸਥਾਨ ਤੋਂ ਲੱਭੀ

On Punjab

ਮੋਦੀ ਨੇ ਸ਼ਾਹ ਨੂੰ ਢੁਕਵੇਂ ਕਦਮ ਚੁੱਕਣ ਤੇ ਜੰਮੂ-ਕਸ਼ਮੀਰ ਦਾ ਦੌਰਾ ਕਰਨ ਲਈ ਕਿਹਾ

On Punjab