PreetNama
ਰਾਜਨੀਤੀ/Politics

ਮੌਨਸੂਨ ਸੈਸ਼ਨ ਤੋਂ ਪਹਿਲਾਂ ਪੰਜਾਬ ਦੇ ਭਖਵੇਂ ਮੁੱਦਿਆਂ ‘ਤੇ ਸਟੈਂਡ ਸਪਸ਼ਟ ਕਰੇ ਅਕਾਲੀ ਦਲ: ‘ਆਪ’

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਅੱਗੇ ਵੱਡਾ ਸਵਾਲ ਖੜ੍ਹਾ ਕੀਤਾ ਹੈ। ਉਨ੍ਹਾਂ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੂੰ ਸੰਸਦ ਦੇ ਮੌਨਸੂਨ ਇਜਲਾਸ ‘ਚ ਸ਼ਾਮਲ ਹੋਣ ਤੋਂ ਪਹਿਲਾਂ ਪੰਜਾਬ ਦੇ ਮੁੱਦਿਆਂ ‘ਤੇ ਆਪਣਾ ਸਟੈਂਡ ਕਲੀਅਰ ਕਰਨ ਨੂੰ ਕਿਹਾ ਹੈ।
ਆਪ’ ਵਿਧਾਇਕਾਂ ਦਾ ਕਹਿਣਾ ਹੈ ਕਿ ਪੰਜਾਬ ਦੀ ਜਨਤਾ ਤੇ ਦੁਨੀਆ ਭਰ ‘ਚ ਵੱਸਦੇ ਪੰਜਾਬੀਆਂ ਨੂੰ ਦੋਨੋਂ ਲੀਡਰ ਸਪਸ਼ਟ ਕਰਨ ਕਿ ਕੇਂਦਰੀ ਖੇਤੀ ਆਰਡੀਨੈਂਸਾਂ, ਕੇਂਦਰੀ ਬਿਜਲੀ ਸੁਧਾਰ ਸੋਧ ਬਿੱਲ-2020 ਤੇ ਕੇਂਦਰ ਸਰਕਾਰ ਵੱਲੋਂ ਜੰਮੂ ਤੇ ਕਸ਼ਮੀਰ ‘ਚ ਪੰਜਾਬੀ ਭਾਸ਼ਾ ਨਾਲ ਕੀਤੇ ਗਏ ਮਤਰੇਏ ਸਲੂਕ ਬਾਰੇ ਉਨ੍ਹਾਂ (ਬਾਦਲ ਜੋੜੀ) ਦਾ ਕੀ ਸਟੈਂਡ ਹੋਵੇਗਾ?
ਉਨ੍ਹਾਂ ਕਿਹਾ ਕਿ ਖੇਤੀ ਆਰਡੀਨੈਂਸ, ਬਿਜਲੀ ਸੋਧ ਬਿੱਲ-2020 ਤੇ ਜੰਮੂ ਕਸ਼ਮੀਰ ‘ਚ ਪੰਜਾਬੀ ਭਾਸ਼ਾ ਨਾਲ ਵਿਤਕਰੇਬਾਜ਼ੀ ਪੰਜਾਬ, ਪੰਜਾਬੀਆਂ ਤੇ ਪੰਜਾਬੀਅਤ ਵਿਰੁੱਧ ਭੁਗਤ ਦੇ ਫ਼ੈਸਲੇ ਹਨ। ਜਿੰਨਾ ਦਾ ਸੰਸਦ ‘ਚ ਵਿਰੋਧ ਕਰਨਾ ਲੋਕ ਸਭਾ ਤੇ ਰਾਜ ਸਭਾ ‘ਚ ਸਾਰੇ ਪੰਜਾਬੀ ਸੰਸਦ ਮੈਂਬਰਾਂ ਦਾ ਫ਼ਰਜ਼ ਹੈ। ਇਨ੍ਹਾਂ ਭਖਵੇਂ ਮੁੱਦਿਆਂ ‘ਤੇ ਹਰੇਕ ਪੰਜਾਬੀ ਸੰਸਦ ਮੈਂਬਰ ਦੀ ਪਰਖ ਦੀ ਘੜੀ ਹੋਵੇਗੀ ਕਿ ਉਹ ਪੰਜਾਬ ਤੇ ਪੰਜਾਬੀਅਤ ਦੇ ਹੱਕ ‘ਚ ਭੁਗਤਦਾ ਹੈ ਜਾਂ ਫਿਰ ਕੇਂਦਰ ਸਰਕਾਰ ਦੇ ਇਨ੍ਹਾਂ ਮਾਰੂ ਤੇ ਤਾਨਾਸ਼ਾਹੀ ਫ਼ੈਸਲਿਆਂ ਦੇ ਹੱਕ ‘ਚ ਵੋਟ ਪਾਉਂਦਾ ਹੈ।

Related posts

Away : ਭੀਮਾ ਕੋਰੇਗਾਓਂ ਦੇ ਦੋਸ਼ੀ ਸਟੇਨ ਸਵਾਮੀ ਦਾ ਮੁੰਬਈ ਦੇ ਭਦਰਾ ਹਸਪਤਾਲ ’ਚ ਦੇਹਾਂਤ

On Punjab

ਅਮਿਤਾਭ, ਹੇਮਾ ਤੇ ਸ਼ਹਿਨਾਜ਼ ਸਣੇ ਕਈ ਅਦਾਕਰਾਂ ਨੇ ਸ਼ਿਵਰਾਤਰੀ ਮਨਾਈ

On Punjab

‘ਆਦਿਵਾਸੀਆਂ ਨੂੰ ਵੀ ਯੂਨੀਫਾਰਮ ਸਿਵਲ ਕੋਡ ‘ਚ ਰੱਖਿਆ ਜਾਵੇਗਾ !’, ਕੇਂਦਰੀ ਗ੍ਰਹਿ ਮੰਤਰੀ ਨੇ ਕੀਤਾ ਸਪੱਸ਼ਟ ਇਨ੍ਹਾਂ ਮਾਮਲਿਆਂ ਵਿੱਚ ਵਿਆਹ, ਤਲਾਕ, ਵਿਰਾਸਤ ਅਤੇ ਜਾਇਦਾਦ ਦੇ ਅਧਿਕਾਰ ਸ਼ਾਮਲ ਹਨ। UCC ਸਾਰੇ ਨਾਗਰਿਕਾਂ ‘ਤੇ ਬਰਾਬਰ ਲਾਗੂ ਹੋਵੇਗਾ, ਭਾਵੇਂ ਉਨ੍ਹਾਂ ਦੇ ਧਰਮ, ਲਿੰਗ ਜਾਂ ਜਿਨਸੀ ਰੁਝਾਨ ਦੀ ਪਰਵਾਹ ਕੀਤੇ ਬਿਨਾਂ।

On Punjab