PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮੰਦਰ ਦੀ ਹੋਂਦ ਬਚਾਉਣ ਲਈ ਭਾਜਪਾ ਨੇ ਮੰਗ ਪੱਤਰ ਦਿੱਤਾ

ਪਟਿਆਲਾ- ਸ਼ਹਿਰ ਦੇ ਇਤਿਹਾਸਕ ਅਤੇ ਪ੍ਰਾਚੀਨ ਸ੍ਰੀ ਵਾਮਨ ਅਵਤਾਰ ਮੰਦਰ ਦੀ ਹੋਂਦ ਬਚਾਉਣ ਲਈ ਚੱਲ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਭਾਜਪਾ ਮਹਿਲਾ ਮੋਰਚਾ ਦੀ ਸੂਬਾਈ ਪ੍ਰਧਾਨ ਬੀਬਾ ਜੈ ਇੰਦਰ ਕੌਰ ਨੇ ਇੱਥੇ ਏ ਡੀ ਸੀ ਸਿਮਰਨਜੀਤ ਕੌਰ ਨੂੰ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ ਮੰਦਰ ਦੀ ਸਾਂਭ-ਸੰਭਾਲ ਲਈ ਜਿੱਥੇ ਮਹੀਨਾ ਭਰ ਲੜੀਵਾਰ ਭੁੱਖ ਹੜਤਾਲ ਚੱਲੀ, ਉੱਥੇ ਹੁਣ ਤਿੰਨ ਜਣੇ ਮਰਨ ਵਰਤ ’ਤੇ ਵੀ ਬੈਠੇ ਹਨ ਪਰ ਅਫ਼ਸੋਸ ਕਿ ਸਰਕਾਰ ਕੋਈ ਨੋਟਿਸ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਉੱਤਰੀ ਭਾਰਤ ਵਿੱਚ ਭਗਵਾਨ ਵਾਮਨ ਅਵਤਾਰ ਦੇ ਸਿਰਫ਼ ਦੋ ਹੀ ਮੁੱਖ ਮੰਦਰ ਹਨ, ਜਿਨ੍ਹਾਂ ਵਿੱਚੋਂ ਇੱਕ ਪਟਿਆਲਾ ਵਿੱਚ ਹੈ ਪਰ ਇਸ ਦੀ ਹਾਲਤ ਬੇਹੱਦ ਖ਼ਸਤਾ ਹੈ। ਮੰਦਰ ਦਾ ਸਰੋਵਰ ਗੰਦਗੀ ਨਾਲ ਭਰਿਆ ਪਿਆ ਹੈ ਅਤੇ ਲੋਕਾਂ ਵੱਲੋਂ ਨਾਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ। ਇਹ ਸਭ ਸਰਕਾਰ ਦੀ ਅਣਗਹਿਲੀ ਦਾ ਨਤੀਜਾ ਹੈ।

ਇਸ ਮੌਕੇ ਭਾਜਪਾ ਆਗੂਆਂ ਨੇ ਏ ਡੀ ਸੀ ਨੂੰ ਅਪੀਲ ਕੀਤੀ ਕਿ ਇਸ ਪ੍ਰਾਚੀਨ ਮੰਦਰ ਦੀ ਮਰਿਆਦਾ ਅਤੇ ਹੋਂਦ ਨੂੰ ਬਚਾਉਣ ਲਈ ਤੁਰੰਤ ਠੋਸ ਕਦਮ ਚੁੱਕੇ ਜਾਣ, ਸਰੋਵਰ ਦੀ ਸਫ਼ਾਈ ਕਰਵਾਈ ਜਾਵੇ ਅਤੇ ਨਾਜਾਇਜ਼ ਕਬਜ਼ੇ ਹਟਾਏ ਜਾਣ ਤਾਂ ਜੋ ਸੰਘਰਸ਼ ਨੂੰ ਖ਼ਤਮ ਕਰਵਾ ਕੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਸ਼ਾਂਤ ਕੀਤਾ ਜਾ ਸਕੇ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਜੈ ਕੁਮਾਰ ਕੂਕਾ, ਜਨਰਲ ਸਕੱਤਰ ਸੰਦੀਪ ਮਲਹੋਤਰਾ ਤੇ ਹੈਪੀ ਸ਼ਰਮਾ, ਕੌਂਸਲਰ ਅਨੁਜ ਖੋਸਲਾ, ਮੰਡਲ ਪ੍ਰਧਾਨ ਨਿਖਿਲ ਬਾਤਿਸ਼, ਹਰਪ੍ਰੀਤ ਸਿੰਘ ਅਤੇ ਵਿਸ਼ਾਲ ਹਾਜ਼ਰ ਸਨ।

Related posts

ਪਾਕਿਸਤਾਨ-ਅਫਗਾਨਿਸਤਾਨ ਟਕਰਾਅ ਵਧਦਾ ਜਾ ਰਿਹਾ ਹੈ

On Punjab

Budget 2020: ਨਵਾਂ ਘਰ ਖਰੀਦਣ ਵਾਲਿਆਂ ਨੂੰ ਮਿਲੇਗੀ ਵੱਡੀ ਰਾਹਤ , ਮੱਧ ਵਰਗ ਨੂੰ ਮਿਲਣਗੇ ਇਹ ਫਾਇਦੇ….

On Punjab

ਐਮਰਜੈਂਸੀ ਲਾਉਣ ਵਾਲਿਆਂ ਨੂੰ ਸੰਵਿਧਾਨ ਨਾਲ ਮੋਹ ਜਤਾਉਣ ਦਾ ਹੱਕ ਨਹੀਂ: ਮੋਦੀ

On Punjab