PreetNama
ਫਿਲਮ-ਸੰਸਾਰ/Filmy

ਯੁਵਰਾਜ ਹੰਸ ਨੇ ਪਤਨੀ ਮਾਨਸੀ ਦੇ ਜਨਮ ਦਿਨ ਮੌਕੇ ਪਾਈ ਰੋਮਾਂਟਿਕ ਪੋਸਟ (ਦੇਖੋ ਤਸਵੀਰਾਂ)

yuvraj-hans-romantic-post-with-wife : ਪਾਲੀਵੁਡ ਦੇ ਅਜਿਹੇ ਕਈ ਸਿਤਾਰੇ ਹਨ ਜੋ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ।ਗਾਇਕ ਯੁਵਰਾਜ ਹੰਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਆਪਣੀ ਪਤਨੀ ਮਾਨਸੀ ਸ਼ਰਮਾ ਨੂੰ ਜਨਮ ਦਿਨ ਦੀਆ ਵਧਾਇਆ ਦਿੰਦੇ ਹੋਏ ਖਾਸ ਪੋਸਟ ਪਾਈ ਹੈ। ਉਹਨਾਂ ਨੇ ਰੋਮਾਂਟਿਕ ਪੋਸਟ ਪਾਉਂਦੇ ਹੋਏ ਇਕ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ ਵਿਚ ਮਾਨਸੀ ਸ਼ਰਮਾ ਆਪਣੇ ਪਰਿਵਾਰ ਦੇ ਨਾਲ ਨਜ਼ਰ ਆ ਰਹੀ ਹੈ।

ਜੇ ਗੱਲ ਕੀਤੀ ਜਾਵੇ ਸੂਫੀ-ਪੰਜਾਬੀ ਗਾਇਕ ਹੰਸਰਾਜ ਹੰਸ ਦੇ ਬੇਟੇ ਯੁਵਰਾਜ ਹੰਸ ਅਤੇ ਨੂੰਹ ਮਾਨਸੀ ਸ਼ਰਮਾ ਦੇ ਘਰ ਬੱਚੇ ਦੀਆਂ ਕਿਲਕਾਰੀਆਂ ਗੂੰਜਣ ਵਾਲੀਆਂ ਹਨ। ਉਨ੍ਹਾਂ ਦੇ ਘਰ ਛੇਤੀ ਹੀ ਗੁੱਡ ਨਿਊਜ਼ ਦਸਤਕ ਦੇਣ ਵਾਲੀ ਹੈ। 21 ਫਰਵਰੀ 2019 ‘ ਚ ਵਿਆਹ ਦੇ ਬੰਧਨ ‘ਚ ਬੱਝੀ ਇਹ ਜੋੜੀ ਛੇਤੀ ਹੀ ਮਾਤਾ-ਪਿਤਾ ਬਣਨ ਜਾ ਰਹੇ ਹਨ। ਬੀਤੇ ਦਿਨ ਜਿੱਥੇ ਯੁਵਰਾਜ ਹੰਸ ਨੇ ਇਸ ਖ਼ਬਰ ਤੇ ਮੋਹਰ ਲਗਾ ਦਿੱਤੀ ਸੀ ਕਿ ਉਨ੍ਹਾਂ ਦੇ ਘਰ ਛੇਤੀ ਹੀ ਗੁੱਡ ਨਿਊਜ਼ ਆਉਣ ਵਾਲੀ ਹੈ, ਉੱਥੇ ਹੀ ਹੁਣ ਮਾਨਸੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

ਇਨ੍ਹਾਂ ਤਸਵੀਰਾਂ ‘ਚ ਮਾਨਸੀ ਸ਼ਰਮਾ ਤੇ ਯੁਵਰਾਜ ਹੰਸ ਦਿਖਾਈ ਦੇ ਰਹੇ ਹਨ। ਜਲੰਧਰ ‘ਚ ਹੋਏ ਬੇਬੀ ਸ਼ਾਵਰ ਦੀ ਪਾਰਟੀ ਦਾ ਥੀਮ ਗੁਲਾਬੀ ਰੰਗ ਰੱਖਿਆ ਗਿਆ ਹੈ । ਕੇਕ ਤੋਂ ਲੈ ਕੇ ਗੁਲਾਬੀ ਰੰਗ ਦੇ ਗੁਬਾਰਿਆਂ ਤੱਕ ਸਭ ਕੁਝ ਗੁਲਾਬੀ ਦਿਖਾਈ ਦੇ ਰਿਹਾ ਹੈ। ਇੱਥੋਂ ਤੱਕ ਕਿ ਯੁਵਰਾਜ ਹੰਸ ਤੇ ਮਾਨਸੀ ਨੇ ਡ੍ਰੈੱਸ ਤੱਕ ਗੁਲਾਬੀ ਪਹਿਨੀ ਹੋਈ ਹੈ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਨੇ ਪਿਛਲੇ ਸਾਲ ਫਰਵਰੀ ਮਹੀਨੇ ‘ਚ ਵਿਆਹ ਕੀਤਾ ਸੀ।

ਦੋਨਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਲਾਵਾਂ ਲਈਆਂ ਸਨ। ਯੁਵਰਾਜ ਹੰਸ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਯਾਰ ਅਣਮੁੱਲੇ ਰਿਟਰਨ’ ਦਾ ਟ੍ਰੇਲਰ ਰਿਲੀਜ਼ ਹੋਇਆ ਹੈ। ਇਹ ਫ਼ਿਲਮ 27 ਮਾਰਚ ਨੂੰ ਰਿਲੀਜ਼ ਹੋਣ ਵਾਲੀ ਹੈ। ਇਸ ਤੋਂ ਇਲਾਵਾ ਯੁਵਰਾਜ ਹੰਸ, ਮਾਨਸੀ ਨਾਲ ‘ਪਰਿੰਦੇ’ ਫ਼ਿਲਮ ‘ਚ ਵੀ ਨਜ਼ਰ ਆਉਣਗੇ।

Related posts

Aashram 2: ਆਸ਼ਰਮ ਦਾ ਦੂਜਾ ਚੈਪਟਰ ਦੇਵੇਗਾ ਪਿਛਲੇ ਸੀਜ਼ਨ ਦੇ ਕਈ ਸਵਾਲਾਂ ਦਾ ਜਵਾਬ

On Punjab

Soni Razdan on Saand Ki Aankh casting controversy: ‘This makes no sense, it’s silly’

On Punjab

ਐਡ ਦੇ ਲਈ ਸ਼ਿਲਪਾ ਨੂੰ ਆਫਰ ਹੋਏ ਸਨ 10 ਕਰੋੜ , ਇਸ ਕਾਰਨ ਤੋਂ ਕਰ ਦਿੱਤਾ ਮਨ੍ਹਾਂ

On Punjab