72.05 F
New York, US
June 19, 2026
PreetNama
ਖਾਸ-ਖਬਰਾਂ/Important News

ਯੂਬਾ ਸਿਟੀ ਦਾ ਨਗਰ ਕੀਰਤਨ ਧੂਮ-ਧਾਮ ਨਾਲ ਸੰਪੰਨ, ਖ਼ਾਲਿਸਤਾਨ ਰੈਫਰੈਂਡਮ ਸੰਬੰਧੀ ਫਲੋਟ ਨੇ ਲਗਾਏ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ

ਯੂਬਾ ਸਿਟੀ, ਇਕਵਿੰਦਰ ਸਿੰਘ ਢੱਟ : ਭਾਰਤ ਤੋਂ ਬਾਹਰ ਆਯੋਜਿਤ ਕੀਤੇ ਨਗਰ ਕੀਰਤਨਾਂ ਵਿਚ ਸਭ ਤੋਂ ਮਸ਼ਹੂਰ ਅਮਰੀਕਾ ਦੇ ਕੈਲੇਫੋਰਨੀਆਂ ਪ੍ਰਾਂਤ ‘ਚ ਪੈਂਦੇ ਸ਼ਹਿਰ ਯੂਬਾ ਸਿਟੀ ਦਾ 42ਵਾਂ ਸਾਲਾਨਾ ਨਗਰ ਕੀਰਤਨ ਅੱਜ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਆਯੋਜਿਤ ਕੀਤਾ ਗਿਆ। ਅੱਜ ਸਵੇਰੇ ਗੁਰਦੁਆਰਾ ਸਿੱਖ ਟੈਂਪਲ, ਟਿਆਰਾ-ਬਿਊਨਾ ਰੋਡ ਤੋਂ ਅਰਦਾਸ ਕਰਨ ਉਪਰੰਤ ਪੰਜ ਪਿਆਰਿਆਂ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ‘ਚ ਨਗਰ ਕੀਰਤਨ ਦੀ ਸ਼ੁਰੂਆਤ ਹੋਈ ਜਿਸ ਨੇ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਦੀ ਪਰਿਕਰਮਾ ਕੀਤੀ ਜੋ ਕਿ ਆਉਣ-ਜਾਣ ‘ਚ ਤਕਰੀਬਨ ਦਸ ਕਿੱਲੋਮੀਟਰ ਬਣ ਜਾਂਦੀ ਹੈ। ਨਗਰ ਕੀਰਤਨ ਦੇ ਆਰੰਭ ਹੋਣ ਵੇਲੇ ਹੈਲੀਕਾਪਟਰ ਨੇ ਫੁੱਲਾਂ ਦੀ ਭਰਪੂਰ ਵਰਖਾ ਕੀਤੀ। ਨਗਰ ਕੀਰਤਨ ਦੇ ਪਿੱਛੇ-ਪਿੱਛੇ ਹਜ਼ਾਰਾਂ ਦੀ ਗਿਣਤੀ ਸਿੱਖ ਸੰਗਤਾਂ ਵਾਹਿਗੁਰੂ-ਸਤਿਨਾਮ ਦਾ ਜਾਪ ਕਰਦੀਆਂ ਅਤੇ ਸ਼ਬਦ ਗਾਇਨ ਕਰਦੀਆਂ ਹੋਈਆਂ ਚੱਲ ਰਹੀਆਂ ਸਨ। ਨਗਰ ਕੀਰਤਨ ਦੇ ਨਾਲ-ਨਾਲ ਸਿੱਖ ਵਿਰਾਸਤ ਨਾਲ ਸੰਬੰਧਤ ਸੁੰਦਰ ਝਾਕੀਆਂ ਨਾਲ ਸੁਸ਼ੋਭਿੱਤ ਅਨੇਕਾਂ ਫਲੋਟ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਹੋਏ ਸਨ ।

ਇਸ ਮੌਕੇ ਵੱਖ-ਵੱਖ ਗਤਕਾ ਪਾਰਟੀਆਂ ਵੱਲੋਂ ਗਤਕੇ ਦੇ ਅਨੇਕਾਂ ਜੌਹਰ ਵੀ ਦਿਖਾਏ ਗਏ। ਦਰਜਨਾਂ ਸਿੱਖੀ ਸਰੂਪ ‘ਚ ਸਜੇ ਮੋਟਰ ਸਾਇਕਲ ਸਵਾਰਾਂ ਨੇ ਵੀ ਨਗਰ ਕੀਰਤਨ ਦੀ ਸ਼ੋਭਾ ਵਧਾਈ। ਇਕ ਫਲੋਟ ਅਜਿਹਾ ਵੀ ਸੀ ਜਿਸ ‘ਤੇ ਦਰਜਨਾਂ ਨੌਜਵਾਨ ਸਵਾਰ ਸਨ ਜਿਹੜੇ ਕਿ ‘ਖਾਲਿਸਤਾਨ ਜ਼ਿੰਦਾਬਾਦ’ ਦੇ ਆਕਾਸ਼-ਗੂੰਜਾਊ ਨਾਅਰੇ ਲਗਾ ਰਹੇ ਸਨ। ਸ਼ਰਧਾਲੂਆਂ ਵੱਲੋਂ ਪੈਰ-ਪੈਰ ‘ਤੇ ਵੱਖ-ਵੱਖ ਵਿਅੰਜਨਾਂ ਦੇ ਲੰਗਰ ਲਾਏ ਹੋਏ ਸਨ। ਪੰਜਾਬੀ ਲੱਸੀ ਅਤੇ ਗੰਨਿਆਂ ਦੀ ਰਸ ਵਾਲੇ ਵੇਲਣਿਆਂ ਦੇ ਸਟਾਲਾਂ ‘ਤੇ ਖ਼ੂਬ ਰੌਣਕ ਦੇਖੀ ਗਈ। ਗੁਰਦਆਰੇ ਤੋਂ ਬਾਹਰ ਬਹੁਤ ਵੱਡਾ ਆਰਜ਼ੀ ਬਾਜ਼ਾਰ ਸਜਿਆ ਹੋਇਆ ਸੀ, ਜਿਸ ਵਿਚ ਸੰਗਤਾਂ ਨੇ ਭਿੰਨ-ਭਿੰਨ ਵਸਤੂਆਂ ਦੀ ਖ਼ੂਬ ਖਰੀਦਦਾਰੀ ਕੀਤੀ। ਗੁਰਦੁਆਰਾ ਕਮੇਟੀ ਵੱਲੋਂ ਗੁਰਦੁਆਰੇ ਤਕ ਪਹੁੰਚਣ ਲਈ ਦਰਜਨਾਂ ਸ਼ੱਟਲ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਸੀ, ਜਿਨ੍ਹਾਂ ਨੇ ਸਾਰਾ ਦਿਨ ਸੰਗਤਾਂ ਦੀ ਢੋਆ-ਢੁਆਈ ਕੀਤੀ। ਸਥਾਨਕ ਪੁਲਿਸ ਮਹਿਕਮੇ ਵੱਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ।ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ‘ਚ ਸ਼ਾਮਲ ਸਮੂੰਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ।

Related posts

ਸੁਪਰੀਮ ਕੋਰਟ ਨੇ ਕਰੀਮੀ ਲੇਅਰ ਮੁੱਦੇ ‘ਤੇ ਕੇਂਦਰ ਤੋਂ ਜਵਾਬ ਮੰਗਿਆ

On Punjab

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਸੂਚਨਾ ਸਾਂਝੀ ਕਰਨ ਵਾਲੇ ਵਿਅਕਤੀਆਂ ਨੂੰ 10-10 ਲੱਖ ਰੁਪਏ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਂਚ ਏਜੰਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਮੁਲਜ਼ਮ ਇਸ ਸਾਲ 8 ਮਾਰਚ ਨੂੰ ਫਿਰੌਤੀ ਲਈ ਇੱਕ ਕਾਰੋਬਾਰੀ ਦੇ ਘਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ ਨਗਰ ਨਿਵਾਸੀ ਸ਼ਮਸ਼ੇਰ ਸਿੰਘ ਦੇ ਪੁੱਤਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਅਤੇ ਪੰਜਾਬ ਦੇ ਹੀ ਰਾਜਪੁਰਾ ਸਥਿਤ ਬਾਬਾ ਦੀਪ ਸਿੰਘ ਕਲੋਨੀ ਨਿਵਾਸੀ ਸੁਖਜਿੰਦਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਉਰਫ ਗੋਲਡੀ ਰਾਜਪੁਰਾ ਖ਼ਿਲਾਫ਼ ਆਈਪੀਸੀ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, ‘‘ਐੱਨਆਈਏ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਫਿਰੌਤੀ ਅਤੇ ਇੱਕ ਕਾਰੋਬਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਅਤਿਵਾਦੀ ਗੋਲਡੀ ਬਰਾੜ ਅਤੇ ਇੱਕ ਹੋਰ ਗੈਂਗਸਟਰ ਦੀ ਗ੍ਰਿਫਤਾਰੀ ’ਤੇ ਨਕਦ ਇਨਾਮ ਦਾ ਐਲਾਨ ਕੀਤਾ ਹੈ।’’ ਏਜੰਸੀ ਨੇ ਦੋਵਾਂ ’ਚੋਂ ਕਿਸੇ ਦੀ ਵੀ ਗ੍ਰਿਫਤਾਰੀ ਲਈ ਅਹਿਮ ਜਾਣਕਾਰੀ ਦੇਣ ਲਈ 10-10 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਸਬੰਧੀ ਸੂਚਨਾ ਐੱਨਆਈਏ ਹੈੱਡਕੁਆਰਟਰ ਦੇ ਫੋਨ ਨੰਬਰ, ਈਮੇਲ, ਵਟਸਐਪ ਜਾਂ ਟੈਲੀਗ੍ਰਾਮ ਐਪ ਰਾਹੀਂ ਦਿੱਤੀ ਜਾ ਸਕਦੀ ਹੈ।

On Punjab

ਪੰਜਾਬ ਸਰਕਾਰ ਚਾਲੂ ਵਿੱਤੀ ਵਰ੍ਹੇ ’ਚ 18,944 ਕਿਲੋਮੀਟਰ ਪੇਂਡੂ ਸੜਕਾਂ ਅਪਗ੍ਰੇਡ ਕਰੇਗੀ: ਚੀਮਾ

On Punjab