64.87 F
New York, US
September 15, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਰਵਿੰਦਰ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ

ਸ੍ਰੀ ਗੋਇੰਦਵਾਲ ਸਾਹਿਬ-  ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੁੂਰ ਸਾਹਿਬ ਤੋਂ ਪਾਰਟੀ ਤੋਂ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਖਾਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਸ ਸਬੰਧੀ ਲਿਖਤੀ ਸ਼ਿਕਾਇਤਾਂ ਹਲਕਾ ਖਡੁਰ ਸਾਹਿਬ ਦੇ ਵਰਕਰਾਂ ਵੱਲੋਂ ਪ੍ਰਾਪਤ ਹੋਈਆਂ ਸਨ ਅਤੇ 13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਈ ਪੰਜਾਬ ਬਚਾਓ ਰੈਲੀ ਸਮੇਂ ਵੀ ਸਥਾਨਕ ਲੀਡਰਸ਼ਿਪ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਪਾਰਟੀ ਖ਼ਿਲਾਫ਼ ਕੀਤੀਆਂ ਜਾ ਰਹੀਆਂ ਸਾਜਿਸ਼ਾਂ ਸਬੰਧੀ ਮਿਲ ਕੇ ਵੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਸੀ।

ਬਾਦਲ ਨੇ ਕਿਹਾ ਕਿ ਪਾਰਟੀ ਅਨੁਸ਼ਾਸ਼ਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਅਤੇ ਅੱਜ ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੁਆਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸ਼ਿੱਪ ਤੋਂ ਖਾਰਜ ਕਰ ਦਿੱਤਾ। ਜ਼ਿਕਰਯੋਗ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਖਡੂਰ ਸਾਹਿਬ ਦਾ ਇੰਚਾਰਜ ਬੀਬਾ ਰਮਨਦੀਪ ਕੌਰ ਨੂੰ ਥਾਪੇ ਜਾਣ ਤੋਂ ਬਾਅਦ ਰਵਿੰਦਰ ਸਿੰਘ ਬ੍ਰਹਮਪੁਰਾ ਲਗਾਤਾਰ ਪਾਰਟੀ ਨਾਲ ਨਰਾਜ਼ ਚੱਲਦੇ ਆ ਰਹੇ ਸਨ ਅਤੇ ਲਗਾਤਾਰ ਬੀਬਾ ਰਮਨਦੀਪ ਕੌਰ ਅਤੇ ਅਵਤਾਰ ਸਿੰਘ ਬਿੱਲਾਂ ਸ਼ੇਰੋਂ ਦੀ ਵਿਰੋਧਤਾ ਕਰ ਰਹੇ ਸਨ। ਜਿਸ ਦੇ ਚੱਲਦਿਆ ਅੱਜ ਪ੍ਰੈੱਸ ਨੋਟ ਜਾਰੀ ਕਰਦਿਆ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲੇਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਤੋਂ ਬਾਹਰ ਕੀਤੇ ਜਾਣ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।

Related posts

ਸਿਹਤ ਕਰਮਚਾਰੀਆਂ ਦੀ ਮਦਦ ਕਰਨਾ ਸਾਡਾ ਸਾਰਿਆਂ ਦਾ ਸਮੂਹਿਕ ਫਰਜ਼ : ਪ੍ਰਿਯੰਕਾ ਗਾਂਧੀ

On Punjab

PM ਨਰਿੰਦਰ ਮੋਦੀ ਨੇ ਹਰਸਿਮਰਤ ਕੌਰ ਨਾਲ ਗੱਲਬਾਤ ਕਰਕੇ ਸੁਖਬੀਰ ਸਿੰਘ ਬਾਦਲ ਦੀ ਖ਼ੈਰੀਅਤ ਪੁੱਛੀ

On Punjab

ਜੰਤਰ-ਮੰਤਰ ‘ਤੇ ਡਟੇ ਭਲਵਾਨਾਂ ਨੂੰ ਮਿਲੇ ਨਵਜੋਤ ਸਿੱਧੂ, ਬੋਲੇ, ਪੋਕਸੋ ਐਕਟ ਤਹਿਤ ਕੇਸ ਗੈਰ-ਜ਼ਮਾਨਤੀ ਤਾਂ ਫਿਰ ਗ੍ਰਿਫ਼ਤਾਰੀ ਕਿਉਂ ਨਹੀਂ ਹੋਈ…

On Punjab