53.06 F
New York, US
March 9, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਅਮਨ ਅਰੋੜਾ ਨੇ ਫੋਰਟਿਸ ਹਸਪਤਾਲ ਵਿੱਚ ਮੁੱਖ ਮੰਤਰੀ ਦੀ ਖ਼ਬਰਸਾਰ ਲਈ

ਚੰਡੀਗੜ੍ਹ- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਫੋਰਟਿਸ ਹਸਪਤਾਲ ਜਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਖ਼ਬਰਸਾਰ ਲਈ। ਕਟਾਰੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਹਵਾਈ ਸਰਵੇਖਣ ਮਗਰੋਂ ਰਾਹਤ ਪੈਕੇਜ ਵਜੋਂ ਸੂਬੇ ਲਈ ਐਲਾਨੇ 1600 ਕਰੋੜ ਰੁੁਪਏ ਨੂੰ ‘ਟੋਕਨ ਮਨੀ’ ਦੱਸਿਆ। ਰਾਜਪਾਲ ਨੇ ਦਾਅਵਾ ਕੀਤਾ ਕਿ ਇਹ ਸ਼ੁਰੂਆਤੀ ਪੈਕੇਜ ਹੈ ਤੇ ਲੋੜ ਪੈਣ ’ਤੇ ਹੋਰ ਫੰਡ ਜਾਰੀ ਕੀਤੇ ਜਾਣਗੇ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਨੇ ਕਿਹਾ ਕਿ ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਤੋਂ ਪੰਜਾਬ ਦੇ ਮੁੱਖ ਮੰਤਰੀ ਦੀ ਸਿਹਤ ਬਾਰੇ ਪੁੱਛਿਆ ਸੀ। ਰਾਜਪਾਲ ਨੇ ਕਿਹਾ ਕਿ ਉਨ੍ਹਾਂ ਨੂੰ ਹਸਪਤਾਲ ਜਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦਾ ਹਾਲ ਜਾਣ ਕੇ ਉਨ੍ਹਾਂ (ਪ੍ਰਧਾਨ ਮੰਤਰੀ) ਨੂੰ ਜਾਣੂ ਕਰਾਣ ਲਈ ਕਿਹਾ ਗਿਆ ਸੀ। ਇਹੀ ਵਜ੍ਹਾ ਹੈ ਕਿ ਉਹ ਅੱਜ ਇੱਥੇ ਆਏ ਹਨ।

ਅਮਨ ਅਰੋੜਾ ਨੇ ਮੁੱਖ ਮੰਤਰੀ ਦਾ ਹਾਲਚਾਲ ਪੁੱਛਿਆ, ਦੋ ਦਿਨਾਂ ’ਚ ਛੁੱਟੀ ਮਿਲਣ ਦਾ ਦਾਅਵਾ- ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਵੀ ਹਸਪਤਾਲ ਜਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦਾ ਹਾਲ ਚਾਲ ਜਾਣਿਆ। ਅਰੋੜਾ ਨੇ ਹਸਪਤਾਲ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਸਿਹਤ ਵਿੱਚ ਬਹੁਤ ਸੁਧਾਰ ਹੈ। ਉਨ੍ਹਾਂ ਨੂੰ ਅਗਲੇ ਇੱਕ ਦੋ ਦਿਨਾਂ ਵਿੱਚ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ। ਉਨ੍ਹਾਂ ਕਿਹਾ ਮੁੱਖ ਮੰਤਰੀ ਇੱਥੇ ਬੈਠੇ ਵੀ ਪੰਜਾਬ ਦੇ ਹੜ੍ਹਾਂ ਦੀ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ ਅਤੇ ਉਹ ਅਧਿਕਾਰੀਆਂ ਤੋਂ ਪਲ ਪਲ ਦੀ ਜਾਣਕਾਰੀ ਲੈ ਰਹੇ ਹਨ। ਪ੍ਰਧਾਨ ਮੰਤਰੀ ਵੱਲੋਂ ਜਾਰੀ ਰਾਹਤ ਫੰਡ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 20 ਹਜ਼ਾਰ ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਪ੍ਰਧਾਨ ਮੰਤਰੀ ਵੱਲੋਂ ਕੇਵਲ 1600 ਕਰੋੜ ਰੁਪਏ ਹੀ ਜਾਰੀ ਕੀਤੇ ਗਏ ਹਨ ਇਹ ਊਠ ਦੇ ਮੂੰਹ ਵਿੱਚ ਜੀਰੇ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕੇ ਉਹ ਆਸ ਕਰਦੇ ਹਨ ਕਿ ਜਿਸ ਤਰ੍ਹਾਂ ਗਵਰਨਰ ਸਾਹਿਬ ਨੇ ਦੱਸਿਆ ਪ੍ਰਧਾਨ ਮੰਤਰੀ ਪੰਜਾਬ ਨੂੰ ਹੋਰ ਰਾਹਤ ਫੰਡ ਜਾਰੀ ਕਰਨਗੇ ਤਾਂ ਇਹ ਚੰਗੀ ਗੱਲ ਹੋਵੇਗੀ।

Related posts

ਟਿਕਰੀ ਬਾਰਡਰ ‘ਤੇ ਕਿਸਾਨ ਅੰਦੋਲਨਕਾਰੀ ‘ਤੇ ਪੈਟਰੋਲ ਛਿੜਕ ਕੇ ਲਾਈ ਅੱਗ, ਹਸਪਤਾਲ ‘ਚ ਹੋਈ ਮੌਤ

On Punjab

ਨਵੇਂ ਸਕੇਲਾਂ ਦੀ ਥਾਂ ਪੰਜਾਬ ਪੇਅ ਸਕੇਲ ਬਹਾਲ ਕਰਨ ਦਾ ਅਦਾਲਤੀ ਫੈਸਲਾ ਲਾਗੂ ਕੀਤਾ ਜਾਵੇ: ਡੀ.ਟੀ.ਐੱਫ.

On Punjab

Punjab Election 2022 : ਪ੍ਰਿਅੰਕਾ ਗਾਂਧੀ ਦੀ ਰੈਲੀ ‘ਚ ਰੁੱਸੇ ਨਵਜੋਤ ਸਿੱਧੂ, ਸੰਬੋਧਨ ਤੋਂ ਕੀਤਾ ਇਨਕਾਰ

On Punjab