PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਰਾਜਪੁਰਾ ਤੋਂ ਦੋ ਵਾਰ ਵਿਧਾਇਕ ਰਹੇ ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਬਨੂੜ- ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਰਾਜਪੁਰਾ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਸੀਨੀਅਰ ਕਾਂਗਰਸੀ ਆਗੂ ਹਰਦਿਆਲ ਸਿੰਘ ਕੰਬੋਜ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਵਿੱਚ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਤੀਸ਼ ਪੂਨੀਆ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਕੰਬੋਜ ਦੇ ਨਾਲ ਰਾਜਪੁਰਾ ਹਲਕੇ ਦੇ ਵੱਡੀ ਗਿਣਤੀ ਕਾਂਗਰਸੀ ਵਰਕਰਾਂ, ਕੌਂਸਲਰਾਂ ਅਤੇ ਪੰਚਾਂ-ਸਰਪੰਚਾਂ ਨੇ ਵੀ ਭਾਜਪਾ ਦਾ ਪੱਲਾ ਫੜਿਆ।

ਹਰਦਿਆਲ ਸਿੰਘ ਕੰਬੋਜ ਕਾਂਗਰਸ ਦੇ ਸੀਨੀਅਰ ਆਗੂਆਂ ਵਿੱਚ ਸ਼ਾਮਲ ਸਨ। ਉਹ 2012 ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਰਾਜਪੁਰਾ ਹਲਕੇ ਤੋਂ ਜਿੱਤ ਕੇ ਵਿਧਾਇਕ ਬਣੇ ਸਨ। ਹਾਲ ਹੀ ਵਿੱਚ ਕਾਂਗਰਸ ਵੱਲੋਂ ਬਣਾਈ ਗਈ ਚੋਣ ਮੈਨੀਫੈਸਟੋ ਕਮੇਟੀ ਦੇ ਉਪ ਮੁਖੀ ਦੀ ਜ਼ਿੰਮੇਵਾਰੀ ਵੀ ਉਨ੍ਹਾਂ ਨੂੰ ਸੌਂਪੀ ਗਈ ਸੀ। ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨੂੰ ਪਟਿਆਲਾ ਜ਼ਿਲ੍ਹੇ ਖਾਸ ਕਰਕੇ ਰਾਜਪੁਰਾ ਹਲਕੇ ਵਿੱਚ ਕਾਂਗਰਸ ਲਈ ਵੱਡੇ ਸਿਆਸੀ ਨੁਕਸਾਨ ਵਜੋਂ ਦੇਖਿਆ ਜਾ ਰਿਹਾ ਹੈ। ਦੂਜੇ ਪਾਸੇ, ਭਾਜਪਾ ਨੂੰ ਇਸ ਨਾਲ ਮਾਲਵਾ ਖੇਤਰ ਵਿੱਚ ਆਪਣਾ ਆਧਾਰ ਮਜ਼ਬੂਤ ਕਰਨ ਦੀ ਉਮੀਦ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦੇ ਦਲ ਬਦਲਣ ਨਾਲ ਪੰਜਾਬ ਦੀ ਸਿਆਸਤ ਵਿੱਚ ਸਰਗਰਮੀਆਂ ਤੇਜ਼ ਹੋ ਗਈਆਂ ਹਨ।

Related posts

Bill Gates : ਬਿਲ ਗੇਟਸ ਨੇ ਦੁਨੀਆ ਭਰ ‘ਚ ਕੋਰੋਨਾ ਵੈਕਸੀਨ ਪਹੁੰਚਾਉਣ ਲਈ ਭਾਰਤੀ ਨਿਰਮਾਤਾਵਾਂ ਦੀ ਤਾਰੀਫ਼ ਕੀਤੀ

On Punjab

Presidential Election 2022 Results : ਦ੍ਰੋਪਦੀ ਮੁਰਮੂ ਰਾਸ਼ਟਰਪਤੀ ਬਣਨਾ ਤੈਅ, ਸੰਸਦ ਮੈਂਬਰਾਂ ਨੂੰ 540 ਵੋਟਾਂ; ਵੋਟਾਂ ਦੀ ਗਿਣਤੀ ਜਾਰੀ

On Punjab

ਰਿਜਿਜੂ ਵੱਲੋਂ ਵਕਫ਼ ਬਿੱਲ ਰਾਜ ਸਭਾ ’ਚ ਪੇਸ਼

On Punjab