53.67 F
New York, US
October 20, 2026
PreetNama
ਖਬਰਾਂ/News

ਰਾਜਸਥਾਨ ਦੀ ਮੰਗ ਦੇ ਜਵਾਬ ਵਿੱਚ ਪੰਜਾਬ ਨੇ ਕੌਮੀ ਹਿੱਤ ਵਿੱਚ ਫੌਜੀ ਜ਼ਰੂਰਤਾਂ ਲਈ ਵਾਧੂ ਪਾਣੀ ਛੱਡਿਆ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਫੌਜ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦੇ ਹੁਕਮ ਦਿੱਤੇ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜਸਥਾਨ ਸਰਕਾਰ ਨੇ ਪੰਜਾਬ ਦੇ ਕੋਟੇ ਤੋਂ ਹੋਰ ਪਾਣੀ ਦੀ ਮੰਗ ਕੀਤੀ ਸੀ ਕਿਉਂਕਿ ਰਾਜਸਥਾਨ ਸਰਹੱਦ ‘ਤੇ ਤਾਇਨਾਤ ਫੌਜ ਨੂੰ ਵਾਧੂ ਪਾਣੀ ਦੀ ਲੋੜ ਸੀ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਜਦੋਂ ਵੀ ਰਾਸ਼ਟਰੀ ਹਿੱਤਾਂ ਦੀ ਗੱਲ ਆਉਂਦੀ ਹੈ ਤਾਂ ਪੰਜਾਬ ਕਦੇ ਵੀ ਪਿੱਛੇ ਨਹੀਂ ਹਟਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਣੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਸੁਰੱਖਿਅਤ ਰੱਖਣ ਲਈ ਛੱਡਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਪਾਣੀ ਹੀ ਨਹੀਂ, ਸਗੋਂ ਪੰਜਾਬ ਰਾਸ਼ਟਰੀ ਹਿੱਤਾਂ ਦੀ ਖ਼ਾਤਰ ਆਪਣਾ ਖ਼ੂਨ ਵੀ ਵਹਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਸੱਚਾਈ ਹੈ ਕਿ ਜਦੋਂ ਦੇਸ਼ ਦਾ ਮੁੱਦਾ ਜੁੜਿਆ ਹੋਵੇ ਤਾਂ ਪੰਜਾਬ ਕਦੇ ਵੀ ਆਪਣੇ ਪੈਰ ਪਿੱਛੇ ਨਹੀਂ ਹਟਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੇ ਸੈਨਿਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੇ ਤੁਰੰਤ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦੇ ਹੁਕਮ ਦਿੱਤੇ ਹਨ।

Related posts

ਕੇਜਰੀਵਾਲ ਦਾ ਚੋਣਾਵੀ ਐਲਾਨ, ਗੁਰੂ ਨਗਰੀ ਅੰਮ੍ਰਿਤਸਰ ਨੂੰ ਬਣਾਇਆ ਜਾਏਗਾ ‘ਵਰਲਡ ਆਇਕਨ ਸਿਟੀ’

On Punjab

ਕਸ਼ਮੀਰ ਲਾਲ ਬਾਜੇਕੇ ਨੂੰ ਗਿਰਫਤਾਰ ਕਰਵਾਉਣ ਲਈ ਕਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦਾ ਵਫਦ SSP ਫਿਰੋਜ਼ਪੁਰ ਨੂੰ ਮਿਲਿਆ

Pritpal Kaur

World’s Best Airport: ਕਤਰ ਤੋਂ ਖੁੱਸਿਆ ਦੁਨੀਆ ਦੇ ਸਭ ਤੋਂ ਵਧੀਆ ਏਅਰਪੋਰਟ ਦਾ ਤਾਜ, ਇਹ ਏਅਰਪੋਰਟ ਬਣਿਆ ਨੰਬਰ 1…

On Punjab