PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਰਾਜਾ ਰਘੂਵੰਸ਼ੀ ਕਤਲ ਕੇਸ: ਮੇਘਾਲਿਆ ਪੁਲੀਸ ਵੱਲੋਂ ਦੋ ਹੋਰ ਗ੍ਰਿਫ਼ਤਾਰ

ਸ਼ਿਲਾਂਗ- ਮੇਘਾਲਿਆ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਇੰਦੌਰ ਦੇ ਕਾਰੋਬਾਰੀ ਰਾਜਾ ਰਘੂਵੰਸ਼ੀ ਦੇ ਕਤਲ ਦੇ ਸਬੰਧ ਵਿੱਚ ਮੱਧ ਪ੍ਰਦੇਸ਼ ’ਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਵਿਅਕਤੀਆਂ ਦੀ ਗਿਣਤੀ ਸੱਤ ਹੋ ਗਈ ਹੈ।

ਐਸਆਈਟੀ ਨੇ ਸ਼ਨੀਵਾਰ ਰਾਤ ਨੂੰ ਇੱਕ ਪ੍ਰਾਪਰਟੀ ਡੀਲਰ ਨੂੰ ਰਘੂਵੰਸ਼ੀ ਦੀ ਪਤਨੀ ਸੋਨਮ ਨਾਲ ਸਬੰਧਤ ਇੱਕ ਬਾਕਸ ਛੁਪਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ, ਜਿਸ ਨੂੰ ਉਸ ਨੇ ਪਿਛਲੇ ਮਹੀਨੇ ਕਤਲ ਤੋਂ ਬਾਅਦ ਇੰਦੌਰ ਦੇ ਇੱਕ ਫਲੈਟ ਵਿੱਚ ਲੁਕਾਇਆ ਸੀ।

ਪੂਰਬੀ ਖਾਸੀ ਹਿੱਲਜ਼ ਜ਼ਿਲ੍ਹੇ ਦੇ ਐਸਪੀ ਵਿਵੇਕ ਸਾਈਮ ਨੇ ਦੱਸਿਆ ਕਿ ਮੇਘਾਲਿਆ ਪੁਲੀਸ ਐਸਆਈਟੀ ਨੇ ਸ਼ਨੀਵਾਰ ਸ਼ਾਮ 7.30 ਵਜੇ ਦੇ ਕਰੀਬ ਮੱਧ ਪ੍ਰਦੇਸ਼ ਦੇ ਦੇਵਾਸ ਜ਼ਿਲ੍ਹੇ ਦੇ ਭੋਨਰਾਸਾ ਟੋਲ-ਗੇਟ ਤੋਂ ਸਿਲੋਮ ਜੇਮਸ ਨੂੰ ਗ੍ਰਿਫ਼ਤਾਰ ਕੀਤਾ, ਜਦੋਂ ਉਹ ਭੋਪਾਲ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਹ ਇੱਕ ਪ੍ਰਾਪਰਟੀ ਡੀਲਰ ਅਤੇ ਇੰਦੌਰ ਦੇ ਹੀਰਾ ਬਾਗ ਕਲੋਨੀ ਵਿੱਚ ਇੱਕ ਇਮਾਰਤ ਦਾ ਲੀਜ਼ਧਾਰਕ ਹੈ, ਜਿੱਥੇ ਸੋਨਮ ਠਹਿਰੀ ਸੀ ਅਤੇ ਘਟਨਾ ਤੋਂ ਬਾਅਦ ਆਪਣੇ ਨਾਲ ਲਏ ਗਹਿਣੇ ਅਤੇ ਹੋਰ ਚੀਜ਼ਾਂ ਰੱਖੀਆਂ ਸਨ। ਬਾਅਦ ਵਿੱਚ, ਐਸਆਈਟੀ ਨੇ ਅੱਜ ਸਵੇਰੇ 2 ਵਜੇ ਦੇ ਕਰੀਬ ਅਸ਼ੋਕ ਨਗਰ ਜ਼ਿਲ੍ਹੇ ਦੇ ਪਿੰਡ ਤੋਂ ਸੁਰੱਖਿਆ ਗਾਰਡ ਬੱਲਾ ਅਹੀਰਵਾਰ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕਿਹਾ ਕਿ ਦੋਵਾਂ ਨੂੰ ਇੰਦੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਅੱਗੇ ਦੀ ਜਾਂਚ ਲਈ ਸ਼ਿਲਾਂਗ ਲਿਜਾਣ ਲਈ ਟਰਾਂਜ਼ਿਟ ਰਿਮਾਂਡ ਮੰਗਿਆ ਜਾਵੇਗਾ।

Related posts

Delhi Liquor Scam: ਦਿੱਲੀ ਸ਼ਰਾਬ ਘੁਟਾਲੇ ‘ਚ ਹੁਣ ਤੇਲੰਗਾਨਾ ਦੇ ਮੁੱਖ ਮੰਤਰੀ ਦਾ ਨਾਂ ਆਇਆ ਸਾਹਮਣੇ, ਭਾਜਪਾ ਆਗੂ ਨੇ ਲਾਏ ਗੰਭੀਰ ਇਲਜ਼ਾਮ

On Punjab

ਫ਼ਤਹਿਵੀਰ ਦੇ ਨਾਂ ‘ਤੇ ਸੜਕ, ਪੰਜਾਬ ਸਰਕਾਰ ਦਾ ਫੈਸਲਾ

On Punjab

ਨੇਪਾਲ ਦੇ ‘Buddha Boy’ ਨੂੰ ਕੁੜੀਆਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਮਾਮਲੇ ‘ਚ 10 ਸਾਲ ਦੀ ਸਜ਼ਾ

On Punjab