66.27 F
New York, US
October 1, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਰਾਜਾ ਵੜਿੰਗ ਦੀ ਕੁਰਸੀ ਬਚੀ; ਚੰਨੀ ਚੋਣ ਮੰਚ ਦੇ ਮੰਚ

ਚੰਡੀਗੜ੍ਹ-  ਆਲ ਇੰਡੀਆ ਕਾਂਗਰਸ ਕਮੇਟੀ ਨੇ ਆਖ਼ਰਕਾਰ ਲੰਮੀ ਉਡੀਕ ਮਗਰੋਂ ਅੱਜ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਵਿੱਚ ਬਿਨਾਂ ਕੋਈ ਫੇਰਬਦਲ ਕੀਤੇ, ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚਾਰ ਪ੍ਰਮੁੱਖ ਕਮੇਟੀਆਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ ਹੁਣ ਤਿੰਨ ਵਰਕਿੰਗ ਪ੍ਰਧਾਨ ਕੰਮ ਕਰਨਗੇ, ਜਿਨ੍ਹਾਂ ਵਿੱਚ ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਕਾ ਅਤੇ ਸੰਗਤ ਸਿੰਘ ਗਿਲਜ਼ੀਆ ਦੇ ਨਾਮ ਸ਼ਾਮਲ ਹਨ। ਕਾਂਗਰਸ ਪ੍ਰਧਾਨ ਵੜਿੰਗ ਆਪਣੀ ਕੁਰਸੀ ਬਚਾਉਣ ਵਿੱਚ ਕਾਮਯਾਬ ਰਹੇ ਹਨ, ਪ੍ਰੰਤੂ ਖ਼ਾਸ ਗੱਲ ਇਹ ਹੈ ਕਿ ਸਭ ਤੋਂ ਅਹਿਮ ਚੋਣ ਪ੍ਰਚਾਰ ਕਮੇਟੀ ਦੀ ਵਾਗਡੋਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਗਈ ਹੈ।

ਕਾਂਗਰਸ ਹਾਈਕਮਾਂਡ ਨੇ ਪੰਜਾਬ ਚੋਣਾਂ ਤੋਂ ਪਹਿਲਾਂ ਕਿਸੇ ਅੰਦਰੂਨੀ ਕਲੇਸ਼ ਦੇ ਡਰੋਂ ਸਭ ਧੜਿਆਂ ਅਤੇ ਸੀਨੀਅਰ ਆਗੂਆਂ ਨੂੰ ਖ਼ੁਸ਼ ਕਰਨ ਦਾ ਯਤਨ ਕੀਤਾ ਹੈ। ਜਾਤੀ ਅਤੇ ਵਰਗਾਂ ਵਿੱਚ ਤਵਾਜ਼ਨ ਰੱਖਣ ਦੀ ਕੋਸ਼ਿਸ਼ ਕੀਤੀ ਗਈ ਹੈ। ਦੱਸਣਯੋਗ ਹੈ ਕਿ ਕਾਂਗਰਸ ਹਾਈਕਮਾਂਡ ਨੇ ਹਿਮਾਚਲ ਪ੍ਰਦੇਸ਼ ਚੋਣਾਂ ਤੋਂ ਪਹਿਲਾਂ ਸੁਖਵਿੰਦਰ ਸਿੰਘ ਸੁੱਖੂ ਨੂੰ ਵੀ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ ਸੀ। ਪਾਰਟੀ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਵੱਲੋਂ ਜਾਰੀ ਬਿਆਨ ਅਨੁਸਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਹੀ ਰਹਿਣਗੇ।

ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਚਰਨਜੀਤ ਸਿੰਘ ਚੰਨੀ ਨੂੰ ਲਾਇਆ ਗਿਆ ਹੈ ਅਤੇ ਇਸ ਅਹਿਮ ਕਮੇਟੀ ਦੀ ਚੇਅਰਮੈਨੀ ਇੱਕ ਦਲਿਤ ਚਿਹਰੇ ਨੂੰ ਸੌਂਪੀ ਗਈ ਹੈ, ਜਦੋਂ ਕਿ ਉਨ੍ਹਾਂ ਦੇ ਨਾਲ ਸਹਿ-ਚੇਅਰਮੈਨ ਰਾਣਾ ਗੁਰਜੀਤ ਸਿੰਘ, ਸੁਖਪਾਲ ਸਿੰਘ ਖਹਿਰਾ ਅਤੇ ਡਾ. ਧਰਮਵੀਰ ਗਾਂਧੀ ਨੂੰ ਲਾਇਆ ਗਿਆ ਹੈ। ਚੋਣ ਮੈਨੇਜਮੈਂਟ ਅਤੇ ਕੋਆਰਡੀਨੇਸ਼ਨ ਕਮੇਟੀ ਦੀ ਚੇਅਰਮੈਨੀ ਵਿਜੇ ਇੰਦਰ ਸਿੰਗਲਾ ਦੇ ਹਵਾਲੇ ਕੀਤੀ ਗਈ ਹੈ ਅਤੇ ਇਹ ਜ਼ਿੰਮੇਵਾਰੀ ਹਿੰਦੂ ਭਾਈਚਾਰੇ ਨੂੰ ਦਿੱਤੀ ਗਈ ਹੈ।

ਚੇਅਰਮੈਨ ਸਿੰਗਲਾ ਦੇ ਨਾਲ ਸਹਿ-ਚੇਅਰਮੈਨ ਵਜੋਂ ਸ੍ਰੀ ਓ ਪੀ ਸੋਨੀ, ਰਜ਼ੀਆ ਸੁਲਤਾਨਾ, ਕੁਲਜੀਤ ਸਿੰਘ ਨਾਗਰਾ, ਅੰਗਦ ਸਿੰਘ ਸੈਣੀ ਅਤੇ ਭਾਰਤ ਭੂਸ਼ਨ ਆਸ਼ੂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ। ਕੋਰ ਕਮੇਟੀ ਦਾ ਚੇਅਰਮੈਨ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਲਾਇਆ ਗਿਆ ਹੈ, ਜਦੋਂ ਕਿ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਸੰਸਦ ਮੈਂਬਰ ਡਾ. ਅਮਰ ਸਿੰਘ ਹੋਣਗੇ। ਮੈਨੀਫੈਸਟੋ ਕਮੇਟੀ ਵਿੱਚ ਸਹਿ-ਚੇਅਰਮੈਨ ਵਜੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਪਰਗਟ ਸਿੰਘ, ਹਰਦਿਆਲ ਸਿੰਘ ਕੰਬੋਜ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਸ਼ਾਮਲ ਕੀਤਾ ਗਿਆ ਹੈ।

Related posts

मुझे कुछ कहना है ,

Pritpal Kaur

ਕੀ ਕਾਂਗਰਸ ਬਚਾ ਸਕੇਗੀ ਆਪਣਾ ਸਿਆਸੀ ਕਿਲ੍ਹਾ ? ਆਪ ਲਈ ਇੱਜ਼ਤ ਦਾ ਸਵਾਲ, ਕਿਸ ਦੇ ਦਾਅਵਿਆਂ ਵਿੱਚ ਕਿੰਨੀ ਤਾਕਤ ?

On Punjab

45 ਦਿਨਾਂ ਦੇ ਮਾਸੂਮ ਨੇ ਹਰਾਇਆ ਕੋਰੋਨਾ, ਪੂਰੀ ਤਰ੍ਹਾਂ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਮਿਲੀ ਛੁੱਟੀ

On Punjab