ਪਟਿਆਲਾ- ਫਾਂਸੀ ਦੀ ਸਜ਼ਾ ਤਹਿਤ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਕਈ ਸਾਲਾਂ ਤੋਂ ਕੇਂਦਰ ਕੋਲ ਬਕਾਇਆ ਪਈ ਰਹਿਮ ਦੀ ਪਟੀਸ਼ਨ ਦੇ ਮਾਮਲੇ ‘ਤੇ ਵਿਚਾਰ ਚਰਚਾ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਵਿਦਵਾਨਾਂ ਦੀ ਮੀਟਿੰਗ ਅੱਜ ਪਟਿਆਲਾ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠਾਂ ਹੋਈ।
ਇਸ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਸੁਰਜੀਤ ਸਿੰਘ ਗੜ੍ਹੀ, ਗੁਰਚਰਨ ਸਿੰਘ ਗਰੇਵਾਲ, ਰਜਿੰਦਰ ਸਿੰਘ ਮਹਿਤਾ, ਅਮਰਜੀਤ ਸਿੰਘ ਚਾਵਲਾ, ਜਸਮੇਰ ਸਿੰਘ ਲਾਛੜੂ ਸਮੇਤ ਵੱਖ-ਵੱਖ ਵਿਦਵਾਨ ਜਿਵੇਂ ਹਰਦਿੱਤ ਸਿੰਘ, ਡਾ. ਬਲਕਾਰ ਸਿੰਘ, ਡਾ. ਕੇਹਰ ਸਿੰਘ, ਪਰਮਵੀਰ ਸਿੰਘ ਅਤੇ ਜਸਵਿੰਦਰ ਸਿੰਘ ਖੁਣ ਖੁਣ ਕਲਾਂ ਆਦਿ ਸ਼ਾਮਲ ਸਨ।