72.84 F
New York, US
June 13, 2026
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਰਾਜ ਪੱਧਰੀ ਸਾਇੰਸ ਸੈਮੀਨਾਰ ’ਚ ਵਿਦਿਆਰਥੀਆਂ ਨੇ ਲਿਆ ਹਿੱਸਾ ਰਾਜ ਪੱਧਰੀ ਸਾਇੰਸ ਸੈਮੀਨਾਰ ’ਚ ਵਿਦਿਆਰਥੀਆਂ ਨੇ ਲਿਆ ਹਿੱਸਾ

ਰਾਜ ਪੱਧਰੀ ਸਾਇੰਸ ਸੈਮੀਨਾਰ ’ਚ ਵਿਦਿਆਰਥੀਆਂ ਨੇ ਲਿਆ ਹਿੱਸਾ

ਡਿਪਟੀ ਚੀਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਦਫ਼ਤਰ ਡਾਇਰੈਕਟਰ ਵਿੱਦਿਅਕ ਖੋਜ ਅਤੇ ਸਿਖਲਾਈ ਪਰਿਸਦ, ਪੰਜਾਬ ਵੱਲੋਂ ਡਾਇਰੈਕਟਰ ਐੱਸਸੀਈਆਰਟੀ ਅਮਨਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਅਤੇ ਐਸਿਸਟੈਂਟ ਡਾਇਰੈਕਟਰ ਡਾ. ਅਮਨਦੀਪ ਕੌਰ ਦੀ ਦੇਖ-ਰੇਖ ਹੇਠ ਮੈਗਸੀਪਾ, ਚੰਡੀਗੜ੍ਹ ਵਿਖੇ ਆਰਟੀਫਿਸ਼ਨ ਇੰਟੈਲੀਜੈਂਸ, ਸੰਭਾਵਨਾਵਾਂ ਅਤੇ ਚਿੰਤਾਵਾਂ ਵਿਸ਼ੇ ’ਤੇ ਰਾਜ ਪੱਧਰੀ ਸਾਇੰਸ ਸੈਮੀਨਾਰ ਮੁਕਾਬਲੇ ਆਯੋਜਿਤ ਕਰਵਾਏ ਗਏ। ਇਸ ਸੈਮੀਨਾਰ ’ਚ 23 ਜ਼ਿਲ੍ਹਿਆਂ ਦੇ ਜ਼ਿਲ੍ਹਾ ਪੱਧਰ ਦੇ ਸਾਇੰਸ ਸੈਮੀਨਾਰ ਮੁਕਾਬਲਾ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਗਾਇਡ ਅਧਿਆਪਕਾਂ ਅਤੇ ਮਾਪਿਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ’ਚ ਡਾ. ਰਮਿੰਦਰਜੀਤ ਕੌਰ, ਐੱਸਆਰਪੀ (ਵਿਗਿਆਨ) ਨੇ ਸਮੂਹ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਜੀ ਆਇਆ ਕਿਹਾ। ਇਸ ਸਾਇੰਸ ਸੈਮੀਨਾਰ ਮੁਕਾਬਲੇ ’ਚ ਸੁਮੰਗਲ ਫਾਊਂਡੇਸ਼ਨ ਦੇ ਹਰੀਸ਼ ਅਤੇ ਉਨ੍ਹਾਂ ਦੀ ਟੀਮ ਵੱਲੋਂ ਵਿਸੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਸੁਮੰਗਲ ਫਾਊਂਡੇਸ਼ਨ ਦੇ ਅਸਵਿਨ ਜੈਆਚੰਦਰਨ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਆਰਟੀਫਿਸ਼ਲ ਇੰਟੈਲੀਜੈਂਸ ਦੀਆਂ ਅਜੋਕੇ ਸਮੇਂ ’ਚ ਸੰਭਨਾਵਾਂ ਅਤੇ ਚਿੰਤਾਵਾਂ ਅਤੇ ਚਨੌਤੀਆਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਇਸ ਮੁਕਾਬਲੇ ’ਚ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਸਕੂਲ ਆਫ਼ ਐਮੀਨੈਂਸ ਅਮਲੋਹ ਦੇ ਵਿਦਿਆਰਥੀ ਅਨੁਰਿਧ ਸ਼ਰਮਾ ਨੇ ਪਹਿਲਾ ਸਥਾਨ ਹਾਸਲ ਕੀਤਾ। ਦੂਸਰੇ ਸਥਾਨ ’ਤੇ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ, ਮਾਡਲ ਟਾਊਨ, ਪਟਿਆਲਾ ਦੀ ਵਿਦਿਆਰਥਣ ਅੰਮ੍ਰਿਤਾ ਸਿੰਘ ਅਤੇ ਤੀਸਰੇ ਸਥਾਨ ’ਤੇ ਅਜੀਤਸਰ ਸ.ਸ (ਕੰ), ਰਾਏਕੋਟ ਦੀ ਏਕਮਨੂਰ ਕੌਰ ਰਹੀ। ਇਸ ਪ੍ਰੋਗਰਾਮ ’ਚ ਸ਼੍ਰੀਮਤੀ ਰੀਮਾ ਸ਼ਰਮਾ, ਸ਼੍ਰੀਮਤੀ ਅਰਚਨਾ ਸੈਣੀ, ਸ਼੍ਰੀਮਤੀ ਮਨਜ਼ਿੰਦਰ ਕੌਰ, ਸ਼੍ਰੀਮਤੀ ਕਮਲਦੀਪ ਕੌਰ ਦੁਆਰਾ ਜੱਜ ਦੀ ਭੂਮਿਕਾ ਨਿਭਾਈ ਗਈ। ਸਟੇਜ ਸਕੱਤਰ ਦੀ ਭੂਮਿਕਾ ਸ਼੍ਰੀਮਤੀ ਮਨਮੀਤ ਕੌਰ ਦੁਆਰਾ ਨਿਭਾਈ ਗਈ। ਮੁਕਾਬਲੇ ਦੌਰਾਨ ਸਮੂਹ ਵਿਦਿਆਰਥੀਆਂ ਅਤੇ ਗਾਇਡ ਅਧਿਆਪਕਾਂ ਨੂੰ ਸਰਟੀਫ਼ਿਕੇਟ ਵੀ ਦਿੱਤੇ ਗਏ। ਇਸ ਮੁਕਾਬਲੇ ’ਚ ਪਹਿਲੇ ਸਥਾਨ ’ਤੇ ਰਹਿਣ ਵਾਲਾ ਵਿਦਿਆਰਥੀ 20 ਨਵੰਬਰ 2024 ਨੂੰ ਨਹਿਰੂ ਸਾਇੰਸ ਸੈਂਟਰ, ਮੁੰਬਈ ’ਚ ਹੋਣ ਵਾਲੇ ਰਾਸ਼ਟਰੀ ਸਾਇੰਸ ਸੈਮੀਨਾਰ ਮੁਕਾਬਲੇ ’ਚ ਭਾਗ ਲਵੇਗਾ।

Related posts

ਅਮਰੀਕੀ ਡਾਲਰ ਦੇਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲਾ ਗਿਰੋਹ ਗ੍ਰਿਫਤਾਰ

On Punjab

‘ਉਹ ਦਿਨ ਦੂਰ ਨਹੀਂ, ਜਦੋਂ ਮਾਓਵਾਦੀ ਹਿੰਸਾ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ’: ਮੋਦੀ

On Punjab

ਪਾਇਲਟ ਸੁਮਿਤ ਸੱਭਰਵਾਲ ਦੇਹ ਨੂੰ ਅੰਤਿਮ ਰਸਮਾਂ ਲਈ ਮੁੰਬਈ ਲਿਆਂਦਾ

On Punjab