PreetNama
ਸਮਾਜ/Social

ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਵੱਡੀ ਰਾਹਤ

ਚੰਡੀਗੜ੍ਹ: ਪੰਚਕੁਲਾ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਜ਼ਮਾਨਤ ਦੇ ਦਿੱਤੀ ਹੈ। ਪਿਛਲੇ ਦਿਨੀਂ ਹੀ ਹਨੀਪ੍ਰੀਤ ‘ਤੇ ਦਰਜ ਐਫਆਈਆਰ ਤੋਂ ਦੇਸ਼ ਧ੍ਰੋਹ ਦੀ ਧਾਰਾ ਹਟਾਈ ਗਈ ਸੀ ਤੇ ਬੁੱਧਵਾਰ ਨੂੰ ਪੰਚਕੁਲਾ ਦੀ ਅਦਾਲਤ ਨੇ ਹਨੀਪ੍ਰੀਤ ਨੂੰ ਜ਼ਮਾਨਤ ਦੇ ਦਿੱਤੀ ਹੈ।

ਯਾਦ ਰਹੇ 2017 ਵਿੱਚ ਪੰਚਕੁਲਾ ਵਿੱਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਸੁਣਾਈ ਗਈ ਤਾਂ ਉਸ ਦੇ ਪੈਰੋਕਾਰਾਂ ਨੇ ਪੰਚਕੁਲਾ ਵਿੱਚ ਹਿੰਸਾ ਭੜਕਾਈ ਸੀ। ਹਨੀਪ੍ਰੀਤ ਨੂੰ ਹਿੰਸਾ ਭੜਕਾਉਣ ਦੇ ਮਾਮਲੇ ਵਿੱਚ ਸਜ਼ਾ ਸੁਣਾਈ ਗਈ ਸੀ।

Related posts

ਆਵਾਰਾ ਕੁੱਤਿਆਂ ਨੇ ਘੇਰੇ ਰਾਹ

On Punjab

ਕੇਜਰੀਵਾਲ, ਮਾਨ ਖ਼ਿਲਾਫ਼ 100 ਕਰੋੜ ਦਾ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਾਂਗਾ: ਵਰਮਾ

On Punjab

ਮੁੱਖ ਮੰਤਰੀ ਵੱਲੋਂ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ*

On Punjab