62.8 F
New York, US
May 17, 2024
PreetNama
ਰਾਜਨੀਤੀ/Politics

ਰਾਹੁਲ ਗਾਂਧੀ ਦੇ ਅਸਤੀਫੇ ਮਗਰੋਂ ਪ੍ਰਿਅੰਕਾ ਗਾਂਧੀ ਨੇ ਕਹੀ ਵੱਡੀ ਗੱਲ

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਅਸਤੀਫੇ ਮਗਰੋਂ ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਨੇ ਤਾਰੀਫ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੋ ਰਾਹੁਲ ਨੇ ਕੀਤਾ ਅਜਿਹਾ ਕਰਨ ਦੀ ਹਿੰਮਤ ਕੁਝ ਹੀ ਲੋਕਾਂ ਵਿੱਚ ਹੁੰਦੀ ਹੈ। ਪ੍ਰਿਅੰਕਾ ਨੇ ਟਵੀਟ ਕਰਕੇ ਇਹ ਗੱਲ਼ ਕਹੀ ਹੈ। ਇਸ ਦੇ ਨਾਲ ਹੀ ਕਾਂਗਰਸ ਦੇ ਸੀਨੀਅਰ ਲੀਡਰ ਅਹਿਮਦ ਪਟੇਲ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਹਮੇਸ਼ਾਂ ਉਨ੍ਹਾਂ ਦੇ ਲੀਡਰ ਰਹਿਣਗੇ। ਉਨ੍ਹਾਂ ਕਿਹਾ ਕਿ ਰਾਹੁਲ ਜੀ ਦਾ ਅਸਤੀਫਾ ਮੰਦਭਾਗਾ ਹੈ। ਸਭ ਇਸ ਹਾਰ ਲਈ ਜਵਾਬਦੇਹ ਹਨ।ਲੋਕ ਸਭਾ ਚੋਣਾਂ ਵਿੱਚ ਮਿਲੀ ਨਮੋਸ਼ੀਜਨਕ ਹਾਰ ਲਈ ਕਾਂਗਰਸ ਪ੍ਰਧਾਨ ਵਜੋਂ ਜ਼ਿੰਮੇਵਾਰੀ ਲੈਂਦਿਆਂ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਅਧਿਕਾਰਤ ਤੌਰ ’ਤੇ ਪ੍ਰਧਾਨਗੀ ਛੱਡਣ ਦਾ ਐਲਾਨ ਕੀਤਾ ਹੈ। ਰਾਹੁਲ ਪਿਛਲੇ ਕਈ ਦਿਨਾਂ ਤੋਂ ਅਹੁਦਾ ਛੱਡਣ ਲਈ ਬਜ਼ਿੱਦ ਸਨ, ਹਾਲਾਂਕਿ ਉਹ ਕਾਂਗਰਸ ਵਰਕਿੰਗ ਕਮੇਟੀ ਅੱਗੇ ਆਪਣਾ ਅਸਤੀਫ਼ਾ ਪਹਿਲਾਂ ਹੀ ਰੱਖ ਚੁੱਕੇ ਸਨ। ਰਾਹੁਲ ਦੇ ਇਸ ਸੱਜਰੇ ਐਲਾਨ ਨਾਲ ਨਵਾਂ ਕਾਂਗਰਸ ਪ੍ਰਧਾਨ ਥਾਪਣ ਲਈ ਰਾਹ ਪੱਧਰਾ ਹੋ ਗਿਆ ਹੈਰਾਹੁਲ ਨੇ ਖੁੱਲ੍ਹੀ ਚਿੱਠੀ, ਜੋ ਉਨ੍ਹਾਂ ਮਗਰੋਂ ਟਵਿੱਟਰ ’ਤੇ ਵੀ ਸਾਂਝੀ ਕੀਤੀ, ਵਿੱਚ ਕਿਹਾ ਕਿ ਹੁਣ ਉਹ ਕਾਂਗਰਸ ਦੇ ਪ੍ਰਧਾਨ ਨਹੀਂ ਹਨ। ਰਾਹੁਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਆਰਐਸਐਸ ਖਿਲਾਫ਼ ਛੇੜੀ ਲੜਾਈ ਵਿੱਚ ਇਕੱਲਿਆਂ ਰਹਿਣ ਦੇ ਬਾਵਜੂਦ ਉਨ੍ਹਾਂ ਨੂੰ ਇਸ ਗੱਲ ’ਤੇ ਮਾਣ ਹੈ। ਉਂਜ ਰਾਹੁਲ ਨੇ ਕਿਹਾ ਕਿ ਅਜਿਹੀ ਪਾਰਟੀ, ਜਿਸ ਦੀਆਂ ਕਦਰਾਂ ਕੀਮਤਾਂ ਤੇ ਆਦਰਸ਼ਾਂ ਨੇ ‘ਇਸ ਖੂਬਸੂਰਤ ਰਾਸ਼ਟਰ ਦੀ ਜਿੰਦ-ਜਾਨ’ ਵਜੋਂ ਸੇਵਾ ਕੀਤੀ ਹੈ, ਦੀ ਖਿਦਮਤ ਕਰਨਾ ਮਾਣ ਵਾਲੀ ਗੱਲ ਸੀ।

Related posts

ਟੀ-ਸ਼ਰਟ ‘ਚ ਠੰਢ ਮਹਿਸੂਸ ਨਹੀਂ ਹੁੰਦੀ? ਰਿਪੋਰਟਰ ਨੇ ਪੁੱਛਿਆ ਸਵਾਲ, ਰਾਹੁਲ ਗਾਂਧੀ ਨੇ ਦਿੱਤਾ ਮਜ਼ਾਕੀਆ ਜਵਾਬ

On Punjab

ਆਰਥਿਕਤਾ ਦੀ ਨਾ ਲਓ ਟੈਨਸ਼ਨ, ਜਿੱਥੇ ਜਿਆਦਾਤਰ ਮਾਮਲੇ ਉੱਥੇ ਜਾਰੀ ਰਹੇਗਾ ਲੌਕਡਾਊਨ : PM ਮੋਦੀ

On Punjab

ਯੋਗੀ ‘ਤੇ ਪ੍ਰਿਅੰਕਾ ਨੇ ਨਿਸ਼ਾਨਾ ਸਾਧਦੇ ਹੋਏ ਕਿਹਾ, ਪੀਪੀਈ ਕਿੱਟ ਘੁਟਾਲੇ ਦੇ ਦੋਸ਼ੀਆਂ ‘ਤੇ ਕਦੋਂ ਕੀਤੀ ਜਾਵੇਗੀ ਕਾਰਵਾਈ?

On Punjab