PreetNama
ਰਾਜਨੀਤੀ/Politics

ਰਾਹੁਲ ਵੱਲੋਂ ਚੰਨੀ ਨੂੰ ਸੀਐੱਮ ਚਿਹਰਾ ਐਲਾਨਣ ‘ਤੇ ਡਾ. ਨਵਜੋਤ ਕੌਰ ਸਿੱਧੂ ਨੇ ਦਿੱਤਾ ਵੱਡਾ ਬਿਆਨ

ਨਵਜੋਤ ਸਿੰਘ ਸਿੱਧੂ ਨੇ ਭਾਵੇਂ ਕਾਂਗਰਸ ਹਾਈਕਮਾਂਡ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਦੇ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੇ ਫੈਸਲੇ ਨੂੰ ਠੀਕ ਕਿਹਾ ਹੋਵੇ ਪਰ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਇਸ ਨਾਲ ਸਹਿਮਤ ਨਹੀਂ ਹਨ। ਉਨ੍ਹਾਂ ਹਾਈਕਮਾਂਡ ਦੇ ਫੈਸਲੇ ’ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਰਾਹੁਲ ਗਾਂਧੀ ਨੂੰ ਗੁੰਮਰਾਹ ਕੀਤਾ ਗਿਆ ਹੈ। ਉਹ ਸਿੱਧੂ ਦੇ ਹੱਕ ‘ਚ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਸੀਐੱਮ ਦਾ ਸਹੀ ਚਿਹਰਾ ਹਨ। ਉਨ੍ਹਾਂ ਚੰਨੀ ਨੂੰ ਗਰੀਬ ਸਮਝਣ ਤੋਂ ਵੀ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਕੋਲ ਸਾਡੇ ਨਾਲੋਂ ਜ਼ਿਆਦਾ ਦੌਲਤ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਹੁਦੇ ਲਈ ਨਾਂ ਦਾ ਐਲਾਨ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਪੜ੍ਹਾਈ, ਕੰਮ, ਇਮਾਨਦਾਰੀ ਨੂੰ ਦੇਖਣਾ ਚਾਹੀਦਾ ਸੀ। ਕਾਂਗਰਸ ‘ਚ ਇਸ ਅਹੁਦੇ ਲਈ ਸਿੱਧੂ ਸਹੀ ਉਮੀਦਵਾਰ ਸਨ। ਉਹ ਇਹ ਸਭ ਇਸ ਲਈ ਨਹੀਂ ਕਹਿ ਰਹੀ ਕਿਉਂਕਿ ਉਹ ਉਨ੍ਹਾਂ ਦੇ ਪਤੀ ਹਨ, ਪਰ ਉਨ੍ਹਾਂ ਦਾ ਮਾਡਲ ਬਹੁਤ ਵਧੀਆ ਹੈ। ਜੇਕਰ ਉਹ ਮੁੱਖ ਮੰਤਰੀ ਬਣ ਜਾਂਦੇ ਤਾਂ ਪੰਜਾਬ ਦੀਆਂ ਸਮੱਸਿਆਵਾਂ ਛੇ ਮਹੀਨਿਆਂ ਵਿੱਚ ਹੱਲ ਹੋ ਜਾਣੀਆਂ ਸਨ।

Related posts

ਹੜ੍ਹ ਦੌਰਾਨ ਲਾਪਤਾ ਵਿਅਕਤੀ ਦੀ ਲਾਸ਼ ਮਿਲੀ

On Punjab

ਨਵਜੋਤ ਸਿੱਧੂ ਦੇ ਹੱਕ ‘ਚ ਅੰਮ੍ਰਿਤਾ ਵੜਿੰਗ ਨੇ ਪਾਈ ਪੋਸਟ, ਹੋ ਰਹੇ ਚਾਰੇ ਪਾਸੇ ਚਰਚੇ

On Punjab

ਫਿਲੌਰ ’ਚ ਅੰਬੇਡਕਰ ਦੇ ਬੁੱਤ ਦੁਆਲੇ ਲੱਗੇ ਸ਼ੀਸ਼ੇ ਦੀ ਭੰਨ-ਤੋੜ, ਐਸ.ਐਫ.ਜੇ. ਨੇ ਲਈ ਜ਼ਿੰਮੇਵਾਰੀ

On Punjab