PreetNama
ਖਾਸ-ਖਬਰਾਂ/Important News

ਰਿਪਬਲਿਕ ਪਾਰਟੀ ਦੇ ਗੜ੍ਹ ਜੌਰਜੀਆ ‘ਤੇ ਬਾਇਡਨ ਦੀ ਜਿੱਤ, ਜਾਣੋ ਨਤੀਜੇ ਆਉਣ ‘ਚ ਇੰਨਾ ਸਮਾਂ ਕਿਉਂ ਲੱਗਿਆ

ਵਾਸ਼ਿੰਗਟਨ: ਡੈਮੋਕ੍ਰੇਟਿਕ ਪਾਰਟੀ ਦੇ ਜੋਅ ਬਾਇਡਨ ਨੇ ਰਿਪਬਲੀਕਨ ਪਾਰਟੀ ਦੇ ਗੜ੍ਹ ਜਾਰਜੀਆ ਤੋਂ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਬਾਇਡਨ 1992 ਤੋਂ ਬਾਅਦ ਇਸ ਖਾਸ ਰਾਜ ਨੂੰ ਜਿੱਤਣ ਵਾਲੇ ਪਹਿਲੇ ਡੈਮੋਕ੍ਰੇਟ ਬਣ ਗਏ ਹਨ। 7 ਨਵੰਬਰ ਨੂੰ ਬਾਇਡਨ ਨੇ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਜਿੱਤ ਦਾ ਐਲਾਨ ਕੀਤਾ ਸੀ। ਹਾਲਾਂਕਿ, ਟਰੰਪ ਨੇ ਅਜੇ ਤਕ ਹਾਰ ਸਵੀਕਾਰ ਨਹੀਂ ਕੀਤੀ ਹੈ ਤੇ ਵੋਟਿੰਗ ਵਿੱਚ ਧਾਂਦਲੀ ਦਾ ਦੋਸ਼ ਲਾਉਂਦਿਆਂ ਅਦਾਲਤ ‘ਚ ਚੁਣੌਤੀ ਦਿੱਤੀ ਹੈ।

ਨਤੀਜੇ ਆਉਣ ‘ਚ ਇੰਨਾ ਸਮਾਂ ਕਿਉਂ ਲੱਗਾ:

ਦਰਅਸਲ, ਰਾਸ਼ਟਰਪਤੀ ਡੋਨਾਲਡ ਟਰੰਪ ਦੇ ਖੇਮੇ ਵੱਲੋਂ ਇਤਰਾਜ਼ ਜਤਾਉਣ ਮਗਰੋਂ ਜਾਰਜੀਆ ਵਿਚ ਦੁਬਾਰਾ ਵੋਟਾਂ ਦੀ ਗਿਣਤੀ ਕੀਤੀ ਗਈ। ਅਧਿਕਾਰੀ ਮਸ਼ੀਨਾਂ ਦੀ ਬਜਾਏ ਹੱਥਾਂ ਨਾਲ ਤਕਰੀਬਨ 50 ਲੱਖ ਵੋਟਾਂ ਦੀ ਗਿਣਤੀ ਕਰ ਰਹੇ ਸੀ, ਜਿਸ ਵਿੱਚ ਕਈ ਦਿਨ ਲੱਗ ਗਏ। ਇਸ ਵਿੱਚ ਡੈਮੋਕ੍ਰੇਟਿਕ ਪਾਰਟੀ ਦੇ ਬਾਇਡੇਨ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਮੁਕਾਬਲੇ 12,284 ਵੋਟਾਂ ਨਾਲ ਜਿੱਤ ਹਾਸਲ ਕੀਤੀ। ਬਾਇਡਨ ਮੁੜ ਹੋਈ ਵੋਟਾਂ ਦੀ ਗਿਣਤੀ ‘ਚ ਲਗਪਗ 14,000 ਵੋਟਾਂ ਨਾਲ ਅੱਗੇ ਸੀ।

ਜਾਰਜੀਆ ਦੇ ਸੈਕਟਰੀ ਸਟੇਟ ਬ੍ਰਾਂਡ ਰਾਫੇਨਸਪਾਰਗਰ ਨੇ ਵੀਰਵਾਰ ਨੂੰ ਕਿਹਾ, “ਜਾਰਜੀਆ ਦੇ ਪਹਿਲੇ ਰਾਜ ਵਿਆਪੀ ਇਤਿਹਾਸਕ ਆਡਿਟ ਨੇ ਪੁਸ਼ਟੀ ਕੀਤੀ ਹੈ ਕਿ ਰਾਜ ਦੀ ਨਵੀਂ ਸੁਰੱਖਿਅਤ ਵੋਟਿੰਗ ਪ੍ਰਣਾਲੀ ਨੇ ਸਹੀ ਗਿਣਤੀਆਂ ਦੇ ਨਤੀਜੇ ਦਿੱਤੇ ਹਨ।” ਇਸ ਤੋਂ ਪਹਿਲਾਂ 1992 ਵਿਚ ਬਿਲ ਕਲਿੰਟਨ ਜਾਰਜੀਆ ਤੋਂ ਜਿੱਤੇ ਸੀ। ਅਧਿਕਾਰੀਆਂ ਨੇ ਕਿਹਾ ਕਿ ਆਡਿਟ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ 3 ਨਵੰਬਰ ਦੀਆਂ ਚੋਣਾਂ ਵਿੱਚ ਕੋਈ ਧੋਖਾਧੜੀ ਜਾਂ ਬੇਨਿਯਮੀਆਂ ਨਹੀਂ ਹੋਈ

Related posts

Jio ਦਾ ਨਵਾਂ ਵਾਊਚਰ ਪਲਾਨ, ਸਿਰਫ਼ 601 ਰੁਪਏ ’ਚ ਮਿਲੇਗਾ ਇੱਕ ਸਾਲ ਲਈ ਅਨਲਿਮਟਿਡ ਡੇਟਾ

On Punjab

ਭਾਜਪਾ ’ਚ ਸਾਧਾਰਨ ਪਰਿਵਾਰਾਂ ਦੇ ਲੋਕ ਵੀ ਬਣ ਸਕਦੇ ਨੇ ਪ੍ਰਧਾਨ ਮੰਤਰੀ: ਨੱਢਾ ਪਾਰਟੀ ਦੀ ਆਨਲਾਈਨ ਮੈਂਬਰਸ਼ਿਪ ਮੁਹਿੰਮ ਸਬੰਧੀ ਸਮਾਰੋਹ ਨੂੰ ਕੀਤਾ ਸੰਬੋਧਨ

On Punjab

ਨਿਊਯਾਰਕ ਚ ਸਜੇਗਾ ਵਿਸ਼ਾਲ ਨਗਰ ਕੀਰਤਨ

On Punjab