77.31 F
New York, US
September 11, 2026
PreetNama
ਸਮਾਜ/Social

ਰਿਸ਼ਤਾ ਦੋਸਤੀ ਦਾ

ਨਾਮ ਦੋਸਤੀ ਕਹਿਣ ਨੂੰ ਬੜਾ ਸੌਖਾ,
ਐਪਰ ਗਹਿਰਾ ਹੈ ਗਹਿਰੇ ਤਲਾਅ ਵਰਗਾ ।
ਇਹ ਦੇ ਵਿਚ ਟਿਕਾਉ ਹੈ ਝੀਲ ਜੇਹਾ,
ਇਹਦਾ ਵਹਿਣ  ਹੈ ਵਹਿੰਦੇ ਦਰਿਆ ਵਰਗਾ।
ਠੰਡਕ ਇਹਦੇ ‘ਚ,  ਚੰਨ ਦੀ ਚਾਨਣੀ ਜਹੀ,
ਨਿੱਘ ਇਹਦੇ ‘ਚ ਸੂਰਜ  ਦੇ ਤਾਅ ਵਰਗਾ !
ਸੀਨੇ ਵਿੱਚ ਇੱਕ ਠੰਢ ਜਹੀ ਪਾ ਜਾਂਦਾ ,
ਠੰਢੇ ਪਰਬਤੋਂ ਆਈ ਹਵਾਅ ਵਰਗਾ ।
ਰਿਸ਼ਤਾ ਇਹ, ਹੈ ਕੇਹਾ ਅਜੀਬ ਰਿਸ਼ਤਾ,
ਕਿਸੇ ਰਾਹੀ ਨੂੰ ਲੱਭ ਜਾਏ ਛਾਂ ਜਿੱਦਾਂ ।
ਕਿਸੇ ਨਾਰ ਨੂੰ ਮਿਲ ਪਏ ਕੰਤ ਜਿਦਾਂ,
ਕਿਸੇ ਧੀ ਨੂੰ ਮਿਲ ਪਏ ਮਾਂ ਜਿੱਦਾਂ ।
ਖਾਬ ਵਿੱਚ ਜਿਉਂ ਕਿਸੇ ਦੀ ਜਾਗ ਖੁੱਲ੍ਹ ਜਏ ,
ਤੁਰਨ ਲੱਗਦਾ ਆਪ ਮੁਹਾਰਾ ਹੈ ਇਹ ।
ਆਪਣੀ ਮੈਂ ਨੂੰ ਪੈਰਾਂ ਵਿਚ ਥਾਂ ਦੇਵੇ,
ਤੂੰ ਵਾਸਤੇ ਉੱਚਾ ਚੁਬਾਰਾ ਹੈ ਇਹ ।
ਪੈਂਦੀ ਨਜ਼ਰ ਹੈ ਜਦੋਂ ਜ਼ਮਾਨਿਆਂ ਦੀ ,
ਮਨ ਡਿੱਕੋ ਡੋਲੇ  ਖਾਵਣ ਲੱਗ ਜਾਂਦਾ ।
ਬੱਦਲ ਗਮਾਂ ਦੇ ਆਣ ਕੇ ਘੇਰ ਲੈਂਦੇ ,
ਵਰ੍ਹਨ ਅੱਖੀਆਂ ਚੋਂ ਸਾਵਣ ਲੱਗ ਜਾਂਦਾ ।
ਕੰਵਲ ਹੁੰਦੇ ਨੇ ਸੋਦੇ ਇਹ ਦਿਲਾਂ ਵਾਲੇ ,
ਮਿਲਦੇ ਮੁੱਲ ਨਾ ਕਿਸੇ ਬਾਜ਼ਾਰ ਵਿੱਚੋਂ ।
ਇਨ੍ਹਾਂ ਫੁੱਲਾਂ ਦੀ ਕਰੀਏ ਨਾ ਕਦਰ ਜੇਕਰ ,
ਉੱਡ ਜਾਂਦੀ ਹੈ ਮਹਿਕ  ਗੁਲਜ਼ਾਰ ਵਿੱਚੋਂ ।
–ਕੰਵਲ ਕੌਰ ਜੀਰਾ–

Related posts

ਡੋਨਾਲਡ ਟਰੰਪ ਨੇ ਈਰਾਨੀਆਂ ਨੂੰ ‘ਸਰਕਾਰ ਦਾ ਕੰਟਰੋਲ ਆਪਣੇ ਹੱਥ ਵਿੱਚ ਲੈਣ’ ਦੀ ਕੀਤੀ ਅਪੀਲ

On Punjab

ਹੁਣ ਤੱਕ ਦਾ ਸਭ ਤੋਂ ਗਰਮ ਸਾਲ ਰਿਹਾ 2024

On Punjab

ਲਾਰੈਂਸ ਬਿਸ਼ਨੋਈ ਦੇ ਨਾਂ ਤੋਂ ਸਲਮਾਨ ਖ਼ਾਨ ਨੂੰ ਫਿਰ ਮਿਲੀ ਧਮਕੀ, ‘ਸਾਡੇ ਮੰਦਰ ‘ਚ ਮਾਫ਼ੀ ਮੰਗੋ ਜਾਂ 5 ਕਰੋੜ ਦਿਉ’ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਅਦਾਕਾਰ ਸਲਮਾਨ ਖ਼ਾਨ ਲਗਾਤਾਰ ਸੁਰਖੀਆਂ ਵਿਚ ਹਨ। ਕੁਝ ਸਮਾਂ ਪਹਿਲਾਂ ਇਕ ਨੌਜਵਾਨ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਸਲਮਾਨ ਨੂੰ ਧਮਕੀ ਦਿੱਤੀ ਸੀ, ਨਾਲ ਹੀ ਉਸ ਨੇ 5 ਕਰੋੜ ਰੁਪਏ ਦੀ ਫਿਰੌਤੀ ਵੀ ਮੰਗੀ ਸੀ। ਇਸ ਨੌਜਵਾਨ ਨੂੰ ਪੁਲਿਸ ਨੇ ਜਮਸ਼ੇਦਪੁਰ ਤੋਂ ਗ੍ਰਿਫ਼ਤਾਰ ਕੀਤਾ ਸੀ।

On Punjab