PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਰੂਸ ਵੱਲੋਂ ਯੂਕਰੇਨ ’ਤੇ ਡਰੋਨ ਤੇ ਮਿਜ਼ਾਈਲ ਹਮਲਾ; ਕਈ ਜ਼ਖ਼ਮੀ

ਮਾਸਕੋ- ਰੂਸ ਨੇ ਬੀਤੀ ਦੇਰ ਰਾਤ ਯੂਕਰੇਨ ਦੇ ਵੱਡੇ ਸ਼ਹਿਰ ਖਾਰਕੀਵ ਵਿਚ ਵੱਡੀ ਗਿਣਤੀ ਵਿਚ ਡਰੋਨ ਤੇ ਮਿਜ਼ਾਈਲਾਂ ਦਾਗੀਆਂ ਜਿਸ ਕਾਰਨ ਕਈ ਯੂਕਰੇਨੀ ਨਾਗਰਿਕ ਜ਼ਖ਼ਮੀ ਹੋ ਗਏ। ਯੂਕਰੇਨ ਨੇ ਕਿਹਾ ਹੈ ਕਿ ਰੂਸ ਨੇ ਬਿਨਾਂ ਕਿਸੇ ਭੜਕਾਹਟ ਤੋਂ ਕਾਰਵਾਈ ਕੀਤੀ ਹੈ।

ਉਸ ਨੇ ਕਿਹਾ ਕਿ ਇਹ ਫੌਜੀ ਹਮਲਾ ਨਹੀਂ ਸੀ ਤੇ ਨਾ ਹੀ ਫੌਜੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੇਂਸਕੀ ਨੇ ਕਿਹਾ ਕਿ ਰੂਸ ਵਲੋਂ ਉਦੋਂ ਹਮਲਾ ਕੀਤਾ ਜਾਂਦਾ ਹੈ ਜਦੋਂ ਯੂਕਰੇਨੀ ਨਾਗਰਿਕ ਆਪਣੇ ਘਰਾਂ ਵਿਚ ਸੌਂ ਰਹੇ ਹੁੰਦੇ ਹਨ।

ਯੂਕਰੇਨ ਨੇ ਅੱਜ ਰੂਸੀ ਸ਼ਹਿਰ ਨੋਵੋਰੋਸਿਯਸਿਕ ਵਿਚ ਡਰੋਨ ਹਮਲਾ ਕੀਤਾ ਜਿਸ ਕਾਰਨ ਪੰਜ ਜਣੇ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਰੂਸ ਦੇ ਇਸ ਬੰਦਰਗਾਹ ਵਾਲੇ ਸ਼ਹਿਰ ਦੇ ਮੇਅਰ ਨੇ ਇਥੇ ਐਮਰਜੈਂਸੀ ਲਾ ਦਿੱਤੀ ਹੈ। ਮੇਅਰ ਐਂਡਰਿਆ ਨੇ ਇਸ ਤੋਂ ਬਾਅਦ ਨੁਕਸਾਨੇ ਖੇਤਰ ਦਾ ਜਾਇਜ਼ਾ ਲਿਆ ਤੇ ਆਪਣੇ ਅਧਿਕਾਰੀਆਂ ਨੂੰ ਐਮਰਜੈਂਸੀ ਲਾਉਣ ਸਬੰਧੀ ਹੁਕਮ ਸੁਣਾਏ। ਉਨ੍ਹਾਂ ਦੱਸਿਆ ਕਿ ਇਸ ਹਮਲੇ ਵਿਚ ਇਕ ਔਰਤ ਦੀ ਹਾਲਤ ਗੰਭੀਰ ਹੈ ਜੋ ਜ਼ੇਰੇ ਇਲਾਜ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਯੂਕਰੇਨ ਨੇ ਦੋਸ਼ ਲਾਇਆ ਸੀ ਕਿ ਰੂਸ ਨੇ ਯੂਕਰੇਨ ’ਤੇ ਡਰੋਨ ਤੇ ਮਿਜ਼ਾਈਲਾਂ ਦਾਗੀਆਂ ਸਨ। ਦੋਵੇਂ ਦੇਸ਼ ਇਕ ਦੂਜੇ ’ਤੇ ਹਮਲੇ ਕਰਨ ਦਾ ਦੋਸ਼ ਲਾ ਰਹੇ ਹਨ। ਉਹ ਕਹਿ ਰਹੇ ਹਨ ਕਿ ਉਨ੍ਹਾਂ ਦੇ ਫੌਜੀ ਟਿਕਾਣਿਆਂ ਦੀ ਥਾਂ ਰਿਹਾਇਸ਼ੀ ਖੇਤਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

Related posts

Shah Rukh Khan ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ, ਮੁੰਬਈ ਪੁਲਿਸ ਨੇ ਪੁੱਛਗਿੱਛ ਦੌਰਾਨ ਖੋਲ੍ਹੇ ਕਈ ਰਾਜ਼

On Punjab

🔴 ਪੰਜਾਬ ਜ਼ਿਮਨੀ ਚੋਣਾਂ ਲਾਈਵ: ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ, 3 ਵਜੇ ਤੱਕ 49.61 ਫ਼ੀਸਦ ਪੋਲਿੰਗ

On Punjab

ਬੱਦਲ

Pritpal Kaur