PreetNama
ਖਾਸ-ਖਬਰਾਂ/Important News

ਰੇਲਵੇ ਗੇਟਮੈਨ ਦੇ ਰਿਹਾ ਸੀ ਪਾਕਿਸਤਾਨੀਆਂ ਨੂੰ ਭੇਤ, ਕੇਸ ਦਰਜ

ਅੰਮ੍ਰਿਤਸਰ: ਜ਼ਿਲ੍ਹੇ ਦੀ ਘਰਿੰਡਾ ਪੁਲਿਸ ਨੇ ਰਾਮਕੇਸ਼ਵਰ ਨਾਂ ਦੇ ਨੌਜਵਾਨ ਖ਼ਿਲਾਫ਼ ਪਾਕਿਸਤਾਨੀ ਏਜੰਟ ਹੋਣ ਦੇ ਇਲਜ਼ਾਮ ਹੇਠ ਕੇਸ ਦਰਜ ਕਰ ਲਿਆ ਹੈ। ਅਟਾਰੀ ਰੇਲਵੇ ਸਟੇਸ਼ਨ ‘ਤੇ ਤਾਇਨਾਤ ਰਾਮਕੇਸ਼ਵਰ ‘ਤੇ ਇਲਜ਼ਾਮ ਹੈ ਕਿ ਉਹ ਸੀਮਾ ਸੁਰੱਖਿਆ ਬਲ ਦੀ ਖ਼ੁਫ਼ੀਆ ਜਾਣਕਾਰੀ ਲੀਕ ਕੀਤੀ ਹੈ। ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਮਨਮੀਤ ਸਿੰਘ ਸੰਧੂ ਨੇ ਦੱਸਿਆ ਕਿ ਸਟੇਸ਼ਨ ‘ਤੇ ਗੇਟਮੈਨ ਵਜੋਂ ਤਾਇਨਾਤ ਰਾਮਕੇਸ਼ਵਰ ਬੀਐਸਐਫ ਦੀ ਖ਼ੁਫ਼ੀਆ ਜਾਣਕਾਰੀ ਪਾਕਿਸਤਾਨ ਨੂੰ ਭੇਜਦਾ ਸੀ।  ਸੂਤਰਾਂ ਦੀ ਮੰਨੀਏ ਤਾਂ ਰਾਮਕੇਸ਼ਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਪਰ ਪੁਲਿਸ ਨੇ ਹਾਲੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

Related posts

ਕਸ਼ਮੀਰ ਮੁੱਦੇ ਬਾਰੇ ਸੰਯੁਕਤ ਰਾਸ਼ਟਰ ਦੇ ਜਵਾਬ ਮਗਰੋਂ ਹੁਣ ਪਾਕਿ ਨੇ ਘੜੀ ਨਵੀਂ ਤਰਕੀਬ

On Punjab

ਪ੍ਰਧਾਨ ਮੰਤਰੀ ਮੋਦੀ ਯੂਕੇ ਤੇ ਮਾਲਦੀਵ ਦੀ ਚਾਰ ਰੋਜ਼ਾ ਫੇਰੀ ਲਈ ਰਵਾਨਾ

On Punjab

ਫਰਾਂਸੀਸੀਆਂ ਨੂੰ ਮਾਰਨ ਵਾਲੇ ਬਿਆਨ ਤੋਂ ਪਲਟੇ ਮਹਾਤਿਰ

On Punjab