75.72 F
New York, US
September 13, 2026
PreetNama
ਰਾਜਨੀਤੀ/Politics

ਰੱਖੜੀ ਦੇ ਤਿਉਹਾਰ ‘ਤੇ ਦੁਕਾਨਦਾਰਾਂ ਨੂੰ ਕੈਪਟਨ ਦੀ ਖਾਸ ਸਲਾਹ, ਕਰਨਾ ਪਏਗਾ ਇਹ ਕੰਮ

ਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਮਠਿਆਈਆਂ ਵੇਚਣ ਵਾਲਿਆਂ ਤੇ ਹੋਰ ਦੁਕਾਨ ਮਾਲਕਾਂ ਨੂੰ ਰੱਖੜੀ ਦੇ ਤਿਉਹਾਰ ’ਤੇ ਗਾਹਕਾਂ ਨੂੰ ਮੁਫ਼ਤ ਮਾਸਕ ਮੁਹੱਈਆ ਕਰਵਾਉਣ ਦੀ ਸਲਾਹ ਦਿੱਤੀ ਹੈ। ਮੁੱਖ ਮੰਤਰੀ ਇਸ ਤੋਂ ਪਹਿਲਾਂ ਐਲਾਨ ਕਰ ਚੁੱਕੇ ਹਨ ਕਿ ਸੂਬੇ ਵਿੱਚ ਐਤਵਾਰ ਨੂੰ ਲੌਕਡਾਊਨ ਲਾਗੂ ਹੋਣ ਦੇ ਬਾਵਜੂਦ ਰੱਖੜੀ ਦੇ ਤਿਉਹਾਰ ਦੀ ਪੂਰਵ ਸੰਧਿਆ ’ਤੇ ਯਾਨੀ 2 ਅਗਸਤ ਨੂੰ ਹਲਵਾਈਆਂ ਦੀਆਂ ਦੁਕਾਨਾਂ ਖੋਲਣ ਦੀ ਇਜਾਜ਼ਤ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਮਠਿਆਈ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਗਾਹਕਾਂ ਵੱਲੋਂ ਮਠਿਆਈ ਖਰੀਦਣ ਮੌਕੇ ਇਕ ਜੋੜਾ ਮਾਸਕ ਦਾ ਮੁਫ਼ਤ ਦੇਣ ਦੀ ਸਲਾਹ ਦੇਣ ਵਾਸਤੇ ਕਿਹਾ ਗਿਆ ਹੈ ਤਾਂ ਕਿ ਲੋਕਾਂ ਵਿੱਚ ਮਾਸਕ ਦੀ ਵਰਤੋਂ ਨੂੰ ਹੋਰ ਜ਼ਿਆਦਾ ਉਤਸ਼ਾਹਤ ਕੀਤਾ ਜਾ ਸਕੇ। ਇਸੇ ਤਰਾਂ ਦੀ ਸਲਾਹ ਹੋਰ ਦੁਕਾਨ ਮਾਲਕਾਂ ਨੂੰ ਵੀ ਦਿੱਤੀ ਜਾ ਸਕਦੀ ਹੈ ਕਿ ਰੱਖੜੀਆਂ ਦੀ ਖਰੀਦ ਮੌਕੇ ਗਾਹਕਾਂ ਨੂੰ ਮੁਫ਼ਤ ਮਾਸਕ ਵੰਡੇ ਜਾਣ।

ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਘਰਾਂ ਵਿੱਚੋਂ ਬਾਹਰ ਨਿਕਲਣ ਮੌਕੇ ਮਾਸਕ ਨਾ ਪਹਿਣਨ ਵਾਲਿਆਂ ’ਤੇ ਜੁਰਮਾਨਾ ਲਾਉਣ ਵਿੱਚ ਪਹਿਲੇ ਸੂਬਿਆਂ ’ਚ ਸ਼ੁਮਾਰ ਪੰਜਾਬ ਵਿੱਚ ਇਸ ਵੇਲੇ ਉਲੰਘਣਾ ਕੀਤੇ ਜਾਣ ’ਤੇ 500 ਰੁਪਏ ਦਾ ਜੁਰਮਾਨਾ ਲਾਉਂਦਾ ਹੈ।

Related posts

ਰਾਹੁਲ ਗਾਂਧੀ ਦਾ ਭਾਜਪਾ ‘ਤੇ ਤਿੱਖਾ ਹਮਲਾ: ਨੌਜਵਾਨਾਂ ਦੀ ਆਵਾਜ਼ ਦਬਾਉਣ ਦਾ ਦੇਣਾ ਪਵੇਗਾ ਹਿਸਾਬ

On Punjab

ਵਿਧਾਇਕ ਢੋਸ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ

On Punjab

ਸਕੂਲ ਸਮੇਂ ਕਲਾਸਾਂ ਛੱਡ ਕੇ ਭੱਜ ਜਾਂਦੇ ਸਨ ਅਮਿਤਾਭ ਬੱਚਨ

On Punjab