66.6 F
New York, US
June 26, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਲਕਸ਼ਮੀ ਪ੍ਰਾਪਰਟੀ ਡੀਲਰ ਦੇ ਦਫ਼ਤਰ ’ਤੇ ਅੰਨ੍ਹੇਵਾਹ ਫਾਇਰਿੰਗ

ਰਾਜਪੁਰਾ:-  ਰਾਜਪੁਰਾ-ਪਟਿਆਲਾ ਰੋਡ ’ਤੇ ਅੰਡਰ ਬ੍ਰਿਜ ਨੇੜੇ ਸਥਿਤ ਮਸ਼ਹੂਰ ‘ਲਕਸ਼ਮੀ ਪ੍ਰਾਪਰਟੀ ਡੀਲਰ’ ਦੇ ਦਫ਼ਤਰ ‘ਤੇ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਤਾਬੜਤੋੜ ਫਾਇਰਿੰਗ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਹਮਲਾਵਰ ਦਫ਼ਤਰ ’ਤੇ ਲਗਭਗ 8 ਰਾਊਂਡ ਫਾਇਰ ਕਰਕੇ ਮੌਕੇ ਤੋਂ ਫ਼ਰਾਰ ਹੋ ਗਏ। ਗ਼ਨੀਮਤ ਰਹੀ ਕਿ ਇਸ ਭਿਆਨਕ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਦਫ਼ਤਰ ਵਿੱਚ ਮੌਜੂਦ ਸਟਾਫ਼ ਸੁਰੱਖਿਅਤ ਹੈ।

ਪ੍ਰਤੱਖ ਦਰਸ਼ੀਆਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਨੌਜਵਾਨ ਐਕਟਿਵਾ ’ਤੇ ਸਵਾਰ ਹੋ ਕੇ ਆਏ ਸਨ। ਉਨ੍ਹਾਂ ਵਿੱਚੋਂ ਇੱਕ ਨੌਜਵਾਨ ਐਕਟਿਵਾ ਸਟਾਰਟ ਕਰਕੇ ਦਫ਼ਤਰ ਦੇ ਬਾਹਰ ਹੀ ਖੜ੍ਹਾ ਰਿਹਾ, ਜਦੋਂਕਿ ਦੂਜਾ ਨਕਾਬਪੋਸ਼ ਨੌਜਵਾਨ ਦਫ਼ਤਰ ਦੇ ਅੰਦਰ ਦਾਖ਼ਲ ਹੋ ਗਿਆ। ਉਸ ਨੇ ਉੱਥੇ ਮੌਜੂਦ ਮੁਲਾਜ਼ਮ ਲੜਕੀ ਤੋਂ ਦਫ਼ਤਰ ਦੇ ਮਾਲਕ ਰਮੇਸ਼ ਪਹੂਜਾ ਬਾਰੇ ਪੁੱਛਗਿੱਛ ਕੀਤੀ। ਜਦੋਂ ਲੜਕੀ ਨੇ ਦੱਸਿਆ ਕਿ ਮਾਲਕ ਇਸ ਵੇਲੇ ਦਫ਼ਤਰ ਵਿੱਚ ਮੌਜੂਦ ਨਹੀਂ ਹਨ, ਤਾਂ ਹਮਲਾਵਰ ਨੇ ਰਿਵਾਲਵਰ ਕੱਢ ਕੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਅਤੇ ਤੁਰੰਤ ਮੌਕੇ ਤੋਂ ਫ਼ਰਾਰ ਹੋ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਸਿਟੀ ਐੱਸ.ਐੱਚ.ਓ. ਗੁਰਸੇਵਕ ਸਿੰਘ ਅਤੇ ਸੀ.ਆਈ.ਏ. ਪਟਿਆਲਾ ਦੇ ਐੱਸ.ਐੱਚ.ਓ. ਮਨਪ੍ਰੀਤ ਸਿੰਘ ਪੁਲੀਸ ਪਾਰਟੀ ਸਮੇਤ ਤੁਰੰਤ ਮੌਕੇ ’ਤੇ ਪਹੁੰਚੇ। ਪੁਲੀਸ ਪ੍ਰਸ਼ਾਸਨ ਨੇ ਇਲਾਕੇ ਨੂੰ ਘੇਰ ਕੇ ਘਟਨਾ ਸਥਾਨ ਤੋਂ ਲੋੜੀਂਦੇ ਸਬੂਤ ਇਕੱਠੇ ਕਰ ਲਏ ਹਨ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਨੂੰ ਖੰਗਾਲਣਾ ਸ਼ੁਰੂ ਕਰ ਦਿੱਤਾ ਹੈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਕੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ। ਫਿਲਹਾਲ ਫਾਇਰਿੰਗ ਦੇ ਅਸਲ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ ਹੈ।

Related posts

‘ਸਥਿਤੀ ਬਹੁਤ ਗੰਭੀਰ’ : ਕੇਂਦਰ ਯੂਕ੍ਰੇਨ ਦੇ ਗੁਆਂਢੀ ਦੇਸ਼ਾਂ ਤੋਂ ਭਾਰਤੀਆਂ ਨੂੰ ‘ਜਲਦੀ ਤੋਂ ਜਲਦੀ’ ਬਾਹਰ ਕੱਢੇਗਾ

On Punjab

ਫ਼ੌਜ ਦੀ ਪੂਰਬੀ ਕਮਾਨ ਦਾ 100 ਵਾਂ ਸਥਾਪਨਾ ਦਿਵਸ ਅੱਜ, ਰੱਖਿਆ ਮੰਤਰੀ ਨੇ ਯੋਧਿਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

On Punjab

ਅੰਮ੍ਰਿਤਸਰ ‘ਚ NRI ਦੀ ਗੋਲ਼ੀ ਮਾਰ ਕੇ ਹੱਤਿਆ, ਸਵੇਰੇ ਸਾਢੇ 3 ਵਜੇ ਪਰਿਵਾਰ ਨਾਲ ਜਾ ਰਿਹਾ ਸੀ ਗੁਰਦੁਆਰੇ

On Punjab