57.06 F
New York, US
April 27, 2026
PreetNama
ਖਬਰਾਂ/News

ਲਖਵਿੰਦਰ ਸਿੰਘ ਠੇਕੇਦਾਰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਵਾਈਸ ਪ੍ਰਧਾਨ ਨਿਯੁਕਤ

ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਫਿਰੋਜ਼ਪੁਰ ਦੀ ਮੀਟਿੰਗ ਕਾਂਗਰਸ ਭਵਨ ਫਿਰੋਜ਼ਪੁਰ ਵਿਖੇ ਹੋਈ। ਇਸ ਮੀਟਿੰਗ ਦੀ ਅਗੁਵਾਈ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਨਾਹਰ ਅਤੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਗੁਲਜਾਰ ਸਿੰਘ ਨੇ ਕੀਤੀ। ਦੱਸ ਦਈਏ ਕਿ ਇਸ ਮੀਟਿੰਗ ਵਿਚ ਜ਼ਿਲ੍ਹੇ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਹੋਏ। ਇਸ ਮੌਕੇ ‘ਤੇ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਦੇ ਨਾਲ ਜੁੜੇ ਆਗੂਆਂ ਨੂੰ ਅਹੁਦੇ ਪ੍ਰਦਾਨ ਕੀਤੇ ਗਏ, ਜਿਨ੍ਹਾਂ ਵਿਚ ਲਖਵਿੰਦਰ ਸਿੰਘ ਠੇਕੇਦਾਰ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਵਿਚ ਸੇਵਾ ਨਿਭਾਅ ਰਹੇ ਹਨ, ਉਨ੍ਹਾਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ। ਇਥੇ ਦੱਸ ਦਈਏ ਕਿ ਲਖਵਿੰਦਰ ਸਿੰਘ ਠੇਕੇਦਾਰ ਪਹਿਲੋਂ ਡੀਸੀਯੂ ਦੇ ਚੇਅਰਮੈਨ ਵੀ ਹਨ ਅਤੇ ਉਹ ਆਪਣੇ ਅਹੁਦੇ ‘ਤੇ ਬੜੀ ਇਮਾਨਦਾਰੀ ਦੇ ਨਾਲ ਸੇਵਾ ਨਿਭਾ ਰਹੇ ਹਨ, ਜਿਸ ਦੇ ਚੱਲਦਿਆ ਹੋਇਆ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਲਾਨਿੰਗ ਬੋਰਡ ਦੇ ਚੇਅਰਮੈਨ ਵਲੋਂ ਲਖਵਿੰਦਰ ਸਿੰਘ ਠੇਕੇਦਾਰ ਨੂੰ ਕਾਂਗਰਸ ਕਮੇਟੀ ਦਾ ਜ਼ਿਲ੍ਹਾ ਵਾਈਸ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ। ਕਾਂਗਰਸ ਪਾਰਟੀ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਨਿਯੁਕਤ ਹੋਣ ਤੋਂ ਬਾਅਦ ਸਪੋਕਸਮੈਨ ਦੇ ਨਾਲ ਗੱਲਬਾਤ ਕਰਦਿਆ ਹੋਇਆ ਲਖਵਿੰਦਰ ਸਿੰਘ ਠੇਕੇਦਾਰ ਨੇ ਕਿਹਾ ਕਿ ਪਾਰਟੀ ਦੇ ਵਲੋਂ ਜੋ ਵੀ ਉਨ੍ਹਾਂ ਨੂੰ ਸੇਵਾ ਬਖ਼ਸ਼ੀ ਗਈ ਹੈ, ਇਸ ‘ਤੇ ਉਹ ਪੂਰਾ ਉਤਰੇਗਾ ਅਤੇ ਆਉਣ ਵਾਲੇ ਸਮੇਂ ਵਿਚ ਵੀ ਕਾਂਰਗਸ ਪਾਰਟੀ ਦੇ ਲਈ ਜੀ-ਜਾਨ ਲਗਾ ਕੇ ਸੇਵਾ ਕਰਦਾ ਰਹੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਬਿੱਟੂ ਸਾਘਾ, ਕੁਲਦੀਪ ਸਿੰਘ ਸਾਬਕਾ ਸਰਪੰਚ, ਹੀਰਾ ਸਿੰਘ ਸਰਪੰਚ, ਬਾਬਾ ਜਗੀਰ ਸਿੰਘ ਭੂਰਿਆਂ ਵਾਲਾ, ਬਾਬਾ ਹਰਸਾ ਸਿੰਘ, ਸੁਖਵਿੰਦਰ ਸਿੰਘ ਅਟਾਰੀ, ਬਲਵੀਰ ਸਿੰਘ ਬਾਠ, ਭਗਵਾਨ ਸਿੰਘ ਖਾਈ, ਇੰਦਰਜੀਤ ਸਿੰਘ ਬੱਗੂ ਵਾਲਾ, ਬਲੀ ਸਿੰਘ ਉਸਮਾਨ ਵਾਲਾ, ਸੁਰਜੀਤ ਸੇਠੀ, ਚਰਨ ਸਿੰਘ ਰਾਮੂਵਾਲੀਆ, ਮਨਦੀਪ ਸਿੰਘ ਲਾਡੀ ਸਰਪੰਚ, ਦਲੇਰ ਸਿੰਘ ਗਿੱਲ, ਸਨਮਦੀਪ ਸਿੰਘ ਅਤੇ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।

Related posts

ਚੌਥਾ ਕ੍ਰਿਕਟ ਟੈਸਟ: ਆਸਟਰੇਲੀਆ ਨੇ ਪਹਿਲੇ ਦਿਨ 311 ਦੌੜਾਂ ਬਣਾਈਆਂ

On Punjab

ਉਮਰ ਅਬਦੁੱਲਾ ਨੇ ਕਾਰਜਭਾਰ ਸੰਭਾਲਦੇ ਹੀ ਜੰਮੂ-ਕਸ਼ਮੀਰ ਦੇ ਰਾਜ ਦਾ ਦਰਜਾ ਬਹਾਲ ਕਰਨ ਦਾ ਮਤਾ ਕੀਤਾ ਪਾਸ ਉਮਰ ਅਬਦੁੱਲਾ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਬਣ ਗਏ ਹਨ ਪਰ ਕੋਈ ਵੀ ਵੱਡਾ ਅਤੇ ਮਹੱਤਵਪੂਰਨ ਫੈਸਲਾ ਲੈਣ ਤੋਂ ਪਹਿਲਾਂ ਉਪ ਰਾਜਪਾਲ ਦੀ ਮਨਜ਼ੂਰੀ ਲੈਣੀ ਪਵੇਗੀ।

On Punjab

Rahul Gandhi Punjab Rally 2022 : ਚੋਣ ਰੈਲੀ ਲਈ ਅੰਮ੍ਰਿਤਸਰ ਤੋਂ ਜਲੰਧਰ ਪਹੁੰਚੇ ਰਾਹੁਲ ਗਾਂਧੀ, ਨਾਰਾਜ਼ ਆਗੂਆਂ ਨੂੰ ਮਨਾਉਣਾ ਪਵੇਗਾ

On Punjab