62.33 F
New York, US
October 16, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

‘ਲਹਿਰਾ ਦੋ ਤਿਰੰਗਾ’ ਮਾਰਚ ਤੋਂ ਪਹਿਲਾਂ ਅਭਿਜੀਤ ਦੀਪਕੇ ਦੇ ਘਰ ਪਹੁੰਚੀ ਦਿੱਲੀ ਪੁਲੀਸ; ਪ੍ਰਦਰਸ਼ਨ ਰੱਦ ਕਰਨ ਦੀ ਅਪੀਲ

ਨਵੀਂ ਦਿੱਲੀ-  ਕੌਕੋਰੇਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਅੱਜ ਸ਼ਾਮ 5 ਵਜੇ ਕਨਾਟ ਪਲੇਸ ਦੇ ਸੈਂਟਰਲ ਪਾਰਕ ਵਿਖੇ ਉਲੀਕੇ ਗਏ ‘ਲਹਿਰਾ ਦੋ ਤਿਰੰਗਾ’ ਪ੍ਰੋਗਰਾਮ ਤੋਂ ਪਹਿਲਾਂ ਦਿੱਲੀ ਪੁਲੀਸ ਦੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ। ਪੁਲੀਸ ਕਰਮਚਾਰੀਆਂ ਨੇ ਦੀਪਕੇ ਦੀ ਰਿਹਾਇਸ਼ ’ਤੇ ਪਹੁੰਚ ਕੇ ਉਨ੍ਹਾਂ ਨੂੰ ਘਰੋਂ ਬਾਹਰ ਨਿਕਲਣ ਤੋਂ ਰੋਕ ਦਿੱਤਾ, ਜਦੋਂਕਿ ਪਾਰਟੀ ਨੇ ਸਮਰਥਕਾਂ ਨੂੰ ਕੌਮੀ ਝੰਡੇ ਸਮੇਤ ਸੈਂਟਰਲ ਪਾਰਕ ਵਿੱਚ ਇਕੱਠੇ ਹੋਣ ਦਾ ਸੱਦਾ ਦਿੱਤਾ ਹੋਇਆ ਸੀ।

ਦਿੱਲੀ ਪੁਲੀਸ ਨੇ ਦੀਪਕੇ ਨੂੰ ਕਾਨੂੰਨੀ ਨੋਟਿਸ ਅਤੇ ਦਸਤਾਵੇਜ਼ ਸੌਂਪਦਿਆਂ ਉਨ੍ਹਾਂ ਤੋਂ ਲਿਖਤੀ ਐਲਾਨਨਾਮਾ ਮੰਗਿਆ। ਇਸ ਕਾਰਵਾਈ ਦਾ ਵਿਰੋਧ ਕਰਦਿਆਂ ਦੀਪਕੇ ਨੇ ਪੁਲੀਸ ਮੁਲਾਜ਼ਮਾਂ ਨੂੰ ਸਵਾਲ ਕੀਤਾ, “ਕੀ ਇਹ ਸਭ ਮੈਨੂੰ ਸਾਡਾ ਕੌਮੀ ਝੰਡਾ ਚੁੱਕਣ ਤੋਂ ਰੋਕਣ ਲਈ ਕੀਤਾ ਜਾ ਰਹਾ ਹੈ? ਕੀ ਆਪਣੇ ਦੇਸ਼ ਦਾ ਝੰਡਾ ਲਹਿਰਾਉਣਾ ਕੋਈ ਅਪਰਾਧ ਹੈ?” ਉਨ੍ਹਾਂ ਅੱਗੇ ਦੱਸਿਆ ਕਿ ਪੁਲੀਸ ਵੱਲੋਂ ਦਿੱਤੇ ਗਏ ਨੋਟਿਸਾਂ ਵਿੱਚ ਲਿਖਿਆ ਗਿਆ ਹੈ ਕਿ ਉਹ ਜੰਤਰ-ਮੰਤਰ ਜਾਣ ਦੀ ਯੋਜਨਾ ਬਣਾ ਰਹੇ ਹਨ।

ਦੀਪਕੇ ਨੇ ਦੋਸ਼ ਲਾਇਆ ਕਿ 7 ਤੋਂ 8 ਦਿੱਲੀ ਪੁਲੀਸ ਕਰਮਚਾਰੀ ਉਨ੍ਹਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਨੂੰ ਕਿਹਾ ਕਿ ਉਹ ਤਿਰੰਗਾ ਚੁੱਕ ਕੇ “ਗ਼ੈਰ-ਕਾਨੂੰਨੀ ਗਤੀਵਿਧੀਆਂ” ਕਰ ਰਹੇ ਹਨ ਅਤੇ ‘ਲੋਕਾਂ ਨੂੰ ਭੜਕਾ ਰਹੇ ਹਨ’। ਉਨ੍ਹਾਂ ਆਖਿਆ, “ਕੀ ਸਾਨੂੰ ਸਾਡੇ ਹੀ ਦੇਸ਼ ਵਿੱਚ ਤਿਰੰਗਾ ਚੁੱਕਣ ਤੋਂ ਰੋਕਿਆ ਜਾ ਰਿਹਾ ਹੈ? ਨਰਿੰਦਰ ਮੋਦੀ ਨੇ ਦੇਸ਼ ਦਾ ਇਹ ਹਾਲ ਕਰ ਦਿੱਤਾ ਹੈ ਕਿ ਅਸੀਂ ਆਪਣੇ ਹੀ ਮੁਲਕ ਵਿੱਚ ਝੰਡਾ ਵੀ ਨਹੀਂ ਲਹਿਰਾ ਸਕਦੇ।” ਸ਼ੁਰੂ ਵਿੱਚ ਉਨ੍ਹਾਂ ਨੇ ਪੁਲੀਸ ਦਸਤਾਵੇਜ਼ਾਂ ’ਤੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਪਰ ਬਾਅਦ ਵਿੱਚ ਪੁਲੀਸ ਦੇ ਬੇਨਤੀ ਕਰਨ ’ਤੇ ਉਨ੍ਹਾਂ ਨੇ ਆਪਣੀ ਟਿੱਪਣੀ ਲਿਖ ਕੇ ਦਸਤਖ਼ਤ ਕੀਤੇ।

ਪੁਲੀਸ ਦੀ ਇਹ ਕਾਰਵਾਈ ਦੀਪਕੇ ਵੱਲੋਂ ਦਿੱਤੇ ਉਸ ਬਿਆਨ ਤੋਂ ਕੁਝ ਘੰਟਿਆਂ ਬਾਅਦ ਸਾਹਮਣੇ ਆਈ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੀ ਮੁਹਿੰਮ ਨੂੰ ‘ਸੱਤਾ ਬਦਲਣ’ (regime change) ਦੇ ਬਿਰਤਾਂਤ ਤੋਂ ਵੱਖ ਕੀਤਾ ਸੀ। ਲੰਘੀ ਰਾਤ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਸੀ ਕਿ ਉਹ ਸਰਕਾਰ ਬਦਲਣ ਦੀ ਮੰਗ ਨਹੀਂ ਕਰ ਰਹੇ, ਸਗੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਹਟਾਉਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਸੀ, “ਅਸੀਂ ਗਾਂਧੀਵਾਦੀ ਤਰੀਕੇ ਨਾਲ ਲੜਾਈ ਲੜ ਰਹੇ ਹਾਂ ਅਤੇ ਸਾਡੀ ਮੰਗ ਸਿਰਫ਼ ਇੰਨੀ ਹੈ ਕਿ ਚੋਣਾਂ ਵਿੱਚ ਧਾਂਦਲੀ ਕਰਨ ਵਾਲੇ ਚੋਣ ਕਮਿਸ਼ਨਰ ਨੂੰ ਹਟਾ ਕੇ ਨਿਰਪੱਖ ਕਮਿਸ਼ਨਰ ਤਾਇਨਾਤ ਕੀਤਾ ਜਾਵੇ।”

ਦੀਪਕੇ ਨੇ ਪੁਲੀਸ ਅਧਿਕਾਰੀਆਂ ਨੂੰ ਇਹ ਵੀ ਕਿਹਾ, “ਕਿਰਪਾ ਕਰਕੇ ਦਿੱਲੀ ਵਿੱਚ ਔਰਤਾਂ ਦੀ ਸੁਰੱਖਿਆ ’ਤੇ ਧਿਆਨ ਦਿਓ, ਜਿੱਥੇ ਉਹ ਬਿਲਕੁਲ ਸੁਰੱਖਿਅਤ ਨਹੀਂ ਹਨ।”ਸੈਂਟਰਲ ਪਾਰਕ ਵਿੱਚ ਪ੍ਰਸਤਾਵਿਤ ਇਸ ਪ੍ਰੋਗਰਾਮ ਦੇ ਮੱਦੇਨਜ਼ਰ ਨਵੀਂ ਦਿੱਲੀ ਇਲਾਕੇ ਵਿੱਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਅਤੇ ਪ੍ਰਸ਼ਾਸਨ ਵੱਲੋਂ ਕਈ ਪਾਬੰਦੀਆਂ ਆਇਦ ਕੀਤੀਆਂ ਗਈਆਂ ਹਨ। CJP ਵੱਲੋਂ ਚੋਣ ਕਮਿਸ਼ਨ ਦੀ ਜਵਾਬਦੇਹੀ ਅਤੇ ਸੀਈਓ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਇਸ ਪ੍ਰਦਰਸ਼ਨ ਕਾਰਨ ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਿਚਾਲੇ ਤਣਾਅ ਹੋਰ ਵਧਣ ਦੀ ਸੰਭਾਵਨਾ ਹੈ।

Related posts

ਬਜਟ ਤੋਂ ਪਹਿਲਾਂ ‘ਬੂਸਟਰ ਡੋਜ਼’ ਦੇਣ ਦੀ ਤਿਆਰੀ

On Punjab

ਪਟਨਾ ਤੋਂ ਗ੍ਰਿਫਤਾਰ ਹੋਇਆ ਦਾਊਦ ਇਬਰਾਹਿਮ ਦਾ ਕਰੀਬੀ ਗੈਂਗਸਟਰ ਐਜਾਜ਼ ਲੱਕੜਵਾਲਾ

On Punjab

ਰਾਜਾ ਵੜਿੰਗ ਦੇ ਗੜ੍ਹ ‘ਚ ਜਾ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਖੁੱਲ੍ਹੀ ਚੁਣੌਤੀ, ਪਹਿਲਾਂ ਆਪਣੇ ਇਲਾਕੇ ‘ਚ ਚਿੱਟਾ ਵਿਕਣਾ ਬੰਦ ਕਰਾਓ, ਫਿਰ ਮੇਰੀ ਗ੍ਰਿਫਤਾਰੀ ਦੀ ਗੱਲ ਕਰਿਓ

On Punjab