62.67 F
New York, US
August 27, 2025
PreetNama
ਰਾਜਨੀਤੀ/Politics

ਲਾਖੀਮਪੁਰ ਖੇੜੀ ਮਾਮਲਾ: ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਬੇਟੇ ਖਿਲਾਫ਼ ਐਫਆਈਆਰ ਦਰਜ, ਟਿਕੈਤ ਨੇ ਪ੍ਰਸ਼ਾਸਨ ਅੱਗੇ ਰੱਖੀਆਂ ਚਾਰ ਮੰਗਾਂ

ਕਿਸਾਨ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਲਖੀਮਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਅਰਵਿੰਦ ਚੌਰਸੀਆ ਨੇ ਕਿਹਾ, ”ਬਹੁਤ ਸਾਰੀਆਂ ਗੱਲਾਂ ‘ਤੇ ਚਰਚਾ ਹੋਈ, ਮੰਗ ਪੱਤਰ ਪ੍ਰਾਪਤ ਹੋਏ ਹਨ। ਗ੍ਰਹਿ ਰਾਜ ਮੰਤਰੀ ਨੂੰ ਬਰਖਾਸਤ ਕਰਨ, ਐਫਆਈਆਰ ਦਰਜ ਕਰਨ ਅਤੇ ਮ੍ਰਿਤਕਾਂ ਨੂੰ ਮੁਆਵਜ਼ੇ ਦੀ ਰਕਮ, ਹਰੇਕ ਨੂੰ ਇੱਕ ਸਰਕਾਰੀ ਨੌਕਰੀ ਦੇਣ ਅਤੇ ਪੂਰੀ ਘਟਨਾ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਗਈ ਹੈ।

ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਲਖੀਮਪੁਰ ਖੇੜੀ ਪਹੁੰਚੇ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਲਖੀਮਪੁਰ ਖੇੜੀ ਪਹੁੰਚਣ ਤੋਂ ਪਹਿਲਾਂ ਹੀ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ, ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ, ਬਸਪਾ ਦੇ ਸਤੀਸ਼ ਮਿਸ਼ਰਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪ੍ਰਿਯੰਕਾ ਗਾਂਧੀ ਨੂੰ ਹਿਰਾਸਤ ਵਿੱਚ ਲੈਣ ਲਈ ਪਹੁੰਚੇ ਪੁਲਿਸ ਕਰਮਚਾਰੀਆਂ ਨਾਲ ਜ਼ਬਰਦਸਤ ਬਹਿਸ ਹੋਈ।ਖੀਮਪੁਰ ਖੇੜੀ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਆਪਣਾ ਮੰਗ ਪੱਤਰ ਪ੍ਰਸ਼ਾਸਨ ਨੂੰ ਸੌਂਪਿਆ। ਇਸ ਵਿੱਚ ਮੁੱਖ ਮੰਗ ਅਜੇ ਕੁਮਾਰ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਦੀ ਐਫਆਈਆਰ ਦਰਜ ਕਰਕੇ ਗ੍ਰਿਫਤਾਰੀ ਦੀ ਹੈ। ਇਸ ਦੇ ਨਾਲ ਹੀ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜੇ ਦੀ ਮੰਗ ਕੀਤੀ ਗਈ ਹੈ।

ਉਧਰ ਇਸ ਮਾਮਲੇ ‘ਤੇ ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੇ ਕਿਹਾ ਕਿ ਕਿਸਾਨਾਂ ਦੀ ਸ਼ਹਾਦਤ ਵਿਅਰਥ ਨਹੀਂ ਜਾਵੇਗੀ। ਹੁਣ ਕਾਤਲਾਂ ਨੂੰ ਸਜ਼ਾ ਮਿਲਣ ‘ਤੇ ਹੀ ਸਾਹ ਲਿਆਂਗੇ। ਚਾਹੇ ਉਹ ਮੰਤਰੀ ਦਾ ਪੁੱਤਰ ਹੋਵੇ ਜਾਂ ਕੋਈ ਹੋਰ ਗੁੰਡੇ। ਸਾਰਿਆਂ ਨੂੰ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਉਹ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਤੱਕ ਉਥੇ ਹੀ ਰਹਿਣਗੇ। ਸਰਕਾਰ ਨੇ ਲਖਨਊ ਤੋਂ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਮੌਕੇ ‘ਤੇ ਭੇਜਿਆ। ਦੇਰ ਸ਼ਾਮ ਜ਼ਿਲ੍ਹੇ ਵਿੱਚ ਇੰਟਰਨੈਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦਾ ਕਹਿਣਾ ਹੈ ਕਿ ਹੰਗਾਮੇ ਦੌਰਾਨ ਡਰਾਈਵਰ ਨੂੰ ਪੱਥਰ ਲੱਗਣ ਕਾਰਨ ਕਾਰ ਬੇਕਾਬੂ ਹੋ ਗਈ ਅਤੇ ਕਿਸਾਨਾਂ ‘ਤੇ ਚੜ੍ਹਨ ਵਾਲਾ ਹਾਦਸਾ ਵਾਪਰਿਆ। ਉਸ ਤੋਂ ਬਾਅਦ ਹੋਈ ਹਿੰਸਕ ਝੜਪ ਵਿੱਚ ਸਾਡੇ ਡਰਾਈਵਰ ਸਮੇਤ ਤਿੰਨ ਭਾਜਪਾ ਵਰਕਰਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਬੇਟੇ ਆਸ਼ੀਸ਼ ਮਿਸ਼ਰਾ ਦਾ ਕਹਿਣਾ ਹੈ ਕਿ ਉਹ ਖੁਦ ਕਾਰ ਵਿੱਚ ਨਹੀਂ ਸੀ। ਉਨ੍ਹਾਂ ਦੇ ਵਰਕਰ ਉਪ ਮੁੱਖ ਮੰਤਰੀ ਦੇ ਸਵਾਗਤ ਲਈ ਤਿੰਨ ਗੱਡੀਆਂ ਵਿੱਚ ਜਾ ਰਹੇ ਸੀ।

ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਨੇ ਕਿਹਾ ਹੈ ਕਿ ਮੈਂ ਪ੍ਰੋਗਰਾਮ ਦੇ ਅੰਤ ਤੱਕ ਸਵੇਰੇ 9 ਵਜੇ ਤੋਂ ਬਨਵਾਰੀਪੁਰ ਵਿੱਚ ਸੀ। ਮੇਰੇ ‘ਤੇ ਲੱਗੇ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹਨ ਅਤੇ ਮੈਂ ਇਸ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਕਰਦਾ ਹਾਂ। ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਸਾਡੀਆਂ ਤਿੰਨ ਗੱਡੀਆਂ ਇੱਕ ਸਮਾਗਮ ਲਈ ਉਪ ਮੁੱਖ ਮੰਤਰੀ ਨੂੰ ਲੈਣ ਲਈ ਗਈਆਂ ਸੀ। ਰਸਤੇ ਵਿੱਚ ਕੁਝ ਬਦਮਾਸ਼ਾਂ ਨੇ ਪਥਰਾਅ ਕੀਤਾ, ਕਾਰਾਂ ਨੂੰ ਅੱਗ ਲਗਾ ਦਿੱਤੀ ਅਤੇ ਸਾਡੇ ਕਾਰਕੁਨਾਂ ਨੂੰ ਡੰਡਿਆਂ ਨਾਲ ਕੁੱਟਿਆ।

ਇਸ ਹੰਗਾਮੇ ਦੀ ਜਾਣਕਾਰੀ ਆਲੇ ਦੁਆਲੇ ਦੇ ਜ਼ਿਲ੍ਹਿਆਂ ਵਿੱਚ ਪਹੁੰਚੀ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਤਿਕੂਨਿਆਂ ਦੇ ਕੌਡੀਯਾਲਾ ਰੋਡ ‘ਤੇ ਸਥਿਤ ਮਹਾਰਾਜਾ ਅਗਰਸੇਨ ਇੰਟਰ ਕਾਲਜ ਵਿੱਚ ਇਕੱਠੇ ਹੋਣਾ ਸ਼ੁਰੂ ਕਰ ਦਿੱਤਾ। ਉਥੇ ਦੋ ਕਿਸਾਨਾਂ ਦੀਆਂ ਲਾਸ਼ਾਂ ਰੱਖ ਕੇ ਕੇਂਦਰੀ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕਿਸਾਨ ਦੋ ਮ੍ਰਿਤਕ ਸਾਥੀਆਂ ਦੀਆਂ ਲਾਸ਼ਾਂ ਬਗੈਰ ਪੋਸਟ ਮਾਰਟਮ ਦੇ ਲਖੀਮਪੁਰ ਦੇ ਜ਼ਿਲ੍ਹਾ ਹਸਪਤਾਲ ਚੋਂ ਲੈ ਗਏ।

ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਧਰਮਿੰਦਰ ਮਲਿਕ ਨੇ ਦੋਸ਼ ਲਾਇਆ ਕਿ ਸਰਕਾਰ ਹੁਣ ਕਿਸਾਨਾਂ ਨੂੰ ਦਬਾਉਣ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ ਦਸ ਮਹੀਨਿਆਂ ਤੋਂ ਆਪਣੇ ਹੱਕਾਂ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੇ ਅੰਦੋਲਨ ਕਾਰਨ ਕਿਤੇ ਵੀ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ, ਪਰ ਸਰਕਾਰ ਹੁਣ ਉਨ੍ਹਾਂ ਨੂੰ ਡਰਾਉਣ ਦਾ ਕੰਮ ਕਰ ਰਹੀ ਹੈ। ਲਖੀਮਪੁਰ ਦੀ ਘਟਨਾ ਸਾਬਤ ਕਰਦੀ ਹੈ ਕਿ ਸਰਕਾਰ ਹੁਣ ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਡਰਾਉਣ ਦਾ ਕੰਮ ਕਰੇਗੀ।

Related posts

ਭਾਰਤੀ ਵਿਕਾਸ ਦਰ ਦੀ ਰਫ਼ਤਾਰ ਆਸ ਨਾਲੋਂ ਵੀ ਜ਼ਿਆਦਾ ਸੁਸਤ: ਆਈਐੱਮਐੱਫ

On Punjab

West Bengal Exit Polls 2021 LIVE Streaming: ਬੰਗਾਲ ‘ਚ ਕਿਸ ਦੀ ਬਣੇਗੀ ਸਰਕਾਰ? ਐਗਜ਼ਿਟ ਪੋਲ ਨਾਲ ਜੁੜਿਆ ਹਰ ਅਪਡੇਟ, ਥੋੜ੍ਹੀ ਦੇਰ ‘ਚ ਹੋਵੇਗਾ ਜਾਰੀ

On Punjab

Swachh Bharat Mission urban 2.0 : ਸਵੱਛਤਾ ਦੇ ਨਾਮ ’ਤੇ ਪਹਿਲੀਆਂ ਸਰਕਾਰਾਂ ਕਰਦੀਆਂ ਰਹੀਆਂ ਮਜ਼ਾਕ, ਸਿਰਫ਼ ਨਾਂ ਲਈ ਬਜਟ ਹੁੰਦਾ ਸੀ ਅਲਾਟ : ਪੀਐੱਮ

On Punjab